Image default
ਤਾਜਾ ਖਬਰਾਂ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਬੈਚ 9 ਮਈ ਤੋਂ ਸ਼ੁਰੂ- ਬਰਾੜ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਬੈਚ 9 ਮਈ ਤੋਂ ਸ਼ੁਰੂ- ਬਰਾੜ
ਫਰੀਦਕੋਟ, 5 ਮਈ – ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ,ਸ਼੍ਰੀ ਨਿਰਵੈਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਡੇਅਰੀ ਸਿਖਲਾਈ ਦਾ ਬੈਚ 9 ਮਈ, 2022 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੀ ਕੌਂਸਲਿੰਗ ਮਿਤੀ 06 ਮਈ, 2022 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ.209 (ਹਾਲ), ਡੀ.ਸੀ.ਕੰਪਲੈਕਸ ਵਿਖੇ ਰੱਖੀ ਗਈ ਹੈ।
ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਜੋ ਪੇਂਡੂ ਪਿਛੋਕੜ ਦਾ ਹੋਵੇ, ਘੱਟੋ-ਘੱਟ 5ਵੀਂ ਪਾਸ ਹੋਵੇ, ਉਮਰ 18 ਤੋਂ 50 ਸਾਲ ਦੇ ਦਰਮਿਆਨ ਹੋਵੇ, ਟ੍ਰੇਨਿੰਗ ਵਿਚ ਭਾਗ ਲੈ ਸਕਦੇ ਹਨ। ਟ੍ਰੇਨਿੰਗ ਦੀ ਸਮਾਪਤੀ ਉਪਰੰਤ ਬੇਰੁਜ਼ਗਾਰਾਂ ਨੂੰ 2 ਤੋਂ 20 ਪਸ਼ੂਆਂ ਦੀ ਖਰੀਦ ਲਈ ਬੈਂਕਾਂ ਤੋਂ ਲੋਨ ਦਵਾ ਕੇ ਸਵੈ-ਰੁਜਗਾਰ ਦਿੱਤਾ ਜਾਵੇਗਾ। ਵਿਭਾਗ ਵੱਲੋਂ ਦੇਸੀ ਗਾਵਾਂ ਅਤੇ ਡੀ.ਡੀ.-8 ਸਕੀਮ ਅਧੀਨ 2,5,10 ਦੁਧਾਰੂ ਪਸ਼ੂਆਂ ‘ਤੇ ਵਿਭਾਗ ਵਲੋਂ ਜਨਰਲ ਲਈ 25 ਫੀਸਦੀ ਸਬਸਿਡੀ ਅਤੇ ਐੱਸ.ਸੀ.ਲਈ 33 ਫੀਸਦੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਫ਼ਰੀਦਕੋਟ ਅਤੇ ਫੋਨ ਨੰਬਰ 01639-250380, 99153-32637 ਤੇ ਸੰਪਰਕ ਕਰ ਸਕਦੇ ਹਨ।

Related posts

Breaking- ਬਾਬਾ ਫਰੀਦ ਮੇਲਾ 2022, 10 ਰੋਜ਼ਾ ਚੱਲਣ ਵਾਲੇ ਹੁਨਰ ਹਾਟ ਮੇਲੇ ਦੀ ਸ਼ੁਰੂਆਤ

punjabdiary

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ ਸਬੰਧੀ ਐਡਵਾਈਜ਼ਰੀ ਜਾਰੀ

punjabdiary

Breaking News- ਪੰਜਾਬ ਦੇ ਵਕੀਲਾਂ ਵੱਲੋਂ ਲਾਰੈਂਸ ਬਿਸ਼ਨੋਈ ਦਾ ਕੇਸ਼ ਲੜਨ ਤੋਂ ਇਨਕਾਰ, ਗੈਂਗਸਟਰ ਦੇ ਪਿਤਾ ਨੇ SC ਦਾ ਰੁਖ ਕੀਤਾ

punjabdiary

Leave a Comment