ਦਿੱਲੀ ਪੁਲਿਸ ਨੇ ਨਾਬਾਲਗ ਮਹਿਲਾ ਪਹਿਲਵਾਨ ਵੱਲੋਂ ਲਾਏ ਦੋਸ਼ਾਂ ਦਾ ਕੇਸ ਖਾਰਜ ਕਰਨ ਲਈ ਰਿਪੋਰਟ ਸੌਂਪੀ, ਅਗਲੀ ਸੁਣਵਾਈ 4 ਜੁਲਾਈ ਨੂੰ
ਨਵੀਂ ਦਿੱਲੀ, 15 ਜੂਨ (ਬਾਬੂਸ਼ਾਹੀ)- ਦਿੱਲੀ ਪੁਲਿਸ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਨਾਬਾਲਗ ਨਾਲ ਜਿਣਸੀ ਸੋਸ਼ਣ ਕੀਤੇ ਜਾਣ ਦੇ ਮਾਮਲੇ ਵਿਚ ਦਰਜ ਐਫ ਆਈ ਆਰ ਰੱਦ ਕਰਨ ਦੀ ਰਿਪੋਰਟ ਦਾਇਰ ਕੀਤੀਹੈ। ਮਾਮਲੇ ਦੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।
ਵਿਸ਼ੇਸ਼ ਪਬਲਿਕ ਪ੍ਰੋਸੀਕਿਊਟਰ ਅਤੁਲ ਸ੍ਰੀਵਾਸਤਵ ਨੇ ਦੱਸਿਆ ਕਿ ਅਸੀਂ ਪੋਸਕੋ ਕੇਸ ਰੱਦ ਕਰਨ ਦੀ ਅੰਤਿਮ ਰਿਪੋਰਟ ਦਾਇਰ ਕੀਤੀ ਹੈ ਜਿਸਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੈ। ਇਸ ਨਾਬਾਲਗ ਦੇ ਪਿਤਾ ਨੇ ਪਿਛਲੇ ਇਕ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਕਿਹਾ ਸੀ ਕਿ ਉਹਨਾਂ ਨੇ ਪਹਿਲਾਂ ’ਗੁੱਸੇ ਵਿਚ’ ਦਾਇਰ ਕੀਤੇ ਝੂਠੇ ਮਾਮਲੇ ਵਿਚ ਆਪਣਾ ਬਿਆਨ ਦਰੁੱਸਤ ਕਰਵਾਇਆ ਹੈ।
ਓਲੰਪੀਅਨ ਬਜਰੰਗ ਪੂਨੀਆ ਨੇ ਬਾਅਦ ਵਿਚ ਦਾਅਵਾ ਕੀਤਾ ਸੀ ਕਿ ਲੜਕੀ ਦੇ ਪਿਤਾ ਨੇ ਦੱਸਿਆ ਹੈ ਕਿ ਉਹਨਾਂ ’ਤੇ ਬਹੁਤ ਦਬਾਅ ਬਣਾਇਆ ਗਿਆ ਤੇ ਸਾਰਾ ਪਰਿਵਾਰ ਡਿਪਰੈਸ਼ਨ ਵਿਚ ਹੈ।
ਪੁਲਿਸ ਨੇ ਬ੍ਰਿਜ ਭੂਸ਼ਣ ਖਿਲਾਫ 1000 ਸਫਿਆਂ ਦੀ ਚਾਰਜਸ਼ੀਟ ਦਾਇਰ ਕੀਤੀਹੈ ਜਿਸ ਵਿਚ ਉਸਦੇ ਖਿਲਾਫ ਜਿਣਸੀ ਸੋਸ਼ਣ ਲਈ ਤੰਗ ਪ੍ਰੇਸ਼ਾਨ ਕਰਨ ਅਤੇ ਲੜਕੀ ਦੀ ਪੱਤ ਲੁੱਟਣ ਲਈ ਅਪਰਾਧਿਕ ਤਾਕਤ ਦੀ ਵਰਤੋਂ ਕਰਨ ਵਰਗੇ ਦੋਸ਼ ਸ਼ਾਮਲ ਹਨ।