Wednesday, May 13, 2026
Google search engine
Homeਅਪਰਾਧਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਗੋਲੀਬਾਰੀ ਦੇ ਦਾਅਵੇ, ਵਾਇਰਲ ਪੋਸਟ ਨੇ...

ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ ਗੋਲੀਬਾਰੀ ਦੇ ਦਾਅਵੇ, ਵਾਇਰਲ ਪੋਸਟ ਨੇ ਮਚਾਈ ਚਰਚਾ

ਹਾਲਾਂਕਿ ਅਜੇ ਤੱਕ ਇਸ ਦਾਅਵੇ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਅਤੇ ਨਾ ਹੀ ਪੁਲਿਸ ਵੱਲੋਂ ਇਸ ਮਾਮਲੇ ‘ਚ ਕੋਈ ਵਿਸਥਾਰਪੂਰਵਕ ਬਿਆਨ ਜਾਰੀ ਕੀਤਾ ਗਿਆ ਹੈ।

ਹਰਿਆਣਾ
ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਗੌਂਡਰ ਪਿੰਡ ਵਿੱਚ ਪੰਜਾਬੀ ਗਾਇਕ Diljit Dosanjh ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਘਰ ‘ਤੇ ਫਾਇਰਿੰਗ ਹੋਣ ਦੇ ਦਾਅਵਿਆਂ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਟਾਇਸਨ ਬਿਸ਼ਨੋਈ ਅਤੇ ਆਰਜੂ ਬਿਸ਼ਨੋਈ ਨੇ ਲਈ ਹੈ। ਹਾਲਾਂਕਿ ਅਜੇ ਤੱਕ ਇਸ ਦਾਅਵੇ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਅਤੇ ਨਾ ਹੀ ਪੁਲਿਸ ਵੱਲੋਂ ਇਸ ਮਾਮਲੇ ‘ਚ ਕੋਈ ਵਿਸਥਾਰਪੂਰਵਕ ਬਿਆਨ ਜਾਰੀ ਕੀਤਾ ਗਿਆ ਹੈ।

ਵਾਇਰਲ ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਗੋਲੀਬਾਰੀ ਸਿਰਫ਼ ਇੱਕ “ਚੇਤਾਵਨੀ” ਦੇ ਤੌਰ ‘ਤੇ ਕੀਤੀ ਗਈ ਸੀ। ਇਸਦੇ ਨਾਲ ਹੀ ਗੁਰਪ੍ਰਤਾਪ ਕੰਗ ਉੱਤੇ ਕੁਝ ਗੰਭੀਰ ਦੋਸ਼ ਵੀ ਲਗਾਏ ਗਏ ਹਨ। ਪੋਸਟ ਵਿੱਚ ਕਿਹਾ ਗਿਆ ਕਿ ਵਿਦੇਸ਼ੀ ਦੌਰਿਆਂ ਅਤੇ ਮਿਊਜ਼ਿਕ ਸ਼ੋਅਜ਼ ਦੌਰਾਨ ਕੁਝ ਲੜਕੀਆਂ ਨੂੰ ਝੂਠੇ ਵਾਅਦਿਆਂ ਰਾਹੀਂ ਪ੍ਰਭਾਵਿਤ ਕਰਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਗਿਆ। ਹਾਲਾਂਕਿ ਇਨ੍ਹਾਂ ਦੋਸ਼ਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਧਿਕਾਰਿਕ ਪੁਸ਼ਟੀ ਸਾਹਮਣੇ ਨਹੀਂ ਆਈ ਅਤੇ ਜਾਂਚ ਏਜੰਸੀਆਂ ਵੱਲੋਂ ਵੀ ਇਸ ਮਾਮਲੇ ‘ਤੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ।

ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਪੋਸਟ ਵਿੱਚ ਟਾਇਸਨ ਬਿਸ਼ਨੋਈ, ਆਰਜੂ ਬਿਸ਼ਨੋਈ ਅਤੇ ਹਰੀ ਬਾਕਸਰ ਦੇ ਨਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਗਿਆ ਕਿ ਇਹ ਕਾਰਵਾਈ ਉਨ੍ਹਾਂ ਵੱਲੋਂ ਕੀਤੀ ਗਈ ਹੈ। ਪੋਸਟ ਵਿੱਚ ਇਹ ਵੀ ਲਿਖਿਆ ਗਿਆ ਕਿ ਪਹਿਲਾਂ ਦਿਲਜੀਤ ਦੋਸਾਂਝ, ਉਸ ਦੀ ਮੈਨੇਜਰ ਸੋਨਾਲੀ ਅਤੇ ਗੁਰਪ੍ਰਤਾਪ ਕੰਗ ਨੂੰ ਕਈ ਵਾਰ ਸੁਨੇਹੇ ਭੇਜੇ ਗਏ ਸਨ। ਇਸਦੇ ਨਾਲ ਇਹ ਵੀ ਦਾਅਵਾ ਕੀਤਾ ਗਿਆ ਕਿ ਕਿਸੇ ਤਰ੍ਹਾਂ ਦੀ ਫਿਰੌਤੀ ਜਾਂ ਪੈਸਿਆਂ ਦੀ ਮੰਗ ਨਹੀਂ ਕੀਤੀ ਗਈ, ਸਗੋਂ ਗੁਰਪ੍ਰਤਾਪ ਕੰਗ ਖ਼ਿਲਾਫ਼ ਲਗੇ ਦੋਸ਼ਾਂ ਨੂੰ ਲੈ ਕੇ ਇਹ “ਚੇਤਾਵਨੀ” ਦਿੱਤੀ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਵੱਲੋਂ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments