Tuesday, June 9, 2026
Google search engine
Homeਤਾਜ਼ਾ ਖਬਰਦਾਖਾ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਫੜਿਆ ‘ਅਕਾਲੀ ਦਲ ਵਾਰਸ ਪੰਜਾਬ’ ਦਾ...

ਦਾਖਾ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਫੜਿਆ ‘ਅਕਾਲੀ ਦਲ ਵਾਰਸ ਪੰਜਾਬ’ ਦਾ ਪੱਲਾ, 2027 ਚੋਣਾਂ ਬਾਰੇ ਕੀਤਾ ਵੱਡਾ ਐਲਾਨ

ਦਾਖਾ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਫੜਿਆ ‘ਅਕਾਲੀ ਦਲ ਵਾਰਸ ਪੰਜਾਬ’ ਦਾ ਪੱਲਾ, 2027 ਚੋਣਾਂ ਬਾਰੇ ਕੀਤਾ ਵੱਡਾ ਐਲਾਨ

ਪਾਰਟੀ ਦੇ ਮੁਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਨਮਾਨਿਤ ਕੀਤਾ ਅਤੇ ਨਿੱਘਾ ਸਵਾਗਤ ਕੀਤਾ। ਇਸ ਸਮਾਗਮ ਦੌਰਾਨ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਹਾਜ਼ਰ ਰਹੇ।

ਲੁਧਿਆਣਾ
ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਅਹਿਮ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਰਸਮੀ ਤੌਰ ‘ਤੇ ‘ਅਕਾਲੀ ਦਲ ਵਾਰਸ ਪੰਜਾਬ’ ਦਾ ਦਾਮਨ ਥਾਮ ਲਿਆ ਹੈ। ਪਾਰਟੀ ਦੇ ਮੁਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਨਮਾਨਿਤ ਕੀਤਾ ਅਤੇ ਨਿੱਘਾ ਸਵਾਗਤ ਕੀਤਾ। ਇਸ ਸਮਾਗਮ ਦੌਰਾਨ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਹਾਜ਼ਰ ਰਹੇ।

ਪਾਰਟੀ ਵਿੱਚ ਸ਼ਾਮਲ ਹੋਣ ਮਗਰੋਂ ਮਨਪ੍ਰੀਤ ਸਿੰਘ ਇਆਲੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਸੰਕੇਤ ਦਿੱਤਾ। ਉਨ੍ਹਾਂ ਦੇ ਇਸ ਕਦਮ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਆਲੀ ਨੇ ਕਿਹਾ ਕਿ ਉਹ ‘ਅਕਾਲੀ ਦਲ ਵਾਰਸ ਪੰਜਾਬ’ ਦੇ ਝੰਡੇ ਹੇਠ ਰਹਿ ਕੇ ਪੰਜਾਬ ਅਤੇ ਪੰਥ ਦੀ ਸੇਵਾ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਹੱਕਾਂ ਅਤੇ ਭਵਿੱਖ ਦੀ ਰੱਖਿਆ ਲਈ ਇਹ ਪਾਰਟੀ ਸਭ ਤੋਂ ਮਜ਼ਬੂਤ ਮੰਚ ਸਾਬਤ ਹੋ ਸਕਦੀ ਹੈ।

ਇਸ ਮੌਕੇ ਤਰਸੇਮ ਸਿੰਘ ਨੇ ਵੀ ਪਾਰਟੀ ਦੇ ਮਕਸਦ ਬਾਰੇ ਵਿਸਥਾਰ ਨਾਲ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਸਿਰਫ਼ ਰਾਜਨੀਤਿਕ ਸੱਤਾ ਹਾਸਲ ਕਰਨ ਲਈ ਨਹੀਂ, ਸਗੋਂ ਪੰਜਾਬ ਦੇ ਹੱਕਾਂ ਅਤੇ ਅਧਿਕਾਰਾਂ ਦੀ ਰੱਖਿਆ ਲਈ ਹੈ। ਉਨ੍ਹਾਂ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਸੂਬੇ ਦੇ ਜਲ ਸਰੋਤਾਂ ‘ਤੇ ਸਭ ਤੋਂ ਪਹਿਲਾ ਹੱਕ ਪੰਜਾਬ ਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ, ਪੰਜਾਬ ਨਾਲ ਜੁੜੇ ਹੋਰ ਅਹਿਮ ਮਸਲਿਆਂ ਅਤੇ ਪੰਥਕ ਏਕਤਾ ਬਾਰੇ ਵੀ ਆਪਣੇ ਵਿਚਾਰ ਰੱਖੇ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।

-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments