Sunday, November 22, 2026
Google search engine
Homeਤਾਜ਼ਾ ਖਬਰਦਾਦੀ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਪਹੁੰਚੇ ਅੰਮ੍ਰਿਤਪਾਲ ਸਿੰਘ, ਪੁਲਿਸ ਦੀ ਸਖ਼ਤ...

ਦਾਦੀ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਪਹੁੰਚੇ ਅੰਮ੍ਰਿਤਪਾਲ ਸਿੰਘ, ਪੁਲਿਸ ਦੀ ਸਖ਼ਤ ਪਹਿਰੇਦਾਰੀ ਹੇਠ ਜੱਦੀ ਪਿੰਡ ਲਿਆਂਦਾ ਗਿਆ

ਦਾਦੀ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਪਹੁੰਚੇ ਅੰਮ੍ਰਿਤਪਾਲ ਸਿੰਘ, ਪੁਲਿਸ ਦੀ ਸਖ਼ਤ ਪਹਿਰੇਦਾਰੀ ਹੇਠ ਜੱਦੀ ਪਿੰਡ ਲਿਆਂਦਾ ਗਿਆ

ਜੱਲੂਪੁਰ ਖੇੜਾ ‘ਚ 800 ਪੁਲਿਸ ਮੁਲਾਜ਼ਮ ਤਾਇਨਾਤ, ਚਾਚਾ ਹਰਜੀਤ ਸਿੰਘ ਨੂੰ ਵੀ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਮਿਲੀ ਤਿੰਨ ਦਿਨ ਦੀ ਪੈਰੋਲ

ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਸਖ਼ਤ ਪੁਲਿਸ ਸੁਰੱਖਿਆ ਹੇਠ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਪਹੁੰਚ ਗਏ ਹਨ। ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚੇ ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਕਰੀਬ 8:30 ਵਜੇ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਸੁਰੱਖਿਆ ਹੇਠ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚੇ। ਏਅਰਪੋਰਟ ਦੇ ਅੰਦਰ ਕੁਝ ਸਮਾਂ ਰੱਖਣ ਤੋਂ ਬਾਅਦ ਪੁਲਿਸ ਟੀਮ ਉਨ੍ਹਾਂ ਨੂੰ ਲੈ ਕੇ ਜੱਲੂਪੁਰ ਖੇੜਾ ਲਈ ਰਵਾਨਾ ਹੋ ਗਈ। ਹੁਣ ਉਹ ਆਪਣੇ ਪਿੰਡ ਪਹੁੰਚ ਚੁੱਕੇ ਹਨ, ਜਿੱਥੇ ਉਹ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ।

ਮਾਤਾ ਦੇ ਅੰਤਿਮ ਸੰਸਕਾਰ ਲਈ ਚਾਚਾ ਹਰਜੀਤ ਸਿੰਘ ਨੂੰ ਵੀ ਮਿਲੀ ਪੈਰੋਲ

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਪੁਲਿਸ ਫੋਰਸ ਵੱਲੋਂ ਜੱਲੂਪੁਰ ਖੇੜਾ ਲਿਆਂਦਾ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਆਪਣੀ ਮਾਤਾ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਤਿੰਨ ਦਿਨ ਦੀ ਪੈਰੋਲ ਦਿੱਤੀ ਗਈ ਹੈ। ਉਹ ਵੀ ਪੁਲਿਸ ਦੀ ਸਖ਼ਤ ਨਿਗਰਾਨੀ ਹੇਠ ਪਿੰਡ ਪਹੁੰਚੇ ਹਨ।

ਹਵਾਈ ਅੱਡੇ ਤੋਂ ਪਿੰਡ ਤੱਕ ਪੁਲਿਸ ਦਾ ਸਖ਼ਤ ਪਹਿਰਾ

ਅੰਮ੍ਰਿਤਪਾਲ ਸਿੰਘ ਦੀ ਆਮਦ ਦੇ ਮੱਦੇਨਜ਼ਰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੀ ਸੁਰੱਖਿਆ ਵਧਾ ਦਿੱਤੀ ਗਈ ਸੀ। ਰੱਸੀਆਂ ਲਗਾ ਕੇ ਇਲਾਕੇ ਨੂੰ ਘੇਰਿਆ ਗਿਆ ਅਤੇ ਆਮ ਲੋਕਾਂ ਸਮੇਤ ਯਾਤਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਪਿੰਡ ਜੱਲੂਪੁਰ ਖੇੜਾ ਅਤੇ ਨੇੜਲੇ ਇਲਾਕਿਆਂ ਵਿੱਚ ਵੀ ਪੁਲਿਸ ਵੱਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ।

ਸੁਰੱਖਿਆ ਲਈ 800 ਪੁਲਿਸ ਮੁਲਾਜ਼ਮਾਂ ਦੀ ਲਗਾਈ ਗਈ ਡਿਊਟੀ

ਸੁਰੱਖਿਆ ਪ੍ਰਬੰਧਾਂ ਤਹਿਤ ਜੱਲੂਪੁਰ ਖੇੜਾ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਕਰੀਬ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਇਲਾਕੇ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਉਧਰ, ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਪਹਿਲਾਂ ਹੀ ਐਂਬੂਲੈਂਸ ਰਾਹੀਂ ਪਿੰਡ ਪਹੁੰਚਾ ਦਿੱਤੀ ਗਈ ਸੀ ਅਤੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਰਿਵਾਰ ਅਤੇ ਤਾਲਮੇਲ ਕਮੇਟੀ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੌਕੇ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣ।

-(ਟੀਵੀ 9 ਪੰਜਾਬੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments