ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ
ਫਰੀਦੋਕਟ 11 ਮਈ – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦੇ ਤਹਿਤ ਮੋਬਾਈਲ ਦੁੱਧ ਟੈਸਟਿੰਗ ਵੈਨ ਦੁਆਰਾ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ ਦੀ ਦੇਖ-ਰੇਖ ਹੇਠ ਵਾਰਡ ਨੰ.21, ਰਾਜਪੂਤ ਨਗਰ, ਫਰੀਦਕੋਟ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ।
ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਕੈਂਪ ਦੌਰਾਨ ਦੁੱਧ ਵਿੱਚ ਫੈਟ, ਐੱਸ.ਐਨ.ਐੱਫ., ਓਪਰੇ ਪਾਣੀ ਦੀ ਮਾਤਰਾ ਤੋਂ ਇਲਾਵਾ ਰਸਾਇਣ ਯੂਰੀਆ, ਕਾਸਟਿਕ ਸੋਢਾ ਅਤੇ ਸਟਾਰਚ ਆਦਿ ਦੀ ਪਰਖ ਵੀ ਕੀਤੀ ਗਈ। ਕੈਂਪ ਵਿੱਚ ਦੁੱਧ ਦੇ 20 ਸੈਂਪਲ ਟੈਸਟ ਕੀਤੇ ਗਏ, ਜਿਨਾਂ ਵਿਚੋਂ 8 ਸੈਂਪਲ ਮਿਆਰਾਂ ਅਨੁਸਾਰ ਅਤੇ 12 ਸੈਂਪਲਾਂ ਵਿੱਚ ਪਾਣੀ ਪਾਇਆ ਗਿਆ ਅਤੇ ਕਿਸੇ ਵੀ ਸੈਂਪਲ ਵਿੱਚ ਰਸਾਇਣਿਕ ਮਿਲਾਵਟ ਦੀ ਪੁਸ਼ਟੀ ਨਹੀਂ ਹੋਈ। ਉਨਾਂ ਫਰੀਦਕੋਟ ਦੇ ਖਪਤਕਾਰਾਂ ਨੂੰ ਚੰਗੀ ਗੁਣਵੱਤਾ ਵਾਲਾ ਦੁੱਧ ਵਰਤਣ ਲਈ ਪ੍ਰੇਰਿਤ ਕੀਤਾ ਅਤੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਦੁੱਧ ਖਪਤਕਾਰ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ 11 ਵਜੇ ਤੱਕ ਡਿਪਟੀ ਡਾਇਰੈਕਟਰ ਡੇਅਰੀ ਫਰੀਦਕੋਟ ਦਫਤਰ ਵਿਖੇ ਮੁਫਤ ਦੁੱਧ ਚੈੱਕ ਕਰਵਾ ਸਕਦੇ ਹਨ।
ਇਸ ਮੌਕੇ ਸ਼੍ਰੀ ਦੀਪਕ ਵਰਮਾ, ਡੀ.ਡੀ.ਆਈ, ਮੋਬਾਇਲ ਵੈਨ ਇੰਚਾਰਜ ਸ਼੍ਰੀ ਜਸਵਿੰਦਰ ਸਿੰਘ, ਸ਼੍ਰੀ ਦਰਸ਼ਪ੍ਰੀਤ ਸਿੰਘ ਅਤੇ ਸ਼੍ਰੀ ਓਮ ਪ੍ਰਕਾਸ਼ ਵੀ ਹਾਜਰ ਸਨ।
ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ
previous post