Image default
ਅਪਰਾਧ

ਡੀ ਆਈ ਜੀ 10 ਲੱਖ ਰੁਪਏ ਰਿਸ਼ਵਤ ਲੈਣ ਦੇ ਕੇਸ ਵਿਚ ਕੀਤਾ ਨਾਮਜ਼ਦ

ਡੀ ਆਈ ਜੀ 10 ਲੱਖ ਰੁਪਏ ਰਿਸ਼ਵਤ ਲੈਣ ਦੇ ਕੇਸ ਵਿਚ ਕੀਤਾ ਨਾਮਜ਼ਦ

 

 

ਚੰਡੀਗੜ੍ਹ, 29 ਜੂਨ (ਬਾਬੂਸ਼ਾਹੀ)- ਵਿਜੀਲੈਂਸ ਨੇ ਫਿਰੋਜ਼ਪੁਰ ਦੇ ਸਾਬਕਾ ਅਤੇ ਜਲੰਧਰ ਪੀਏਪੀ ਦੇ ਮੌਜੂਦਾ ਡੀ ਆਈ ਜੀ ਇੰਦਰਬੀਰ ਸਿੰਘ ਨੂੰ ਇਕ ਨਸ਼ਾ ਸਪਲਾਇਰ ਤੋਂ 10 ਲੱਖ ਰੁਪਏ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਨਾਮਜ਼ਦ ਕੀਤਾ ਹੈ। ਇਸ ਡੀ ਆਈ ਜੀ ਨੇ ਨਸ਼ਾ ਤਸਕਰ ਦਾ ਨਾਂ ਕੇਸ ਵਿਚ ਸ਼ਾਮਲ ਨਾ ਕਰਨ ਬਦਲੇ ਇਹ ਰਿਸ਼ਵਤ ਲਈ ਸੀ। ਇਹ ਮਾਮਲਾ ਤਰਨਤਾਰਨ ਜ਼ਿਲ੍ਹੇ ਵਿਚ ਭਿਖੀਵਿੰਡ ਥਾਣੇ ਵਿਚ ਐਨ ਡੀ ਪੀ ਐਸ ਐਕਟ ਤਹਿਤ ਦਰਜ ਕੀਤਾ ਗਿਆ ਸੀ।
ਵਿਜੀਲੈਂਸ ਬਿਊਰੋ ਦੇ ਐਸ ਐਸ ਪੀ ਅੰਮ੍ਰਿਤਸਰ ਰੇਂਜ ਵਰਿੰਦਰ ਸਿੰਘ ਨੇ ਦੱਸਿਆ ਕਿ ਇੰਦਰਬੀਰ ਸਿੰਘ ਨੂੰ ਕੇਸ ਵਿਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ਤੇ ਅਗਲੀ ਜਾਂਚ ਜਾਰੀ ਹੈ। ਪਿਛਲੇ 20 ਜੂਨ ਨੂੰ ਭਿਖੀਵਿੰਡ ਥਾਣੇ ਵਿਚ ਸੁਰਜੀਤ ਸਿੰਘ ਖਿਲਾਫ ਕੇਸ ਦਰਜ ਕੀਤਾ ਗਿਆ ਸੀ ਜਿਸ ਕੋਲੋਂ 900 ਗ੍ਰਾਮ ਅਫੀਮ ਬਰਾਮਦ ਹੋਈ ਸੀ। ਕੇਸ ਵਿਚ ਪਿਸ਼ੋਰਾ ਸਿੰਘ, ਨਿਸ਼ਾਨ ਸਿੰਘ, ਹੀਰਾ ਸਿੰਘ, ਡੀ ਐਸ ਪੀ ਲਖਬੀਰ ਸਿੰਘ ਤੇ ਹੈਡ ਕਾਂਸਟੇਬਲ ਰਸ਼ਪਾਲ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।
6 ਜੁਲਾਈ 2022 ਨੂੰ ਡੀ ਐਸ ਪੀ ਲਖਬੀਰ ਸਿੰਘ ਜੋ ਉਸ ਵੇਲੇ ਫਰੀਦਕੋਟ ਵਿਖੇ ਤਾਇਨਾਤ ਸੀ, ਨੂੰ ਪੁਲਿਸ ਨੇ ਕੇਸ ਵਿਚ ਗ੍ਰਿਫਤਾਰ ਕੀਤਾ ਸੀ। ਤਰਨਤਾਰਨ ਦੇ ਐਸ ਐਸ ਪੀ ਵੱਲੋਂ ਬਣਾਈ ਐਸ ਆਈ ਟੀ ਨੇ ਪਾਇਆ ਕਿ ਸੀਨੀਅਰ ਪੁਲਿਸ ਅਫਸਰ ਵੀ ਕੇਸ ਵਿਚ ਸ਼ਾਮਲ ਹੈ। ਬਾਅਦ ਵਿਚ ਕੇਸ ਵਿਜੀਲੈਂਸ ਨੂੰ ਦੇ ਦਿੱਤਾ ਗਿਆ ਜਿਸਨੇ ਸੀਨੀਅਰ ਅਫਸਰਾਂ ਤੋਂ ਪੁੱਛ ਗਿੱਛ ਕੀਤੀ ਤੇ ਇੰਦਰਬੀਰ ਸਿੰਘ ਨੂੰ ਕੇਸ ਵਿਚ ਨਾਮਜ਼ਦ ਕੀਤਾ ਗਿਆ।

Advertisement

Related posts

ਕਿਉਂ ਕੀਤਾ ਗਿਆ ਬਲਾਤਕਾਰ-ਕਤਲ, ਕੀ ਇਸ ਅਪਰਾਧ ਵਿੱਚ ਕੋਈ ਹੋਰ ਸ਼ਾਮਲ ਸੀ? ਕੋਲਕਾਤਾ ਦੇ ਦੋਸ਼ੀ ਨੇ ਪੋਲੀਗ੍ਰਾਫ ਟੈਸਟ ‘ਚ ਕੀਤਾ ਖੁਲਾਸਾ

Balwinder hali

Breaking- ਗੈਂਗਸਟਰ ਨਾਲ ਸੰਬੰਧਿਤ ਵਿਅਕਤੀਆ ਦੀ ਭਾਲ ਵਿਚ ਐਨ ਆਈ ਏ ਨੇ ਪੰਜਾਬ ਸਮੇਤ ਦੋ ਹੋਰ ਰਾਜਾਂ ਵਿਚ ਛਾਪੇਮਾਰੀ ਕੀਤੀ

punjabdiary

ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਚੱ.ਲੀਆਂ ਗੋ.ਲੀਆਂ, ਬੁਲੇਟ ਪਰੂਫ਼ ਜੈਕਟ ਕਾਰਨ ਬਚੀ ਜਾਨ

punjabdiary

Leave a Comment