Sunday, November 15, 2026
Google search engine
Homeਤਾਜ਼ਾ ਖਬਰਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਮਿਲੇਗੀ ਹੋਰ...

ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਮਿਲੇਗੀ ਹੋਰ ਮੋਹਲਤ? ਅਦਾਲਤ ’ਚ ਅੱਜ ਮੁੜ ਹੋਵੇਗੀ ਸੁਣਵਾਈ

ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਮਿਲੇਗੀ ਹੋਰ ਮੋਹਲਤ? ਅਦਾਲਤ ’ਚ ਅੱਜ ਮੁੜ ਹੋਵੇਗੀ ਸੁਣਵਾਈ

ਪਰਿਵਾਰ ਨੇ ਅੰਤਿਮ ਸੰਸਕਾਰ ਤੋਂ ਲੈ ਕੇ ਅੰਤਿਮ ਅਰਦਾਸ ਤੱਕ ਹਾਜ਼ਰੀ ਦੀ ਮੰਗ ਰੱਖੀ, ਪ੍ਰਸ਼ਾਸਨ ਵੱਲੋਂ ਰਿਹਾਈ ਦੀ ਪ੍ਰਕਿਰਿਆ ਬਾਰੇ ਅਜੇ ਕੋਈ ਸਪੱਸ਼ਟਤਾ ਨਹੀਂ

ਅੰਮ੍ਰਿਤਸਰ: ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਦੇਹਾਂਤ ਮਗਰੋਂ ਪਰਿਵਾਰ ਉਨ੍ਹਾਂ ਦੀ ਘਰ ਵਾਪਸੀ ਦੀ ਉਡੀਕ ਕਰ ਰਿਹਾ ਹੈ। ਹਾਲਾਂਕਿ, ਜੇਲ੍ਹ ਤੋਂ ਪਿੰਡ ਲਿਆਉਣ ਸਬੰਧੀ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਾ ਮਿਲਣ ਕਾਰਨ ਅੰਤਿਮ ਸੰਸਕਾਰ ਦੀਆਂ ਰਸਮਾਂ ਨੂੰ ਲੈ ਕੇ ਅਸਮੰਜਸ ਬਣਿਆ ਹੋਇਆ ਹੈ। ਪਰਿਵਾਰ ਮੁਤਾਬਕ ਸ਼ਨਿਚਰਵਾਰ ਨੂੰ ਸਸਕਾਰ ਹੋਣ ਦੀ ਸੰਭਾਵਨਾ ਵੀ ਘੱਟ ਹੈ ਅਤੇ ਹੁਣ ਸਾਰੀਆਂ ਉਮੀਦਾਂ ਅਦਾਲਤੀ ਕਾਰਵਾਈ ’ਤੇ ਟਿਕੀਆਂ ਹਨ।

ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਜੇ ਤੱਕ ਪਰਿਵਾਰ ਨਾਲ ਕੋਈ ਸੰਪਰਕ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਇਹ ਵੀ ਨਹੀਂ ਦੱਸਿਆ ਗਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਕਿਸ ਸਮੇਂ ਅਤੇ ਕਿਹੜੀ ਪ੍ਰਕਿਰਿਆ ਤਹਿਤ ਪਿੰਡ ਪਹੁੰਚਾਇਆ ਜਾਵੇਗਾ। ਪਰਿਵਾਰ ਲਗਾਤਾਰ ਯਤਨ ਕਰ ਰਿਹਾ ਹੈ ਕਿ ਉਹ ਆਪਣੀ ਦਾਦੀ ਦੀਆਂ ਆਖਰੀ ਰਸਮਾਂ ਵਿੱਚ ਸ਼ਾਮਲ ਹੋ ਸਕਣ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਵਕੀਲਾਂ ਦੀ ਟੀਮ ਇਸ ਮਾਮਲੇ ਦੀ ਕਾਨੂੰਨੀ ਪੈਰਵੀ ਕਰ ਰਹੀ ਹੈ। ਸ਼ਨਿਚਰਵਾਰ ਨੂੰ ਅਦਾਲਤ ਵਿੱਚ ਮੁੜ ਪਰਿਵਾਰ ਦਾ ਪੱਖ ਰੱਖਿਆ ਜਾਵੇਗਾ। ਪਰਿਵਾਰ ਚਾਹੁੰਦਾ ਹੈ ਕਿ ਅੰਤਿਮ ਸੰਸਕਾਰ ਦੀ ਤਰੀਕ ਅੱਗੇ ਵਧਾਈ ਜਾਵੇ, ਤਾਂ ਜੋ ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਸਕੇ। ਇਸ ਦੇ ਨਾਲ ਹੀ ਅਸਥੀਆਂ ਚੁਗਣ ਅਤੇ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਲਈ ਵੀ ਇਜਾਜ਼ਤ ਮੰਗੀ ਗਈ ਹੈ। ਪਰਿਵਾਰ ਦਾ ਕਹਿਣਾ ਹੈ ਕਿ ਹੁਣ ਤੱਕ ਸਿਰਫ਼ ਇੱਕ ਦਿਨ ਦੀ ਮਨਜ਼ੂਰੀ ਮਿਲੀ ਹੈ, ਜਿਸ ਨੂੰ ਵਧਾਉਣ ਲਈ ਅਦਾਲਤ ਵਿੱਚ ਮੁੜ ਅਪੀਲ ਕੀਤੀ ਜਾਵੇਗੀ।

ਸੁਖਚੈਨ ਸਿੰਘ ਗਿੱਲ ਮੁਤਾਬਕ ਸ਼ੁੱਕਰਵਾਰ ਸ਼ਾਮ ਨੂੰ ਅੰਮ੍ਰਿਤਪਾਲ ਸਿੰਘ ਨਾਲ ਫ਼ੋਨ ’ਤੇ ਗੱਲਬਾਤ ਹੋਈ ਸੀ। ਉਸ ਸਮੇਂ ਤੱਕ ਉਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਨੋਟਿਸ ਜਾਂ ਸੂਚਨਾ ਨਹੀਂ ਮਿਲੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਲਿਆਉਣ ਸਮੇਂ ਆਵਾਜਾਈ ਅਤੇ ਸੁਰੱਖਿਆ ’ਤੇ ਹੋਣ ਵਾਲਾ ਸਾਰਾ ਖ਼ਰਚ ਪਰਿਵਾਰ ਅਦਾਲਤੀ ਹੁਕਮਾਂ ਅਨੁਸਾਰ ਚੁੱਕਣ ਲਈ ਤਿਆਰ ਹੈ। ਹਾਲਾਂਕਿ, ਪ੍ਰਸ਼ਾਸਨ ਨੇ ਅਜੇ ਤੱਕ ਖ਼ਰਚ ਦੀ ਕੁੱਲ ਰਕਮ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।

ਇਸ ਦੌਰਾਨ ਦਾਦੀ ਦੇ ਦੇਹਾਂਤ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਵਿੱਚ ਰਿਸ਼ਤੇਦਾਰਾਂ ਅਤੇ ਸੰਗਤ ਦਾ ਆਉਣਾ ਲਗਾਤਾਰ ਜਾਰੀ ਹੈ। ਦੂਰ-ਦੁਰਾਡੇ ਤੋਂ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚ ਰਹੇ ਹਨ। ਪਰਿਵਾਰ ਨੂੰ ਉਮੀਦ ਹੈ ਕਿ ਅਦਾਲਤ ਵੱਲੋਂ ਵਾਧੂ ਸਮੇਂ ਦੀ ਇਜਾਜ਼ਤ ਮਿਲਣ ਨਾਲ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments