ਡੀਐਮ ਖੁਦਕੁਸ਼ੀ ਮਾਮਲਾ: ਮ੍ਰਿਤਕ ਦੀ ਮਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਇੰਡੀਪੈਂਡਿਟ ਪੈਨਲ ਬਣਾਉਣ ਦੀ ਕੀਤੀ ਮੰਗ
ਗਗਨਦੀਪ ਸਿੰਘ ਰੰਧਾਵਾ ਦੀ ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਪੋਸਟਮਾਰਟਮ ਪੰਜਾਬ ਤੋਂ ਬਾਹਰ ਕੀਤਾ ਜਾਵੇ। ਇਹ ਵੀ ਮੰਗ ਕਰਦੀ ਹੈ ਕਿ ਪੋਸਟਮਾਰਟਮ ਲਈ ਇੱਕ ਇੰਡੀਪੈਂਡਿਟ ਪੈਨਲ ਨਿਯੁਕਤ ਕੀਤਾ ਜਾਵੇ ਅਤੇ ਇਸਦੀ ਵੀਡੀਓਗ੍ਰਾਫੀ ਕੀਤੀ ਜਾਵੇ। ਪਟੀਸ਼ਨ ‘ਤੇ ਕੱਲ੍ਹ ਸੁਣਵਾਈ ਹੋਣ ਦੀ ਉਮੀਦ ਹੈ।

ਸ੍ਰੀ ਅਮ੍ਰਿਤਸਰ ਸਾਹਿਬ- ਵੇਅਰ ਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ (ਡੀਐਮ) ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੇ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਦੀ ਮਾਤਾ ਨੇ ਹਾਈਕੋਰਟ ‘ਚ ਪਟੀਸ਼ਨ ਦਰਜ ਕੀਤੀ ਹੈ। ਇਸ ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਬਾਹਰ ਹੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਪੋਸਟਮਾਰਟਮ ਦੇ ਲਈ ਇੱਕ ਇੰਡੀਪੈਂਡਿਟ ਪੈਨਲ ਹੋਵੇ ਤੇ ਵੀਡੀਓਗ੍ਰਾਫ਼ੀ ਕੀਤੀ ਜਾਵੇ। ਇਸ ਪਟੀਸ਼ਨ ‘ਤੇ ਕੱਲ੍ਹ ਨੂੰ ਸੁਣਵਾਈ ਹੋਣ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਲਾਲਜੀਤ ਭੁੱਲਰ ਗ੍ਰਿਫ਼ਤਾਰ
ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਬੀਤੇ ਦਿਨ ਆਮ ਆਦਮੀ ਪਾਰਟੀ (AAP) ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਲਾਲਜੀਤ ਭੁਲੱਰ ਨੂੰ ਲੈ ਕੇ ਅੰਮ੍ਰਿਤਸਰ ਰਵਾਨਾ ਹੋ ਗਈ ਸੀ। ਪੁਲਿਸ ਨੇ ਇਸ ਦੌਰਾਨ ਲਾਲਜੀਤ ਭੁੱਲਰ ਦੇ ਪੀਏ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਅੱਜ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਬੀਤੀ ਰਾਤ ਉਨ੍ਹਾਂ ਨੂੰ ਅੰਮ੍ਰਿਤਸਰ ਲਿਆਂਦਾ ਗਿਆ ਸੀ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


