Image default
About us

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 28 ਜੂਨ ਨੂੰ

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 28 ਜੂਨ ਨੂੰ

 

 

* ਡੇਅਰੀ ਕਿਸਾਨ ਕੁਸ਼ਲ ਡੇਅਰੀ ਮੈਨੇਜਰ ਬਣਨ- ਨਿਰਵੈਰ ਸਿੰਘ ਬਰਾੜ
ਫਰੀਦਕੋਟ, 21 ਜੂਨ (ਪੰਜਾਬ ਡਾਇਰੀ)- ਸ੍ਰ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 03 ਜੁਲਾਈ 2023 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ ਸ੍ਰ. ਨਿਰਵੈਰ ਸਿੰਘ ਬਰਾੜ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਮਿਤੀ 28 ਜੂਨ ਨੂੰ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਜਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ। ਉਨ੍ਹਾਂ ਕਿਹਾ ਕਿ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਡਿਪਟੀ ਡਾਇਰੈਕਟਰ ਡੇਅਰੀ ਦਫਤਰ ਪਹਿਲੀ ਮੰਜ਼ਿਲ, ਕਮਰਾ ਨੰਬਰ 212 ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99148-01227 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Related posts

CM ਮਾਨ ਨੇ LIVE ਹੋ ਕੇ ਵਪਾਰੀਆਂ ਲਈ ਕਰ ਦਿੱਤਾ ਵੱਡਾ ਐਲਾਨ, ਕਿਹਾ- ਜਿਵੇਂ ਕਹੋਗੇ ਉਵੇਂ ਹੀ ਕਰਾਂਗੇ

punjabdiary

ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਸੈਮੀਨਾਰ ਦਾ ਆਯੋਜਨ

punjabdiary

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵੱਡਾ ਐਲਾਨ, ਸਰਕਾਰੀ ਸਕੂਲਾਂ ‘ਚੋਂ ਚੁਣੇ ਜਾਣਗੇ “ਸੁਪਰ 5000” ਬੱਚੇ

punjabdiary

Leave a Comment