ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਬਿਊਰੋ ਆਫ਼ ਇੰਪਲਾਇਮੈਂਟ ਐਂਡ ਇੰਟਰਪ੍ਰਾਈਜ਼ ਦੇ ਸਹਿਯੋਗ
ਨਾਲ ਕਰਵਾਇਆ ਗਿਆ ਕੈਰੀਅਰ ਗਾਈਡੈਂਸ ਅਤੇ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ
ਜੰਡਿਆਲਾ ਗੁਰੂ 5 ਮਾਰਚ ( ਸੰਜੀਵ ਸੂਰੀ,ਪਿੰਕੂ ਆਨੰਦ) – ਸਥਾਨਕ ਨਹਿਰੂ ਯੁਵਾ ਕੇਂਦਰ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਬਿਊਰੋ ਆਫ਼ ਇੰਪਲਾਇਮੈਂਟ ਐਂਡ ਇੰਟਰਪ੍ਰਾਈਜ਼, ਤਰਨਤਾਰਨ ਦੇ ਸਹਿਯੋਗ ਨਾਲ ਕੈਰੀਅਰ ਗਾਈਡੈਂਸ ਅਤੇ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਹਰਭਗਵੰਤ ਸਿੰਘ, ਗੈਸਟ ਆਫ਼ ਆੱਨਰ ਪਿ੍ੰਸੀਪਲ ਮੈਡਮ ਰਣਜੀਤ ਭਾਟੀਆ, ਸਕੂਲ ਦੇ ਅਧਿਆਪਕਾਂ, ਸਟਾਫ਼ ਅਤੇ ਵੱਖ-ਵੱਖ ਸਕੂਲਾਂ ਦੇ ਲੱਗਭੱਗ 150 ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮੈਡਮ ਜਸਲੀਨ ਕੌਰ ਨੇ ਰਾਸ਼ਟਰ ਨਿਰਮਾਣ ਵਿੱਚ ਨਹਿਰੂ ਯੁਵਾ ਕੇਂਦਰ ਦੀ ਭੂਮਿਕਾ ਅਤੇ ਇਹਨਾਂ ਕੈਰੀਅਰ ਗਾਈਡੈਂਸ ਅਤੇ ਕਾਉਂਸਲਿੰਗ ਪ੍ਰੋਗਰਾਮਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਜਾਣਕਾਰੀ ਦੇ ਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕਾਊਂਸਲਰ ਸ੍ਰੀ ਸੁਖਬੀਰ ਸਿੰਘ ਕੰਗ ਨੇ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਨੌਜਵਾਨ ਭਵਿੱਖ ਵਿੱਚ ਇਨ੍ਹਾਂ ਕੋਰਸਾਂ ਨੂੰ ਅਪਣਾ ਕੇ ਆਪਣਾ ਭਵਿੱਖ ਬਿਹਤਰ ਬਣਾ ਸਕਦੇ ਹਨ। ਬਾਅਦ ਵਿੱਚ ਮੈਡਮ ਭਾਰਤੀ ਸ਼ਰਮਾ ਕੈਰੀਅਰ ਕਾਊਂਸਲਰ ਅਫਸਰ ਨੇ ਨੌਜਵਾਨਾਂ ਨੂੰ ਪੀ. ਪੀ. ਟੀ. ਰਾਹੀਂ ਸਰਕਾਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣੂ ਕਰਵਾਇਆ।ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਭਗਵੰਤ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਆਪਣੇ ਕਿੱਤੇ ਪ੍ਰਤੀ ਜਾਗਰੂਕ ਨਹੀਂ ਹਾਂ ਤਾਂ ਅਸੀਂ ਜੀਵਨ ਵਿੱਚ ਮਿੱਥੇ ਟੀਚੇ ਨੂੰ ਕਦੇ ਵੀ ਪ੍ਰਾਪਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਰਾਹੀਂ 167 ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਵਿਸ਼ੇ ਅਤੇ ਕਿੱਤੇ ਦੀ ਚੋਣ ਸਮਝਦਾਰੀ ਨਾਲ ਕਰ ਸਕਣ।ਇਸ ਮੌਕੇ ਬੋਲਦਿਆਂ ਜ਼ਿਲ੍ਹੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਭਾਟੀਆ ਨੇ ਨਹਿਰੂ ਯੁਵਾ ਕੇਂਦਰ ਵੱਲੋਂ ਨੌਜਵਾਨਾਂ ਲਈ ਕਰਵਾਏ ਗਏ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਨੌਜਵਾਨਾਂ ਨੂੰ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਇਸ ਮੌਕੇ ਲੇਖਾਕਾਰ ਰੋਹਿਲ ਕੁਮਾਰ ਕੱਟਾ ਨੇ ਪ੍ਰੋਗਰਾਮ ਦਾ ਸੰਚਾਲਨ ਕੀਤਾ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਗੁਰਪ੍ਰੀਤ ਸਿੰਘ ਕੱਦਗਿੱਲ, ਹਰਜੀਤ ਸਿੰਘ ਪ੍ਰਧਾਨ ਚੀਫ ਖਾਲਸਾ ਦੀਵਾਨ ਲੋਕਲ ਕਮੇਟੀ, ਮਨਦੀਪ ਸਿੰਘ ਐਜੂਸੈਟ ਕੋਆਰਡੀਨੇਟਰ, ਕੰਵਲਜੀਤ ਕੌਰ, ਕਿਰਨਪ੍ਰੀਤ ਕੌਰ, ਗੁਲਾਬ ਸਿੰਘ ਅਤੇ ਸਕੂਲ ਦੇ ਇੰਚਾਰਜ ਮੈਂਬਰ ਵੀ ਹਾਜ਼ਰ ਸਨ ।