Image default
About us

ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ ਯੂਨੀਅਨ ਵਲੋ ਰੋਸ ਰੈਲੀ 27 ਨੂੰ

ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ ਯੂਨੀਅਨ ਵਲੋ ਰੋਸ ਰੈਲੀ 27 ਨੂੰ

 

 

ਫਰੀਦਕੋਟ, 22 ਜੁਲਾਈ (ਪੰਜਾਬ ਡਾਇਰੀ)- ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਸੂਬਾ ਕਮੇਟੀ ਪਸ਼ੂ ਪਾਲਣ ਵਿਭਾਗ ਪੰਜਾਬ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਦਰਸ਼ਨ ਸਿੰਘ ਲੁਬਾਣਾ ਅਤੇ ਸੂਬਾ ਸਕੱਤਰ ਸ੍ਰੀ ਰਣਜੀਤ ਸਿੰਘ ਰਾਣਵਾਂ ਅਤੇ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਜਗਦੀਸ਼ ਸਿੰਘ ਬਰਨਾਲਾ ਜੀ ਦੀ ਅਗਵਾਈ ਵਿਚ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਚੰਡੀਗੜ੍ਹ ਸੈਕਟਰ 68 ਮੋਹਾਲੀ ਵਿਖੇ ਮੰਗਾਂ ਨੂੰ ਨਾ ਮੰਨਣ ਦੇ ਸਬੰਧ ਵਿੱਚ ਰੋਸ ਰੈਲੀ ਮਿਤੀ 27.07.2023 ਨੂੰ ਮੋਹਾਲੀ ਦਫ਼ਤਰ ਵਿਖੇ ਕੀਤੀ ਜਾ ਰਹੀ ਹੈ। ਸਾਂਝਾ ਬਿਆਨ ਜਾਰੀ ਕਰਦਿਆਂ ਸ੍ਰੀ ਇਕਬਾਲ ਸਿੰਘ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ, ਜ਼ਿਲ੍ਹਾ ਪ੍ਰਧਾਨ ਵਿਜੇ ਕੁਮਾਰ ਫਿਰੋਜ਼ਪੁਰ ਜ਼ਿਲਾ ਪ੍ਰਧਾਨ ਵਿਨੋਦ ਕੁਮਾਰ ਫਾਜ਼ਿਲਕਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਸਾਹਿਬ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਦਰਜਾਚਾਰ ਮੁਲਾਜ਼ਮਾ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਗਿਆ ਅਤੇ ਵਾਰ ਵਾਰ ਕਰਨ ਤੇ ਸਰਕਾਰ ਵੱਲੋਂ ਡਾਇਰੈਕਟਰ ਸਾਹਿਬ ਨੂੰ ਦਰਜਾਚਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਕਿਹਾ ਗਿਆ ਸੀ ਪਰ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਨੇ ਸਰਕਾਰ ਦੇ ਹੁਕਮਾਂ ਨੂੰ ਵੀ ਅਣਗੌਲਿਆਂ ਕੀਤਾ। ਇਸ ਵਜੋਂ ਜ਼ਿਲ੍ਹਾ ਫਰੀਦਕੋਟ , ਫਿਰੋਜ਼ਪੁਰ ਜ਼ਿਲ੍ਹਾ ਫਾਜ਼ਿਲਕਾ ਦੇ ਦਰਜਾਚਾਰ ਮੁਲਾਜ਼ਮਾਂ ਵੱਲੋਂ ਵੱਡੀ ਗਿਣਤੀ ਵਿਚ ਮੋਹਾਲੀ ਵਿਖੇ ਰੋਸ਼ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਨਗੇ ਇਸ ਦੌਰਾਨ ਸੂਬਾ ਮੀਤ ਪ੍ਰਧਾਨ ਇਕਬਾਲ ਸਿੰਘ, ਅਤੇ ਕੁਲਵੀਰ ਸਿੰਘ,ਭੋਲਾ ਸਿੰਘ, ਕਸ਼ਮੀਰ ਸਿੰਘ, ਰਜਿੰਦਰ ਸਿੰਘ, ਰਵਿੰਦਰ ਕੁਮਾਰ, ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਗੁਰਸੇਵਕ ਸਿੰਘ, ਪਰਮਪਾਲ ਸਿੰਘ, ਅਸ਼ਵਨੀ ਕੁਮਾਰ, ਸੁਖਵਿੰਦਰ ਸਿੰਘ ਜ਼ਿਲ੍ਹਾ ਫਾਜ਼ਿਲਕਾ ਦੇ ਨਰੇਸ਼ ਕੁਮਾਰ, ਸੋਨੂੰ ਕੁਮਾਰ,ਦੀਵਾਨ, ਸੁਖਦੇਵ ਕੁਮਾਰ, ਵਿਸ਼ਨੂੰ ਅਤੇ ਸਾਰੇ ਦਰਜਾਚਾਰ ਮੁਲਾਜ਼ਮਾਂ ਆਦਿ ਹਾਜ਼ਰ ਸਨ।

Advertisement

Related posts

ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਨੇ 12 ਟ੍ਰੇਨਾਂ ਕੀਤੀਆਂ ਰੱਦ, ਵਧਦੇ ਧੁੰਦ ਕਾਰਨ ਲਿਆ ਫੈਸਲਾ, ਲਿਸਟ ਜਾਰੀ

punjabdiary

ਬਾਬਾ ਫਰੀਦ ਯੂਨੀਵਰਸਿਟੀ ਨੇ ਸਿਹਤ ਵਿਗਿਆਨ ਵਿੱਚ ਖੋਜ ਨੂੰ ਉਤਸ਼ਾਹਿਤ ਕਰਨ ਲਈ ਪੁੱਟਿਆ ਇੱਕ ਹੋਰ ਕਦਮ

punjabdiary

ਜਾਪਾਨ ਏਅਰਲਾਈਨਜ਼ ਦੇ ਜਹਾਜ਼ ਨੂੰ ਰਨਵੇਅ ‘ਤੇ ਲੱਗੀ ਅੱਗ, 367 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

punjabdiary

Leave a Comment