Image default
ਤਾਜਾ ਖਬਰਾਂ

ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ, ਜਰਨੈਲ ਸਿੰਘ ਨੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕੀਤੀ ਬੈਠਕ

ਨਗਰ ਨਿਗਮ ਚੋਣਾ ਲਈ ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ, ਜਰਨੈਲ ਸਿੰਘ ਨੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਕੀਤੀ ਬੈਠਕ
ਚੰਡੀਗੜ੍ਹ, 6 ਮਈ – (ਪੰਜਾਬ ਡਾਇਰੀ) ਪੰਜਾਬ ਵਿੱਚ ਹੋਣ ਵਾਲੀਆਂ ਆਗਾਮੀ ਨਗਰ ਨਿਗਮਾਂ ਦੀਆਂ ਚੋਣਾ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਿਆਰੀ ਖਿੱਚ ਲਈ ਹੈ। ਵੀਰਵਾਰ ਨੂੰ ‘ਆਪ’ ਪੰਜਾਬ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ‘ਆਪ’ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਆਗਾਮੀ ਨਗਰ ਨਿਗਮ ਚੋਣਾ ਦੀ ਰਣਨੀਤੀ ’ਤੇ ਚਰਚਾ ਕੀਤੀ। ਜਰਨੈਲ ਸਿੰਘ ਨੇ ਕਿਹਾ ਕਿ ਨਿਗਮ ਚੋਣਾ ’ਚ ਆਮ ਆਦਮੀ ਪਾਰਟੀ ਲਈ ਹੋਰ ਵੀ ਚੰਗੇ ਮੌਕੇ ਹਨ। ਪਾਰਟੀ ਨਿਗਮਾਂ ਦੀਆਂ ਸਾਰੀਆਂ ਸੀਟਾਂ ’ਤੇ ਇਮਾਨਦਾਰ ਉਮੀਦਵਾਰ ਉਤਾਰੇਗੀ, ਕਿਉਂਕਿ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਅਤੇ ਉਨ੍ਹਾਂ ਦੇ ਪੱਕੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ’ਚ ਵੱਡੇ ਫ਼ੈਸਲੇ ਲੈ ਰਹੇ ਹਨ। ਮਾਨ ਸਰਕਾਰ ਦੇ ਫ਼ੈਸਲਿਆਂ ਅਤੇ ਕੰਮਾਂ ਦਾ ਅਸਰ ਨਿਗਰ ਨਿਗਮ ਚੋਣਾ ’ਤੇ ਜ਼ਰੂਰ ਪਵੇਗਾ ਅਤੇ ਪਾਰਟੀ ਨੂੰ ਇਸ ਦਾ ਲਾਭ ਵੀ ਮਿਲੇਗਾ। ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀ ਜਿੱਤ ਪ੍ਰਤੀ ਭਰੋਸੇਮੰਦ ਹਨ। ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾ ਵਿੱਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ ਅਤੇ ਚਾਰੇ ਨਿਗਮਾਂ ’ਚ ਆਪਣੇ ਮੇਅਰ ਬਣਾਏਗੀ।

Related posts

1947 ਵੰਡ ਦੇ ਵਿਛੜੇ ਭਰਾਵਾਂ ਦੀ 73 ਸਾਲ ਬਾਅਦ ਹੋਈ ਮੁਲਾਕਾਤ, ਜਾਣੋ ਪੂਰੀ ਕਹਾਣੀ

punjabdiary

ਵੱਡੀ ਖ਼ਬਰ – ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫਤਾਰ, ਪੂਰੀ ਖ਼ਬਰ ਪੜ੍ਹੋ

punjabdiary

ਸਾਈਕਲ ਸਟੈਂਡ ਦ ਖੁੱਲ੍ਹੀ ਬੋਲੀ 12 ਮਈ ਨੂੰ

punjabdiary

Leave a Comment