ਡੀਐਮ ਗਗਨਦੀਪ ਸਿੰਘ ਰੰਧਾਵਾ ਦਾ ਅੱਜ ਹੋਵੇਗਾ ਪੋਸਟਮਾਰਟਮ, ਸਾਰੀ ਪ੍ਰਕਿਰਿਆ ਇੱਕ ਨਿਆਂਇਕ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਹੋਵੇਗੀ
ਪਰਿਵਾਰ ਨੇ ਦੱਸਿਆ ਕਿ ਸ਼ਾਂਤੀ ਵਿਭਾਗ ਨੇ ਸਵੇਰੇ 10 ਵਜੇ ਦਾ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਅਤੇ ਹੋਰ ਰਸਮੀ ਕਾਰਵਾਈਆਂ ਤੋਂ ਬਾਅਦ, ਪੋਸਟਮਾਰਟਮ ਪ੍ਰਕਿਰਿਆ ਦੁਪਹਿਰ 12 ਵਜੇ ਦੇ ਆਸਪਾਸ ਸ਼ੁਰੂ ਹੋਣ ਦੀ ਉਮੀਦ ਹੈ।

ਸ੍ਰੀ ਅਮ੍ਰਿਤਸਰ ਸਾਹਿਬ- ਡੀਐਮ ਗਗਨਦੀਪ ਸਿੰਘ ਰੰਧਾਵਾ ਦਾ ਅੱਜ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਪੋਸਟਮਾਰਟਮ ਹਾਊਸ ਵਿੱਚ ਪੋਸਟਮਾਰਟਮ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਵੱਖ-ਵੱਖ ਜਥੇਬੰਦੀਆਂ ਦੇ ਪ੍ਰਤੀਨਿਧੀ ਮੌਜੂਦ ਰਹਿਣਗੇ।
ਮਿਲੀ ਜਾਣਕਾਰੀ ਮੁਤਾਬਕ ਸਾਂਝੀ ਤਾਲਮੇਲ ਕਮੇਟੀ ਸਮੂਹ ਖਰੀਦ ਏਜੰਸੀਆਂ ਵੱਲੋਂ ਵੀ ਵੱਡੇ ਕਾਫਲੇ ਦੇ ਰੂਪ ਵਿੱਚ ਪੋਸਟਮਾਰਟਮ ਹਾਊਸ ਜਾਵੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੀਸ ਡਿਪਾਰਟਮੈਂਟ ਵੱਲੋਂ ਸਵੇਰੇ 10 ਵਜੇ ਦਾ ਸਮਾਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ ਅਤੇ ਹੋਰ ਕਾਰਵਾਈ ਤੋਂ ਬਾਅਦ ਲਗਭਗ 12 ਵਜੇ ਤੱਕ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਪਰਿਵਾਰ ਨੇ ਇਹ ਵੀ ਕਿਹਾ ਕਿ ਮਾਮਲੇ ਨੂੰ ਧਿਆਨ ਵਿੱਚ ਰੱਖਦਿਆਂ ਪੀਜੀਆਈ ਚੰਡੀਗੜ੍ਹ ਦੇ ਡਾਕਟਰਾਂ ਦੀ ਪੈਨਲ ਬਣਾਉਣ ਦੀ ਗੱਲ ਵੀ ਰੱਖੀ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਸਾਰੀ ਕਾਰਵਾਈ ਪਾਰਦਰਸ਼ੀ ਤਰੀਕੇ ਨਾਲ ਹੋਵੇ ਅਤੇ ਮ੍ਰਿਤਕ ਦੇ ਸ਼ਰੀਰ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ।
ਦੂਜੇ ਪਾਸੇ ਏਸੀਪੀ ਗਗਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਵਿੱਚ ਡਾਕਟਰਾਂ ਦੀ ਪੈਨਲ ਬਣਾਈ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਪੂਰੀ ਕਾਰਵਾਈ ਵੀਡੀਓਗ੍ਰਾਫੀ ਦੇ ਨਾਲ ਕੀਤੀ ਜਾਵੇਗੀ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸਸਕਾਰ ਅੰਮ੍ਰਿਤਸਰ ਦੇ ਦੁਰਗਿਆਣਾ ਸ਼ਿਵਪੁਰੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਦੂਜੇ ਪਾਸੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਭੁੱਲਰ ਦੇ ਪੀਏ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰੀ ਮਗਰੋਂ ਅੱਜ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


