ਦੋ ਗਰੁੱਪਾਂ ਵਿਚਾਲੇ ਚੱਲੀਆਂ ਅੰਨ੍ਹਾਧੁੰਦ ਗੋਲੀਆਂ, ਇੱਕ ਨੌਜਵਾਨ ਦੀ ਗਈ ਜਾਨ
ਦੱਸਿਆ ਜਾ ਰਿਹਾ ਹੈ ਕਿ ਇੱਕ ਵਾਹਨ ਨੂੰ ਅੱਗੇ ਕੱਢਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਤਕਰਾਰ ਸ਼ੁਰੂ ਹੋਈ ਸੀ।

ਬਟਾਲਾ
ਪੰਜਾਬ ਵਿੱਚ ਗੋਲੀਬਾਰੀ ਅਤੇ ਕਤਲ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿਸ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਬਟਾਲਾ ਦੇ ਰੁਸ਼ ਵਾਲੇ ਖੇਤਰ ਬਟਾਲਾ-ਗੁਰਦਾਸਪੁਰ ਮਾਰਗ ਉੱਤੇ ਸਥਿਤ ਸਿੰਬਲ ਚੌਕ ਨੇੜੇ ਗੋਲੀਬਾਰੀ ਦੀ ਵੱਡੀ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨਾਂ ਦੇ ਦੋ ਗਰੁੱਪਾਂ ਵਿਚਾਲੇ ਹੋਏ ਝਗੜੇ ਦੌਰਾਨ ਇਹ ਗੋਲੀਬਾਰੀ ਹੋਈ।
ਦੱਸਿਆ ਜਾ ਰਿਹਾ ਹੈ ਕਿ ਇੱਕ ਵਾਹਨ ਨੂੰ ਅੱਗੇ ਕੱਢਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਕਾਰ ਤਕਰਾਰ ਸ਼ੁਰੂ ਹੋਈ ਸੀ। ਇਹ ਬਹਿਸ ਕੁਝ ਹੀ ਸਮੇਂ ਵਿੱਚ ਇੰਨੀ ਵੱਧ ਗਈ ਕਿ ਦੋਵੇਂ ਪਾਸਿਆਂ ਨੇ ਆਪਣੇ ਲਾਇਸੈਂਸੀ ਹਥਿਆਰ ਕੱਢ ਲਏ ਅਤੇ ਇੱਕ-ਦੂਜੇ ਉੱਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਦੀਪ ਇੰਦਰ ਸਿੰਘ ਵਜੋਂ ਹੋਈ ਹੈ। ਇਸ ਤੋਂ ਇਲਾਵਾ ਦੋ ਹੋਰ ਨੌਜਵਾਨ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦੀ ਪਛਾਣ ਪਵਨਪ੍ਰੀਤ ਸਿੰਘ ਅਤੇ ਜਗਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅਗਲੇ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


