Image default
About us

ਦਫਤਰੀ ਕਾਮਿਆਂ ਵੱਲੋਂ ਅੱਜ 23ਵੇਂ ਦਿਨ ਵੀ ਲਗਾਤਾਰ ਕਲਮ ਛੋੜ ਹੜਤਾਲ ਰਹੀ ਜਾਰੀ

ਦਫਤਰੀ ਕਾਮਿਆਂ ਵੱਲੋਂ ਅੱਜ 23ਵੇਂ ਦਿਨ ਵੀ ਲਗਾਤਾਰ ਕਲਮ ਛੋੜ ਹੜਤਾਲ ਰਹੀ ਜਾਰੀ

 

 

 

Advertisement

 

– ਕਮਲਛੋੜ ਹੜਤਾਲ ਵਿਚ 6 ਦਸੰਬਰ 2023 ਤੱਕ ਵਾਧਾ, ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ, ਮਿਤੀ 1-12-2023 ਨੂੰ ਰੋਸ ਰੈਲੀ ਕਰਕੇ ਮਾਰਚ ਕੀਤਾ ਜਾਵੇਗਾ-ਸੰਧੂ

ਫਰੀਦਕੋਟ 30 ਨਵੰਬਰ 2023 (ਪੰਜਾਬ ਡਾਇਰੀ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਵੱਲੋ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਕ ਵਿਚ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਅੱਜ 23ਵੇਂ ਦਿਨ ਵੀ ਬਾਦਸਤੂਰ ਜਾਰੀ ਰਹੀ। ਜ਼ਿਲ੍ਹਾ ਫਰੀਦਕੋਟ ਵਿਚ ਸਮੁੱਚਾ ਸਰਕਾਰੀ ਕੰਮ ਕਾਜ ਠੱਪ ਰਿਹਾ। ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣਾ ਕੰਮ ਕਾਜ ਮੁਕੰਮਲ ਠੱਪ ਕਰਕੇ ਅਮਰੀਕ ਸਿੰਘ ਸੰਧੂ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਜ਼ਿਲ੍ਹਾ ਖ਼ਜਾਨਾ ਦਫ਼ਤਰ ਫ਼ਰੀਦਕੋਟ ਦੇ ਸਾਹਮਣੇ ਵਿਸ਼ਾਲ ਰੈਲੀ ਕਰਕੇ ਸੂਬਾ ਸਰਕਾਰ ਖਿਲਾਫ ਜ਼ਬਰਦਸਤ ਨਾਹਰੇਬਾਜ਼ੀ ਕੀਤੀ। ਮਿਤੀ 1-12-2023 ਨੂੰ ਤਹਿਸੀਲ ਦਫਤਰ (ਮਿੰਨੀ ਸਕੱਤਰੇਤ) ਫਰੀਦਕੋਟ ਸਾਹਮਣੇ ਇਕੱਠੇ ਹੋ ਕੇ ਰੋਸ ਰੈਲੀ ਕਰਨ ਉਪਰੰਤ ਪੈਦਲ ਮਾਰਚ ਕਰਦੇ ਹੋਏ ਖਾਲੀ ਪੀਪੇ ਖੜਕਾ ਕੇ ਚੌਂਕ ਵਿੱਚ ਜਾ ਕੇ ਘੜਾ ਭੰਨਿਆ ਜਾਵੇਗਾ| ਅੱਜ ਇਥੇ ਜ਼ਿਲ੍ਹਾ ਫਰੀਦਕੋਟ ਦੇ ਸੈਕੜੇ ਦਫਤਰੀ ਮੁਲਾਜ਼ਮਾਂ ਨੇ ਵੱਖ-ਵੱਖ ਦਫਤਰਾਂ ਅੱਗੇ ਵੀ ਰੋਸ ਮੁਜ਼ਾਹਰੇ ਕੀਤੇ ਗਏ।

ਇਸ ਰੋਸ ਮੁਜ਼ਾਹਰੇ ਨੂੰ ਕਰਨ ਜੈਨ ਜ਼ਿਲ੍ਹਾ ਜਨਰਲ ਸਕੱਤਰ, ਦੇਸਰਾਜ ਗੁਰਜਰ ਜਿਲਾ ਵਿੱਤ ਸਕੱਤਰ, ਗੁਰਨਾਮ ਸਿੰਘ ਵਿਰਕ ਮੁੱਖ ਜਥੇਬੰਧਕ ਸਕੱਤਰ, ਰਮੇਸ਼ ਕੁਮਾਰ ਜਨਰਲ ਸਕੱਤਰ, ਸੁਖਪਾਲ ਸਿੰਘ ਖਜਾਨਾ ਵਿਭਾਗ, ਧਰਮਿੰਦਰ ਸਿੰਘ ਵਧੀਕ ਵਿੱਤ ਸਕੱਤਰ, ਦਿਲਬਾਗ ਸਿੰਘ ਐਡੀਸ਼ਨਲ ਜਨਰਲ ਸਕੱਤਰ ਡੀ.ਸੀ ਦਫਤਰ, ਜਸਵਿੰਦਰ ਸਿੰਘ ਘੋਲੀਆ ਪ੍ਰਧਾਨ ਖੇਤੀਬਾੜੀ ਵਿਭਾਗ, ਗਰਚਰਨ ਸਿੰਘ ਪ੍ਰਧਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮਨਦੀਪ ਸਿੰਘ ਗਿੱਲ ਡਰੇਨੇ ਦੇ ਵਿਭਾਗ, ਸੁਖਵਿੰਦਰ ਸਿੰਘ ਪ੍ਰਧਾਨ ਜਸਵਿੰਦਰ ਸਿੰਘ ਸਾਬਕਾ ਪ੍ਰਧਾਨ ਐਕਸਾਈਜ਼ ਵਿਭਾਗ, ਹਰਜਿੰਦਰ ਸਿੰਘ ਬੀ ਐਡ ਆਰ (ਇਲੈਕਟਰੀਕਲ), ਗੁਰਪ੍ਰੀਤ ਸਿੰਘ ਮੱਛੀ ਪਾਲਣ ਵਿਭਾਗ, ਵਿੱਕੀ, ਪ੍ਰਿੰਸ ਜ਼ਿਲ੍ਹਾ ਰੁਜ਼ਗਾਰ ਦਫਤਰ, ਗੁਰਮੀਤ ਸਿੰਘ ਸਹਿਕਾਰਤਾ ਵਿਭਾਗ ਅਤੇ ਚੰਦਨ ਦੂਆ ਇੰਡਸਟਰੀ ਵਿਭਾਗ ਤੋ ਇਲਾਵਾ ਵੱਖ ਵੱਖ ਦਫਤਰਾਂ ਦੇ ਮੁਲਾਜ਼ਮਾਂ ਸੰਬੋਧਨ ਕੀਤਾ।

Advertisement

ਇਸ ਸਬੰਧੀ ਵੱਖ-ਵੱਖ ਮੰਗਾਂ ਜਿਵੇ ਕਿ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀ ਕੀਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਅਜੇ ਤੱਕ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀ ਕੀਤੀ ਗਈ ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੰਧੂ ਨੇ ਦੱਸਿਆ ਕਿ 01-01-2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰਨ, ਹਰੇਕ ਵਿਭਾਗ ਵਿੱਚ ਮਨਿਸਟੀਰੀਅਲ ਮੁਲਾਜ਼ਮਾਂ ਦੀਆਂ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਅਸਾਮੀਆਂ ਤੁਰੰਤ ਤਰੱਕੀ ਰਾਹੀਂ ਭਰੀਆਂ ਜਾਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31-12-2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125 ਪ੍ਰਤੀਸ਼ਤ ਡੀਏ ਦਾ ਰਲੇਵਾਂ ਕਰਕੇ ਉਸ ਉੱਪਰ 20 ਪ੍ਰਤੀਸ਼ਤ ਲਾਭ ਦੇਣ ਦੀ ਮੰਗ ਰੱਖੀ ਗਈ। ਇਸੇ ਪ੍ਰਕਾਰ ਮਿਤੀ 01-07-2022 ਤੋਂ ਸੈਂਟਰ ਦੀ ਤਰਜ ਤੇ 34 ਪ੍ਰਤੀਸ਼ਤ ਤੋਂ 38 ਪ੍ਰਤੀਸ਼ਤ 01-01-2023 ਤੋਂ 38 ਪ੍ਰਤੀਸ਼ਤ ਤੋਂ 42 ਅਤੇ 1-7-2023 ਤੋਂ 42 ਪ੍ਰਤੀਸ਼ਤ ਤੋ 46 ਪ੍ਰਤੀਸ਼ਤ ਤੱਕ ਪੈਂਡਿੰਗ ਡੀ ਏ ਦੀਆਂ ਕਿਸ਼ਤਾਂ ਸੈਂਟਰ ਪੱਧਰ ਤੇ ਤੁਰੰਤ ਜਾਰੀ ਕਰਨ, 6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72 ਪ੍ਰਤੀਸ਼ਤ ਨਾਲ ਦੇਣ, 01-01-2016 ਤੋਂ 31-10-2016 ਤੱਕ 125 ਪ੍ਰਤੀਸ਼ਤ ਦੇ ਡੀਏ ਦੇ ਪੈਂਡਿੰਗ ਬਕਾਏ ਦੇਣ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ, ਮਿਤੀ 15-01-2015 ਦਾ ਨੋਟੀਫਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ, 17-07-2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੋਂ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦੇਣ, 4, 9, 14 ਸਾਲਾ ਏਸੀਪੀ ਦੀ ਰੋਕੀ ਸਕੀਮ ਤੁਰੰਤ ਬਹਾਲ ਕਰਨ, ਬਾਰਡਰ ਏਰੀਆ ਅਲਾਉਂਸ, ਰੂਰਲ ਏਰੀਆ ਅਲਾਉਂਸ, ਐਫ ਟੀ ਏ ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ ਪੰਜਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ ਛੇਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ।

ਇਸ ਮੌਕੇ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪੀ.ਐੈਸ.ਐਮ.ਐਸ.ਯੂ. ਪੰਜਾਬ ਵੱਲੋ ਮੁਲਾਜ਼ਮਾਂ ਮੰਗਾਂ ਦੀ ਪੂਰਤੀ ਲਈ 8 ਨਵੰਬਰ ਤੋ ਆਰੰਭੀ ਗਈ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਜੋ 6 ਦਸੰਬਰ ਤੱਕ ਜਾਰੀ ਰਹੇਗੀ ਅਤੇ ਜੇਕਰ ਸਰਕਾਰ ਨੇ ਮੁਲਾਜ਼ਮਾਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਇਹ ਕਲਮ ਛੋੜ ਹੜਤਾਲ ਅਣਮਿੱਥੇ ਸਮੇ ਲਈ ਕਰ ਦਿੱਤੀ ਜਾਵੇਗੀ । ਸ: ਸੰਧੂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਮੁਲਾਜ਼ਮ ਮੰਗਾਂ ਦੀ ਪੂਰਤੀ ਵਿਚ ਟਾਲ ਮਟੋਲ ਕੀਤਾ ਗਿਆ ਤਾਂ ਪੰਜਾਬ ਦੇ ਸਮੁੱਚੇ ਮੁਲਾਜ਼ਮ ਪੰਜਾਬ ਦੇ ਕੈਬਨਿਟ ਮੰਤਰੀਆਂ ਦਾ ਦੌਰਿਆਂ ਦੌਰਾਨ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ| ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਜਿਲਾ ਖਜ਼ਾਨਾ ਦਫਤਰ ਦੇ ਸਾਹਮਣੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ ਗਈ।

Related posts

ਹੁਣ ਬਿਨਾਂ ਵੀਜ਼ਾ ਘੁੰਮ ਸਕੋਗੇ ਸ਼੍ਰੀਲੰਕਾ, ਭਾਰਤ ਸਣੇ ਇਨ੍ਹਾਂ 7 ਦੇਸ਼ਾਂ ਲਈ ਫ੍ਰੀ ਵੀਜ਼ਾ ਸਕੀਮ ਦਾ ਐਲਾਨ

punjabdiary

26 ਹਫ਼ਤਿਆਂ ਦੀ ਗਰਭ ਅਵਸਥਾ ਨੂੰ ਖਤਮ ਕਰਨ ਦੀ ਮੰਗ ਵਾਲੀ ਪਟੀਸ਼ਨ ਸੁਪ੍ਰੀਮ ਕੋਰਟ ਵਲੋਂ ਖਾਰਜ

punjabdiary

ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿਖੇ ਚੱਲ ਰਹੀ ਆਪਦਾ ਮਿੱਤਰ ਟ੍ਰੇਨਿੰਗ ਦਾ ਅੱਜ ਪੰਜਵਾਂ ਦਿਨ ਸਮਾਪਤ

punjabdiary

Leave a Comment