Friday, August 14, 2026
Google search engine
Homeਤਾਜ਼ਾ ਖਬਰਨਾਂਦੇੜ ਹਮਲੇ ’ਤੇ ਰਾਜੋਆਣਾ ਨੇ ਚੁੱਕੀ ਆਵਾਜ਼, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ...

ਨਾਂਦੇੜ ਹਮਲੇ ’ਤੇ ਰਾਜੋਆਣਾ ਨੇ ਚੁੱਕੀ ਆਵਾਜ਼, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਦਮ ਦੀ ਅਪੀਲ

ਨਾਂਦੇੜ ਹਮਲੇ ’ਤੇ ਰਾਜੋਆਣਾ ਨੇ ਚੁੱਕੀ ਆਵਾਜ਼, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਦਮ ਦੀ ਅਪੀਲ

ਖਾਲਸਾ ਪੰਥ ਦੇ ਨਾਮ ਜਾਰੀ ਕੀਤੇ ਪੱਤਰ ਵਿੱਚ ਰਾਜੋਆਣਾ ਨੇ ਇਸ ਘਟਨਾ ਨੂੰ ਗੁਰਮਰਯਾਦਾ, ਸਿੱਖੀ ਸਿਧਾਂਤਾਂ ਅਤੇ ਪੰਥਕ ਪਰੰਪਰਾਵਾਂ ਦੇ ਉਲਟ ਕਰਾਰ ਦਿੱਤਾ ਹੈ।

ਪਟਿਆਲਾ

ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਖਾਲਸਾ ਪੰਥ ਦੇ ਨਾਮ ਜਾਰੀ ਕੀਤੇ ਪੱਤਰ ਵਿੱਚ ਰਾਜੋਆਣਾ ਨੇ ਇਸ ਘਟਨਾ ਨੂੰ ਗੁਰਮਰਯਾਦਾ, ਸਿੱਖੀ ਸਿਧਾਂਤਾਂ ਅਤੇ ਪੰਥਕ ਪਰੰਪਰਾਵਾਂ ਦੇ ਉਲਟ ਕਰਾਰ ਦਿੱਤਾ ਹੈ।

ਗੁਰੂ ਘਰ ਵਿੱਚ ਹਮਲਾ ਸਿੱਖੀ ਮਰਯਾਦਾ ਦੇ ਵਿਰੁੱਧ

ਭਾਈ ਰਾਜੋਆਣਾ ਨੇ ਕਿਹਾ ਕਿ ਗੁਰੂ ਘਰ ਵਿੱਚ ਸ਼ਰਧਾ ਨਾਲ ਨਤਮਸਤਕ ਹੋਣ ਆਏ ਕਿਸੇ ਵੀ ਵਿਅਕਤੀ ’ਤੇ ਹਮਲਾ ਕਰਨਾ ਸਿੱਖੀ ਸਿਧਾਂਤਾਂ ਦੇ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਅਤੇ ਬੱਚਿਆਂ ਸਮੇਤ ਗੁਰੂ ਘਰ ਵਿਖੇ ਨਤਮਸਤਕ ਹੋਣ ਪਹੁੰਚੇ ਸਨ ਅਤੇ ਉੱਥੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣਾ ਗੰਭੀਰ ਮਾਮਲਾ ਹੈ।

ਉਨ੍ਹਾਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖਤਾ ਨਾਲ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਹਮਲੇ ਦੇ ਪਿੱਛੇ ਦੇ ਕਾਰਨਾਂ ਨੂੰ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ।

ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਕੀਤਾ ਜ਼ਿਕਰ

ਰਾਜੋਆਣਾ ਨੇ ਆਪਣੇ ਪੱਤਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ ਨੂੰ ਕਮਜ਼ੋਰ ਕਰਨ ਲਈ ਪਹਿਲਾਂ ਵੀ ਕਈ ਹਮਲੇ ਅਤੇ ਘਟਨਾਵਾਂ ਵਾਪਰ ਚੁੱਕੀਆਂ ਹਨ।

ਉਨ੍ਹਾਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਕਤਲ, ਜਥੇਦਾਰ ਜਗਦੇਵ ਸਿੰਘ ਤਲਵੰਡੀ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ’ਤੇ ਹੋਏ ਹਮਲਿਆਂ ਅਤੇ 1991 ਵਿੱਚ ਅਕਾਲੀ ਉਮੀਦਵਾਰਾਂ ਦੇ ਕਤਲਾਂ ਦਾ ਹਵਾਲਾ ਦਿੱਤਾ। ਰਾਜੋਆਣਾ ਨੇ ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਨੂੰ ਵੀ ਇਸੇ ਲੜੀ ਨਾਲ ਜੋੜਦਿਆਂ ਇਸ ਪਿੱਛੇ ਸਾਜ਼ਿਸ਼ ਦੀ ਜਾਂਚ ਦੀ ਗੱਲ ਕਹੀ।

ਬੇਅਦਬੀ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਨੂੰ ਘੇਰਿਆ

ਰਾਜੋਆਣਾ ਨੇ ਆਪਣੇ ਪੱਤਰ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਵਿਰੋਧੀ ਧਿਰਾਂ ਅਤੇ ਕੁਝ ਪੰਥਕ ਆਗੂਆਂ ਦੇ ਰੁਖ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਸਰਕਾਰ ਦੇ ਸਮੇਂ ਹੋਈਆਂ ਬੇਅਦਬੀਆਂ ਲਈ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ ਤਾਂ ਹੋਰ ਸਰਕਾਰਾਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਅਜਿਹੀਆਂ ਘਟਨਾਵਾਂ ਲਈ ਉਸ ਸਮੇਂ ਦੇ ਮੁੱਖ ਮੰਤਰੀਆਂ ਨੂੰ ਵੀ ਜ਼ਿੰਮੇਵਾਰ ਕਿਉਂ ਨਾ ਮੰਨਿਆ ਜਾਵੇ।

ਉਨ੍ਹਾਂ ਅਖੌਤੀ ਪੰਥਕ ਆਗੂਆਂ ਦੇ ਰੁਖ ਅਤੇ ਕਥਿਤ ਦੋਹਰੇ ਮਾਪਦੰਡਾਂ ’ਤੇ ਵੀ ਸਵਾਲ ਖੜ੍ਹੇ ਕੀਤੇ।

ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਕਾਰਵਾਈ ਦੀ ਮੰਗ

ਭਾਈ ਰਾਜੋਆਣਾ ਨੇ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਧਾਰਮਿਕ ਸੇਵਾ ਨਿਭਾਉਣ ਦੌਰਾਨ ਸੁਖਬੀਰ ਬਾਦਲ ’ਤੇ ਹੋਏ ਹਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਸ ਘਟਨਾ ਤੋਂ ਬਾਅਦ ਠੋਸ ਪੰਥਕ ਕਾਰਵਾਈ ਨਾ ਹੋਣ ’ਤੇ ਵੀ ਸਵਾਲ ਉੱਠੇ ਸਨ।

ਹੁਣ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਗੁਰੂ ਘਰਾਂ ਦੀ ਮਰਯਾਦਾ ਅਤੇ ਪੰਥਕ ਪਰੰਪਰਾਵਾਂ ਨੂੰ ਕਾਇਮ ਰੱਖਣ ਲਈ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਹਮਲਾ ਕਰਨ ਵਾਲਿਆਂ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

-(ਪੰਜਾਬੀ ਜਾਗਰਣ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments