ਦੂਸਰੇ ਸੂਬਿਆਂ ਦੀ ਤਰਾ ਟਰਾਂਸਪੋਰਟ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰੇ ਪੰਜਾਬ ਸਰਕਾਰ – ਸੂਬਾ ਆਗੂ ਹਰਪ੍ਰੀਤ ਸਿੰਘ ਸੋਢੀ
ਫਰੀਦਕੋਟ- ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਫਰੀਦਕੋਟ 25/11 ਦੇ ਸਰਪ੍ਰਸਤ ਲਵਪ੍ਰੀਤ ਸਿੰਘ ਫਰੀਦਕੋਟ ਗੇਟ ਰੈਲੀ ਤੋਂ ਬੋਲਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਭਗ 3 ਸਾਲ ਦਾ ਸਮਾਂ ਬੀਤ ਚੁੱਕਿਆ ਹੈ ।
ਇਹ ਵੀ ਪੜ੍ਹੋ-ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਅਕਾਲੀ ਦਲ ਨੇ ਵੀ ਕੀਤਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੱਤਾ ਦੇ ਵਿੱਚ ਆਉਣ ਤੋਂ ਪਹਿਲਾਂ ਕਿਹਾ ਸੀ ਕਿ ਪੰਜਾਬ ਦੇ ਵਿੱਚ ਇੱਕ ਵੀ ਮੁਲਾਜ਼ਮ ਨੂੰ ਕੱਚਾ ਨਹੀਂ ਰਹਿਣ ਦਿੱਤਾ ਜਾਵੇਗਾ ਠੇਕੇਦਾਰੀ ਸਿਸਟਮ ਖਤਮ ਕੀਤਾ ਜਾਵੇਗਾ ਪਰ ਟਰਾਂਸਪੋਰਟ ਵਿਭਾਗ ਵਿੱਚ ਇੱਕ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਟਰਾਂਸਪੋਰਟ ਵਿਭਾਗ ਦੇ ਵਿੱਚ ਲਗਭਗ 400 ਤੋਂ ਵੱਧ ਬੱਸਾਂ ਕੰਡਮ ਹੋ ਗਈਆ ਹਨ ਹੁਣ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਟਰਾਂਸਪੋਰਟ ਵਿਭਾਗ ਦੇ ਵਿੱਚ ਇੱਕ ਵੀ ਬੱਸ ਨਵੀਂ ਨਹੀਂ ਪਈ ਜਿਹੜੀ ਸਰਕਾਰ ਕਹਿੰਦੇ ਸੀ ਆਉਂਦੇ ਸਾਰ ਹੀ ਠੇਕੇਦਾਰ ਸਿਸਟਮ ਨੂੰ ਖਤਮ ਕਰ ਦੇਵਾਂਗੇ ਵਿਭਾਗਾਂ ਦੇ ਵਿੱਚ ਹੋ ਰਹੀ ਠੇਕੇਦਾਰੀ ਸਿਸਟਮ ਤਹਿਤ ਲੁੱਟ ਨੂੰ ਰੋਕ ਦੇਵਾਂਗੇ ਹੁਣ ਤੱਕ ਨਾ ਤਾਂ ਠੇਕੇਦਾਰੀ ਸਿਸਟਮ ਤਹਿਤ GST ਅਤੇ ਕਮਿਸ਼ਨ ਦੇ ਰੂਪ ਵਿੱਚ ਹੋ ਰਹੀ ਲੁੱਟ ਬੰਦ ਹੋਈ ਅਤੇ ਨਾ ਹੀ ਪੰਜਾਬ ਦੇ ਨੋਜਵਾਨ ਨੂੰ ਪੱਕਾ ਰੋਜ਼ਗਾਰ ਮਿਲਿਆ ਅਤੇ ਨਾ ਹੀ ਪੰਜਾਬ ਦੀ ਪਬਲਿਕ ਦੇ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਜਦੋਂ ਕਿ ਪੰਜਾਬ ਦੇ ਨਾਲ ਲਗਦੇ ਸੂਬੇ ਹਰਿਆਣਾ ਅਤੇ ਹਿਮਾਚਲ ਦੇ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਦੀ ਆ ਰਹੀ ਹੈ।
ਸਰਕਾਰ ਉਹਨਾਂ ਸੂਬਿਆ ਦੀ ਤਰਜ ਦੀ ਬਜਾਏ ਪੰਜਾਬ ਦੇ ਵਿੱਚ ਸਰਕਾਰ ਵੱਲੋਂ ਓਮਾਦੇਵੀ ਜਜਮੈਂਟ ਦਾ ਬਹਾਨਾ ਬਣਾ ਕੇ ਸਰਕਾਰ ਪੰਜਾਬ ਦੇ ਨੋਜਵਾਨ ਦਾ ਸੋਸਣ ਕਰ ਰਹੀ ਹੈ ਜਦੋ ਕਿ ਨਾਲ ਦੇ ਸੂਬਿਆਂ ਵਿੱਚ ਕਿ ਇਹ ਜਜ਼ਮੇਟ ਲਾਗੂ ਹੀ ਨਹੀਂ ਸਿਰਫ ਇੱਕਲੇ ਪੰਜਾਬ ਦੇ ਵਿੱਚ ਹੀ ਇਸਦੀ ਮਾਨਤਾ ਹੈ ਕਿਉਂ ਕਿ ਇਸ ਦਾ ਬਹਾਨਾ ਬਣਾਇਆ ਜਾ ਰਿਹਾ ਹੈ ਹਰ ਸੂਬੇ ਦੇ ਵਿੱਚ 2 ਤੋਂ 5 ਸਾਲਾਂ ਦੀ ਤਰਜ਼ ਤੇ ਵਿਭਾਗ ਪੱਕੇ ਕਰ ਰਹੇ ਹਨ ਜਿਹਨਾ ਦੇ ਪਰੂਫ ਅਸੀ ਪੰਜਾਬ ਸਰਕਾਰ ਕੋਲ ਪੇਸ ਕਰ ਚੁੱਕੇ ਹਾਂ ਪ੍ਰੰਤੂ ਕੋਈ ਵੀ ਸਰਕਾਰ ਵੱਲੋਂ ਬਣਾਈ ਕਮੇਟੀ ਕੋਈ ਵੀ ਹੱਲ ਕਰਨ ਨੂੰ ਤਿਆਰ ਨਹੀਂ ਉਲਟਾ ਠੇਕੇਦਾਰ ਵੱਲ ESI ਅਤੇ EPF ਸਮੇਤ ਸੋਸ਼ਲ ਵੈਲਫੇਅਰ ਦੇ ਫਾਇਦੇ ਵੀ ਕੱਚੇ ਮੁਲਾਜ਼ਮਾਂ ਨੂੰ ਨਹੀਂ ਦਿੱਤੇ ਜਾ ਰਹੇ ।
ਧਰਵਿੰਦਰ ਸਿੰਘ ਕੈਸ਼ੀਅਰ ਨੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋ ਜੰਥੇਬੰਦੀ ਨਾਲ 1 ਜੁਲਾਈ ਨੂੰ ਮੀਟਿੰਗ ਹੋਈ ਸੀ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ 1 ਮਹੀਨੇ ਦੇ ਵਿੱਚ ਯੂਨੀਅਨ ਦੀਆਂ ਮੰਗਾਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਠੇਕੇਦਾਰੀ ਸਿਸਟਮ ਤਹਿਤ ਭਰਤੀ ਕੀਤੇ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕੀਤਾ ਜਾਵੇ ਤਾਂ ਜ਼ੋ ਵਿਭਾਗ ਦੀ ਠੇਕੇਦਾਰੀ ਸਿਸਟਮ ਤਹਿਤ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ , ਘੱਟ ਤਨਖਾਹ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਵਿੱਚ ਇੱਕਸਾਰਤਾ ਕੀਤੀ ਜਾਵੇ , ਵਿਭਾਗਾਂ ਦੇ ਵਿੱਚ ਆਪਣੀ ਮਾਲਕੀ ਦੀਆਂ ਬੱਸਾਂ ਪਾਈਆ ਜਾਣ ਕਿਲੋਮੀਟਰ ਸਕੀਮ ਤਹਿਤ (ਪ੍ਰਾਈਵੇਟ ਬੱਸਾ) ਵਿਭਾਗਾਂ ਦੇ ਵਿੱਚ ਨਾ ਪਾਈਆ ਜਾਣ ਵਿਭਾਗਾਂ ਦਾ ਨਿੱਜੀਕਰਨ ਬੰਦ ਕੀਤਾ ਜਾਵੇ ਵਰਕਰ ਮਾਰੂ ਕੰਡੀਸ਼ਨਾ ਨੂੰ ਰੱਦ ਕੀਤਾ ਜਾਵੇ ਇਹਨਾਂ ਮੰਗਾਂ ਨੂੰ ਲੈ ਕੇ ਮੀਟਿੰਗ ਦੇ ਵਿੱਚ ਜੰਥੇਬੰਦੀ ਨਾਲ ਸਹਿਮਤ ਬਣੀ ਸੀ ਮੁੱਖ ਮੰਤਰੀ ਪੰਜਾਬ ਵੱਲੋਂ ਕਮੇਟੀ ਵੀ ਗਠਿਤ ਕੀਤੀ ਸੀ ਪ੍ਰੰਤੂ ਪੰਜਾਬ ਦੇ ਟਰਾਂਸਪੋਰਟ ਮੰਤਰੀ ਪੰਜਾਬ ਕਿਸੇ ਵੀ ਮੰਗ ਦਾ ਹੱਲ ਨਹੀਂ ਕਰਨਾ ਚਹੁੰਦੇ ਜਾਣ ਬੁੱਝ ਕੇ ਮੰਗਾਂ ਨੂੰ ਲਮਕਿਆ ਜਾ ਰਿਹਾ ਹੈ ਜਿਸ ਦੇ ਰੋਸ ਵਜੋਂ 22 ਦਸੰਬਰ ਨੂੰ ਸਮੂਹ MLA ਨੂੰ ਮੰਗ ਪੱਤਰ ਦਿੱਤੇ ਗਏ ਸਨ ਅਤੇ 2 ਜਨਵਰੀ ਨੂੰ ਮਾਣਯੋਗ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਹੋਣ ਜਾ ਰਹੀ ਹੈ।
ਜੇਕਰ ਇਸ ਵਾਰ ਵੀ ਮੀਟਿੰਗ ਬੇ ਸਿੱਟਾ ਰਹੀ ਤਾ ਆਉਣ ਵਾਲੀ 6-7-8 ਜਨਵਰੀ ਨੂੰ ਪੂਰਨ ਤੌਰ ਤੇ ਚੱਕਾ ਜਾਮ ਕੀਤਾ ਜਾਵੇਗਾ ਅਤੇ 7 ਜਨਵਰੀ ਤੋ ਮੁੱਖ ਮੰਤਰੀ ਪੰਜਾਬ ਦੇ ਘਰ ਅੱਗੇ ਧਰਨਾ ਦਿੱਤਾ ਜਾਵੇਗਾ ਜੇਕਰ ਫੇਰ ਵੀ ਹੱਲ ਨਹੀਂ ਹੁੰਦਾ ਤਾਂ ਹੜਤਾਲ ਅਣਮਿੱਥੇ ਸਮੇਂ ਦੀ ਕੀਤੀ ਜਾਵੇਗੀ ਦਿੱਲੀ ਵਿੱਚ ਵੱਡੀ ਕੰਨਫਰੈਸ ਕੀਤੀ ਜਾਵੇਗੀ ਤੇ ਨਾਲ ਦਿੱਲੀ ਵਿੱਚ ਹੋਣ ਵਾਲੇ ਇਲੈਕਸ਼ਨਾਂ ਵਿੱਚ ਸਰਕਾਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਹੜਤਾਲ ਸਮੇਤ ਉਲੀਕੇ ਪ੍ਰੋਗਰਾਮਾਂ ਵਿੱਚ ਹੋਏ ਨੁਕਸਾਨ ਦੀ ਜ਼ਿਮੇਵਾਰੀ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ
ਇਹ ਵੀ ਪੜ੍ਹੋ-ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਪ੍ਰਤੀ ਪੰਜਾਬ ਸਰਕਾਰ ਦੇ ਰਵੱਈਏ ‘ਤੇ ਚੁੱਕੇ ਸਵਾਲ
ਉਪਰੰਤ ਚੇਅਰਮੈਨ ਹਰਦੀਪ ਸਿੰਘ ਧਾਲੀਵਾਲ ਨੇ ਪਹੁੰਚਣ ਵਾਲੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਵਰਕਸ਼ਾਪ ਪ੍ਰਧਾਨ ਰੇਸ਼ਮ ਸਿੱਘ ਮਨਦੀਪ ਸਿੰਘ ਜਸਵਿੰਦਰ ਸਿੰਘ ਹਰਪਾਲ ਸਿੰਘ ਅਮਨਦੀਪ ਸਿੰਘ ਚੇਅਰਮੈਨ ਕੁਲਬੀਰ ਸਿੰਘ ਜਸਦੀਪ ਸਿੰਘ ਬਰਾੜ ਹਰਚਰਨ ਸਿੰਘ ਗੁਰਮੀਤ ਸਿੰਘ ਮੱਲਣ ਸੁਖਦੀਪ ਸਿੰਘ ਜ਼ੀਰਾ ਗੁਰਧਿਆਨ ਸਿੰਘ ਹਾਜਰ ਸਨ।
-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।