Thursday, November 12, 2026
Google search engine
Homeਤਾਜ਼ਾ ਖਬਰਦਾਦੀ ਦੀਆਂ ਅੰਤਿਮ ਰਸਮਾਂ ਲਈ ਅੰਮ੍ਰਿਤਪਾਲ ਸਿੰਘ ਨੇ ਮੰਗੀ ਰਿਹਾਈ, ਅਦਾਲਤ ਨੇ...

ਦਾਦੀ ਦੀਆਂ ਅੰਤਿਮ ਰਸਮਾਂ ਲਈ ਅੰਮ੍ਰਿਤਪਾਲ ਸਿੰਘ ਨੇ ਮੰਗੀ ਰਿਹਾਈ, ਅਦਾਲਤ ਨੇ ਸਰਕਾਰ ਤੋਂ ਤਲਬ ਕੀਤਾ ਜਵਾਬ

ਦਾਦੀ ਦੀਆਂ ਅੰਤਿਮ ਰਸਮਾਂ ਲਈ ਅੰਮ੍ਰਿਤਪਾਲ ਸਿੰਘ ਨੇ ਮੰਗੀ ਰਿਹਾਈ, ਅਦਾਲਤ ਨੇ ਸਰਕਾਰ ਤੋਂ ਤਲਬ ਕੀਤਾ ਜਵਾਬ

14 ਤੋਂ 17 ਨਵੰਬਰ ਤੱਕ ਜੇਲ੍ਹ ਤੋਂ ਬਾਹਰ ਆਉਣ ਦੀ ਅਪੀਲ, ਹਰਜੀਤ ਸਿੰਘ ਤੇ ਸੁਖਮਨਦੀਪ ਸਿੰਘ ਨੇ ਵੀ ਮੰਗੀ ਰਾਹਤ; 13 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ

ਅੰਮ੍ਰਿਤਸਰ- ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅਦਾਲਤ ਤੋਂ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਉਨ੍ਹਾਂ ਦੇ ਨਾਲ ਹਰਜੀਤ ਸਿੰਘ ਅਤੇ ਸੁਖਮਨਦੀਪ ਸਿੰਘ ਵੱਲੋਂ ਵੀ ਮਨੁੱਖੀ ਆਧਾਰ ’ਤੇ ਰਾਹਤ ਦੀ ਅਪੀਲ ਕੀਤੀ ਗਈ ਹੈ।

ਤਿੰਨਾਂ ਦੀ ਪਟੀਸ਼ਨ ’ਤੇ ਵੀਰਵਾਰ ਨੂੰ ਵਧੀਕ ਸੈਸ਼ਨ ਜੱਜ ਮਹੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਦਿੰਦਿਆਂ ਅਗਲੀ ਸੁਣਵਾਈ 13 ਨਵੰਬਰ ਲਈ ਤੈਅ ਕੀਤੀ ਹੈ।

ਐਡਵੋਕੇਟ ਕਰਮਵੀਰ ਸਿੰਘ ਨੇ ਦੱਸਿਆ ਕਿ ਮਾਤਾ ਚਰਨ ਕੌਰ ਦਾ ਅੰਤਿਮ ਸੰਸਕਾਰ 14 ਨਵੰਬਰ ਨੂੰ ਪਰਿਵਾਰਕ ਅਤੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾਵੇਗਾ। 15 ਨਵੰਬਰ ਨੂੰ ਅਸਥੀਆਂ ਜਲ ਪ੍ਰਵਾਹ ਕਰਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਦਾ ਸਮਾਗਮ ਹੋਵੇਗਾ, ਜਦਕਿ 17 ਨਵੰਬਰ ਨੂੰ ਭੋਗ ਅਤੇ ਅੰਤਿਮ ਅਰਦਾਸ ਰੱਖੀ ਗਈ ਹੈ। ਇਸ ਦੇ ਮੱਦੇਨਜ਼ਰ ਤਿੰਨਾਂ ਨੂੰ 14 ਤੋਂ 17 ਨਵੰਬਰ ਤੱਕ ਅੰਤਰਿਮ ਜ਼ਮਾਨਤ ਦੇਣ ਦੀ ਮੰਗ ਕੀਤੀ ਗਈ ਹੈ।

ਵਕੀਲ ਨੇ ਦਲੀਲ ਦਿੱਤੀ ਕਿ ਗੰਭੀਰ ਅਪਰਾਧਾਂ ਵਿੱਚ ਸਜ਼ਾ ਭੁਗਤ ਰਹੇ ਕੈਦੀਆਂ ਨੂੰ ਵੀ ਵਿਸ਼ੇਸ਼ ਪਰਿਵਾਰਕ ਹਾਲਾਤ ਵਿੱਚ ਮਨੁੱਖੀ ਆਧਾਰ ’ਤੇ ਪੈਰੋਲ ਜਾਂ ਹੋਰ ਰਾਹਤ ਦਿੱਤੀ ਜਾਂਦੀ ਹੈ। ਇਸ ਲਈ ਇਸ ਮਾਮਲੇ ਵਿੱਚ ਵੀ ਸਰਕਾਰ ਨੂੰ ਹਮਦਰਦੀ ਵਾਲਾ ਰੁਖ਼ ਅਪਣਾਉਣਾ ਚਾਹੀਦਾ ਹੈ।

ਮਾਂ ਦੀ ਆਖਰੀ ਮੁਲਾਕਾਤ ਵੀ ਨਾ ਹੋ ਸਕੀ, ਪ੍ਰਸ਼ਾਸਨ ’ਤੇ ਵੀਡੀਓ ਕਾਲ ਰੋਕਣ ਦੇ ਇਲਜ਼ਾਮ

ਐਡਵੋਕੇਟ ਕਰਮਵੀਰ ਸਿੰਘ ਨੇ ਦੋਸ਼ ਲਾਇਆ ਕਿ ਮਾਤਾ ਚਰਨ ਕੌਰ ਦੇ ਗੰਭੀਰ ਬਿਮਾਰ ਹੋਣ ਸਮੇਂ ਵੀ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਲਈ ਅਰਜ਼ੀ ਦਿੱਤੀ ਗਈ ਸੀ, ਜਿਸ ਦਾ ਸਰਕਾਰ ਨੇ ਵਿਰੋਧ ਕੀਤਾ ਸੀ। ਬਾਅਦ ਵਿੱਚ ਅਦਾਲਤ ਨੇ 10 ਮਿੰਟ ਦੀ ਵੀਡੀਓ ਕਾਲ ਦੀ ਇਜਾਜ਼ਤ ਦਿੱਤੀ, ਪਰ ਪ੍ਰਸ਼ਾਸਨ ਵੱਲੋਂ ਕਥਿਤ ਤੌਰ ’ਤੇ ਅਦਾਲਤੀ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ।

ਉਨ੍ਹਾਂ ਦਾਅਵਾ ਕੀਤਾ ਕਿ ਪ੍ਰਸ਼ਾਸਨ ਨੇ 15 ਦਿਨਾਂ ਤੱਕ ਟਾਲ-ਮਟੋਲ ਕੀਤੀ ਅਤੇ ਜਦੋਂ ਮਾਤਾ ਚਰਨ ਕੌਰ ਬੇਹੋਸ਼ੀ ਦੀ ਹਾਲਤ ਵਿੱਚ ਪਹੁੰਚ ਗਏ, ਉਦੋਂ ਵੀਡੀਓ ਕਾਲ ਕਰਵਾਉਣ ਦੀ ਗੱਲ ਕੀਤੀ ਗਈ।

ਵਕੀਲ ਨੇ ਕਿਹਾ ਕਿ ਪਰਿਵਾਰ ਇਸ ਸਮੇਂ ਦੁੱਖ ਦੀ ਘੜੀ ਵਿੱਚੋਂ ਲੰਘ ਰਿਹਾ ਹੈ, ਇਸ ਲਈ ਤਿੰਨਾਂ ਨੂੰ ਮਨੁੱਖੀ ਆਧਾਰ ’ਤੇ ਰਾਹਤ ਦਿੱਤੀ ਜਾਣੀ ਚਾਹੀਦੀ ਹੈ। ਹੁਣ ਪੰਜਾਬ ਸਰਕਾਰ ਦੇ ਜਵਾਬ ਤੋਂ ਬਾਅਦ 13 ਨਵੰਬਰ ਨੂੰ ਅਦਾਲਤ ਵਿੱਚ ਅਗਲੀ ਸੁਣਵਾਈ ਹੋਵੇਗੀ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments