Image default
About us

ਨਵੇਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸੰਭਾਲਿਆ ਚਾਰਜ, ਕਿਹਾ- ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੇ

ਨਵੇਂ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸੰਭਾਲਿਆ ਚਾਰਜ, ਕਿਹਾ- ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗੇ

 

 

 

Advertisement

ਚੰਡੀਗੜ੍ਹ, 1 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਜਲੰਧਰ ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਕੱਲ੍ਹ ਆਪਣੇ ਅਹੁਦੇ ਦੀ ਸਹੁੰ ਚੁੱਕੀ। ਲੋਕਲ ਬਾਡੀ ਗਵਰਨਮੈਂਟ ਮਿਲਣ ‘ਤੋਂ ਬਾਅਦ ਅੱਜ ਵੀਰਵਾਰ ਨੂੰ ਉਨ੍ਹਾਂ ਨੇ ਸਕੱਤਰੇਤ ਵਿੱਚ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਦੇ ਦਫ਼ਤਰ ਵਿੱਚ ਚਾਰਜ ਸੰਭਾਲਣ ਸਮੇਂ ਹੁਸ਼ਿਆਰਪੁਰ ਤੋਂ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਅਮਨ ਅਰੋੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਮੰਤਰੀ ਦਾ ਅਹੁਦਾ ਦੇਣ ਲਈ ਬਲਕਾਰ ਸਿੰਘ ਨੇ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ ਅਤੇ ਸੇਵਾ ਕਰਦੇ ਰਹਿਣਗੇ। ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਉਨ੍ਹਾਂ ਦੇ ਚੰਗੇ ਕੰਮ ਦਾ ਇਨਾਮ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਮੰਗਲਵਾਰ ਸ਼ਾਮ ਨੂੰ ਇੰਦਰਬੀਰ ਸਿੰਘ ਨਿੱਝਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣਾ ਅਸਤੀਫਾ ਸੌਂਪਿਆ ਸੀ। ਉਨ੍ਹਾਂ ਇਸ ਨੂੰ ਪ੍ਰਵਾਨਗੀ ਲਈ ਅੱਗੇ ਰਾਜਪਾਲ ਕੋਲ ਭੇਜ ਦਿੱਤਾ। ਨਿੱਝਰ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਲਈ ਰਾਜਪਾਲ ਤੋਂ ਸਮਾਂ ਲਿਆ ਗਿਆ।

Related posts

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਲੋਕ ਸੁਵਿਧਾ ਸੈਂਟਰ ਦਾ ਸਪੀਕਰ ਸੰਧਵਾਂ ਨੇ ਕੀਤਾ ਉਦਘਾਟਨ

punjabdiary

ਕਾਂਗਰਸ ਹਾਈਕਮਾਨ ਨੇ ਪੰਜਾਬ ਦੀ ਲੀਡਰਸ਼ਿਪ ਨੂੰ ਸੱਦਿਆ ਦਿੱਲੀ, ਜਲਦ ਹੋਵੇਗਾ ਉਮੀਦਵਾਰਾਂ ਦਾ ਐਲਾਨ

punjabdiary

Breaking- ਵਿਧਾਇਕ ਸੁਖਪਾਲ ਖਹਿਰਾ ਦਾ ਪੰਜਾਬ ਸਰਕਾਰ ਨੂੰ ਸਵਾਲ ਕੀ MLA ਬਲਜਿੰਦਰ ਕੌਰ ਨੂੰ ਮੁੱਖ ਵ੍ਹਿਪ ਦਾ ਅਹੁਦਾ ਦੇਣ ਦਾ ਫੈਸਲਾ ਠੀਕ ਹੈ

punjabdiary

Leave a Comment