ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਟੀ.ਬੀ. ਅਤੇ ਅੰਤਰ-ਰਾਸ਼ਟਰੀ ਯੋਗ ਦਿਵਸ ਸਬੰਧੀ ਕਰਵਾਇਆ ਗਿਆ ਸੇਮੀਨਾਰ।
ਅਜਾਦੀ ਦੇ 75ਵੇਂ ਅਮ੍ਰਿਤ ਮਹਾਉਤਸਵ ਦੇ ਸਬੰਧ ਵਿੱਚ ਚਲਾਏ ਗਏ ਸਿਲਾਈ ਸੈਟਰ ਦੀਆਂਲੜਕੀਆ ਨੂੰ ਸਾਰਟੀਫਿਕੇਟ ਵੰਡੇ ਗਏ।
ਮਾਨਸਾ – ਦੇਸ਼ ਦੀ ਅਜਾਦੀ ਦੇ 75 ਵੇਂ ਅਮ੍ਰਿਤਮਹਾਉਤਸਵ ਦੇ ਸਬੰਧ ਵਿੱਚ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕੀਤੀਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਨੂੰ ਜਾਰੀ ਰੱਖਦੇ ਹੋਏ ਇਸ ਸਾਲ ਮਨਾਏ ਜਾ ਰਹੇ 8ਵੇਂ (ਅੱਠਵੇਂ) ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ।
ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰਾਂ ਇਸ ਸਾਲ ਵੀ ਅੰਤਰ-ਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਵਲੰਟੀਅਰਜ ਵੱਲੋਂ ਪਿੰਡ ਪਿੰਡ ਜਾਕੇ ਯੋਗ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰਰੇਤਿ ਕੀਤਾ ਜਾ ਰਿਹਾ ਹੈ ਇਸ ਤੋਂ ਇਲਾਵਾ ਬਲਾਕ ਅਤੇ ਪਿੰਡ ਪੱਧਰ ਤੇ ਯੋਗ ਅਧਿਆਪਕਾਂ/ਟਰੇਨਿੰਰ ਦੀ ਲਿਸਟ ਤਿਆਰ ਕੀਤੀ ਜਾ ਰਹੀ ਹੈ ਜੋ ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਲੋਕਾਂ ਨੂੰ ਯੋਗ ਕਰਵਾਉਣਗੇ।ਉਹਨਾਂ ਕਿਹਾ ਕਿ ਇਸ ਸਾਲ ਦੇਸ਼ ਦੀ ਅਜਾਦੀ ਦੇ 75ਵੇਂ ਅਮ੍ਰਿਤਮਹਾਉਤਸਵ ਕਾਰਨ ਦੇਸ਼ ਦੀ ਅਜਾਦੀ ਵਿੱਚ ਯੋਗਦਾਨ ਪਾਉਣ ਵਾਲੇ ਸ਼ਹੀਦਾਂ ਨੂੰ ਵੀ ਯਾਦ ਕੀਤਾ ਜਾਵੇਗਾ।
ਯੁਵਾ ਅਧਿਕਾਰੀ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਅਜਾਦੀ ਦੇ ਅਮ੍ਰਿਤ ਮਹਾਉਤਸਵ ਦੇ ਸਬੰਧ ਵਿੱਚ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਇੱਕ ਕਿਤਾਬਚਾ ਬਣਾਇਆ ਗਿਆ ਹੈ ਜਿਸ ਨੁੰ ਜਲਦੀ ਹੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ਼੍ਰੀ ਵਿਜੈ ਸਿੰਗਲਾ ਵੱਲੋਂ ਰਲੀਜ ਕੀਤਾ ਜਾਵੇਗਾ।ਉਹਨਾਂ ਦੱਸਿਆ ਕਿ ਇਹ ਕਿਤਾਬਚਾ ਲੋਕਾਂ ਲਈ ਸਰਕਾਰ ਦੀਆਂ ਸਕੀਮਾਂ ਜਾਣਨ ਲਈ ਬੜਾ ਸਹਾਈ ਸਿੱਧ ਹੋਵੁਗਾ।
ਇਸ ਮੋਕੇ ਯੂਥ ਕਲੱਬਾਂ ਅਤੇ ਵਲੰਟੀਅਰਜ ਨੂੰ ਸੰਬੋਧਨ ਕਰਦਿਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜਰ ਡਾ.ਸੰਦੀਪ ਸਿੰਘ ਘੰਡ ਨੇ ਇਸ ਮੋਕੇ ਯੋਗਾ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਟੀਬੀ ਦੀ ਬਿਮਾਰੀ ਅਤੇ ੳੇਸ ਦੇ ਲੱਛਣਾਂ ਬਾਰੇ ਜਾਣਕਾਰੀ ਸਾਝੀ ਕੀਤੀ ਉਹਨਾਂ ਦੱਸਿਆ ਮਾਨਸਾ ਜਿਲ੍ਹੇ ਵਿੱਚ ਇਸ ਸਬੰਧੀ ਸਿਵਲ ਹਸਪਤਾਲ ਮਾਨਸਾ ਤੋਂ ਇਲਾਵਾ ਸੀ.ਐਹ.ਸੀ.ਖਿਆਲਾ ਕਲਾਂ, ਭੀਖੀ ਅਤੇੇ ਝੁਨੀਰ ਤੋਂ ਅਤੇ ਆਰ.ਐਹ.ਬਰੇਟਾ,ਮੁੱਢਲਾ ਸਿਹਤ ਕੇਦਰ ਬੋਹਾ ਅਤੇ ਸਬ-ਡਵੀਜਨ ਹਸਪਤਾਲ ਬੁਢਲਾਡਾ ਅਤੇ ਸਰਦੂਲਗੜ ਵਿੱਚ ਮੁੱਫਤ ਸੇਵਾਵਾਂ ਦਿੱਤੀਆਂ ਜਾ ਰਹੀਆ ਹਨ।ਉਹਨਾਂ ਦੱਸਿਆ ਕਿ ਇਸ ਬਿਮਾਰੀ ਵਿੱਚ ਹਰ ਤਰਾਂ ਦੀ ਜਾਂਚ ਵੀ ਮੁੱਫਤ ਕੀਤੀ ਜਾਂਦੀ ਹੈ ਅਤੇ ਮਰੀਜ ਨੂੰ ਨਿਕਸ਼ੇ ਪਸ਼ਣ ਯੋਜਨਾ ਅਧੀਨ ਹਰ ਮਹੀਨੇ ਪੰਜ ਸੋ (500/-)ਦੀ ਖੁਰਾਕੀ ਮਦਦ ਵੀ ਦਿੱਤੀ ਜਾਂਦੀ ਹੈ।ਇਸ ਮੋਕੇ ਯੂਥ ਕਲੱਬਾਂ ਨੂੰ ਟੀਬੀ ਦੀ ਬਿਮਾਰੀ ਸਬੰਧੀ ਸਿਹਤ ਵਿਭਾਗ ਵੱਲੋਂ ਤਿਆਰ ਕੀਤਾ ਲਿਟਰੇਚਰ ਵੀ ਵੰਡਿਆ ਗਿਆ।
ਜਿਲ੍ਹਾ ਯੂਥ ਅਫਸਰ ਅਤੇ ਲੇਖਾ ਅਤੇ ਪ੍ਰੋਗਰਾਮ ਸੁਪਰਵਾਈਜਰ ਵੱਲੋਂ ਅਜਾਦੀ ਦੇ ਅਮ੍ਰਿਤ ਮਹਾਉਤਸਵ ਦੇ ਸਬੰਧ ਵਿੱਚ ਪਿੰਡ ਰੜ੍ਹ ਵਿੱਚ ਚਲਾਏ ਗਏ ਸਿਲਾਈ ਸੈਂਟਰ ਦੀਆਂ ਲੜਕੀਆਂ ਨੂੰ ਸਾਰਟੀਫਿਕੇਟ ਵੀ ਵੰਡੇ ਗਏ।
ਇਸ ਮੋਕੇਂ ਹੋਰਨਾਂ ਤੋ ਇਲਾਵਾ ਨੋਜਵਾਨ ਏਕਤਾ ਕਲੱਬ ਭਾਈਦੇਸਾ ਦੇ ਪ੍ਰਧਾਨ ਕੇਵਲ ਸਿੰਘ ਸਕੱਤਰ ਮਨਜਿੰਦਰ ਸਿੰਘ,ਮਨੋਜ ਕੁਮਾਰ ਛਾਪਿਆਂਵਾਲੀ,ਗੁਰਪ੍ਰੀਤ ਸਿੰਘ ਨੰਦਗੜ,ਜਗਸੀਰ ਸਿੰਘ ਅਤੇ ਉਮਕਾਰ ਸਿੰਘ ਭੇਣੀਬਾਘਾ,ਜਗਸੀਰ ਸਿੰਘ ਤਾਮਕੋਟ,ਸਿਲਾਈ ਟੀਚਰ ਸਰਬਜੀਤ ਕੌਰ ਰੜ,ਬੀਬੀ ਭਾਨੀ ਯੂਥ ਕਲੱਬ ਦੀ ਪ੍ਰਧਾਨ ਰਾਜਦੀਪ ਕੌਰ,ਗੁਰਪ੍ਰੀਤ ਸਿੰਘ,ਅਰਸ਼ਦੀਪ ਸਿੰਘ ਬੁਢਲਾਡਾ,ਮੰਜੂ ਬਾਲਾ ਵਕੀਲ ਮਾਨਸਾ,ਬੇਅੰਤ ਕੌਰ ਕਿਸ਼ਨਗੜ ਫਰਵਾਹੀ,ਕਰਮਜੀਤ ਕੌਰ ਸ਼ੇਖਪੁਰ ਖਡਿਆਲ,ਗੁਰਪ੍ਰੀਤ ਸਿੰਘ ਅੱਕਾਵਾਲੀ ਅਤੇ ਗੁਰਪ੍ਰੀਤ ਕੌਰ ਅਕਲੀਆ ਨੇ ਸ਼ਮੂਲੀਅਤ ਕੀਤੀ।
ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਟੀ.ਬੀ. ਅਤੇ ਅੰਤਰ-ਰਾਸ਼ਟਰੀ ਯੋਗ ਦਿਵਸ ਸਬੰਧੀ ਕਰਵਾਇਆ ਗਿਆ ਸੇਮੀਨਾਰ।
previous post