ਦੁਬਈ ‘ਚ ਰਚੀ ਗਈ ਸੀ ਮੂਸੇਵਾਲਾ ਦੇ ਕਤ.ਲ ਦੀ ਸਾਜ਼ਿਸ਼- ਸਚਿਨ ਬਿਸ਼ਨੋਈ ਨੇ ਕੀਤੇ ਵੱਡੇ ਖੁਲਾਸੇ
ਦਿੱਲੀ, 2 ਅਗਸਤ (ਡੇਲੀ ਪੋਸਟ ਪੰਜਾਬੀ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਦੀ ਪੁੱਛਗਿੱਛ ਵਿੱਚ ਗੈਂਗਸਟਰ ਸਚਿਨ ਬਿਸ਼ਨੋਈ ਨੇ ਖੁਲਾਸਾ ਕੀਤਾ ਕਿ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਦੁਬਈ ਵਿੱਚ ਰਚੀ ਗਈ ਸੀ।
ਇੱਥੋਂ ਹੀ ਉਹ ਲਾਰੈਂਸ ਅਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ। ਮੂਸੇਵਾਲਾ ਦਾ ਕਤਲ ਲਾਰੈਂਸ ਦੇ ਕਹਿਣ ‘ਤੇ ਹੀ ਹੋਇਆ ਸੀ। ਇਹ ਸਚਿਨ ਹੀ ਸੀ ਜਿਸ ਨੇ ਸ਼ੂਟਰਾਂ ਨੂੰ ਹਥਿਆਰ ਮੁਹੱਈਆ ਕਰਵਾਏ ਸਨ ਅਤੇ ਅਪ੍ਰੈਲ ਵਿਚ ਫਰਜ਼ੀ ਪਾਸਪੋਰਟ ਦੀ ਵਰਤੋਂ ਕਰਕੇ ਦੁਬਈ ਭੱਜ ਗਿਆ ਸੀ।
ਦੂਜੇ ਪਾਸੇ ਦਿੱਲੀ ਪੁਲਿਸ ਨੇ ਉਸ ਨੂੰ ਕੱਲ੍ਹ ਦਿੱਲੀ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ 10 ਦਿਨਾਂ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਪੁਲਿਸ ਬਿਸ਼ਨੋਈ ਦਾ ਰਿਮਾਂਡ ਵੀ ਮੰਗੇਗੀ ਤਾਂ ਜੋ ਹੋਰ ਵੱਡੇ ਖੁਲਾਸੇ ਹੋ ਸਕਣ।
ਮੂਸੇਵਾਲਾ ਕਤਲ ਕੇਸ ਦੀ FIR ਅਤੇ ਚਾਰਜਸ਼ੀਟ ਦੋਵਾਂ ਵਿੱਚ ਉਸਦਾ ਨਾਮ ਦਰਜ ਹੈ। ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਵੀ ਸੁਰਖੀਆਂ ਵਿੱਚ ਸੀ। ਸਚਿਨ ਨੂੰ ਇਸ ਮਾਮਲੇ ‘ਚ ਫੜਿਆ ਗਿਆ ਹੈ।