Image default
ਤਾਜਾ ਖਬਰਾਂ

ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵਿੱਢੀ ਮੁਹਿੰਮ ਨਾਲ ਭਰੇਗਾ ਸਰਕਾਰੀ ਖਜ਼ਾਨਾ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ , 27 ਮਈ – ( ਪੰਜਾਬ ਡਾਇਰੀ ) ਨਾਜਾਇਜ਼ ਮਾਈਨਿੰਗ ਖ਼ਿਲਾਫ਼ ਮਾਨ ਸਰਕਾਰ ਨੇ ਵੱਡੀ ਮੁਹਿੰਮ ਵਿੱਢੀ ਹੋਈ ਹੈ। ਗੈਰ-ਕਾਨੂੰਨੀ ਮਾਈਨਿੰਗ ਉਤੇ ਸਰਕਾਰ ਦੇ ਪੈਂਤੜੇ ਨਾਲ ਕਾਨੂੰਨੀ ਮਾਈਨਿੰਗ 1 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪਿਛਲੀ ਸਰਕਾਰ ਵੇਲੇ 40000 ਮੀਟ੍ਰਿਕ ਟਨ ਕਾਨੂੰਨੀ ਮਾਈਨਿੰਗ ਹੁੰਦੀ ਸੀ। ਜੋ ਕਿ ਹੁਣ 1 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਈ ਹੈ। ਪਿਛਲੇ ਸਾਲ ਰੋਪੜ ਵਿੱਚ 1234 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ ਸੀ। ਇਸ ਸਾਲ ਰੋਪੜ ਵਿੱਚ 11307 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ। ਪਿਛਲੇ ਸਾਲ ਲੁਧਿਆਣਾ ਵਿੱਚ 2785 ਮੀਟ੍ਰਿਕ ਟਨ ਮਾਈਨਿੰਗ ਹੋਈ ਸੀ। ਇਸ ਸਾਲ ਲੁਧਿਆਣਾ ਵਿੱਚ 22397 ਮੀਟ੍ਰਿਕ ਟਨ ਦੀ ਖੁਦਾਈ ਕੀਤੀ ਗਈ। ਕਾਨੂੰਨੀ ਮਾਈਨਿੰਗ ਦੇ ਭਰਨ ਨਾਲ ਸਰਕਾਰੀ ਖ਼ਜ਼ਾਨੇ ਵਿੱਚ ਵਾਧਾ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਵਿੱਢੀ ਨਾਲ ਸਰਕਾਰੀ ਖਜ਼ਾਨਾ ਭਰੇਗਾ ਅਤੇ ਇਹ ਰਾਸ਼ੀ ਪੰਜਾਬ ਵਿੱਚ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਈ ਜਾਵੇਗੀ। ਜ਼ਿਕਰਯੋਗ ਹੈ ਕਿ ਮੰਤਰੀ ਹਰਜੋਤ ਬੈਂਸ ਨੇ ਰੋਪੜ, ਮੋਹਾਲੀ, ਪਠਾਨਕੋਟ ਦੇ ਰੇਤ ਦੇ ਖੱਡਿਆਂ ਦੀ ਨਿਸ਼ਾਨਦੇਹੀ ਕਰਨ ਦਾ ਵੀ ਵੱਡਾ ਹੁਕਮ ਜਾਰੀ ਕੀਤਾ ਸੀ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ‘ਚ ਰੇਤ ਦੀ ਖੁਦਾਈ ਦਾ ਮਾਮਲਾ ਕਾਫੀ ਚਰਚਾ ‘ਚ ਸੀ। ਰੋਪੜ ਦੇ ਮਾਈਨਿੰਗ ਅਫ਼ਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਬਾਅਦ ਵਿੱਚ ਪਠਾਨਕੋਟ ਦੇ ਮਾਈਨਿੰਗ ਅਫਸਰ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ। ਕਾਬਿਲੇਗੌਰ ਹੈ ਕਿ ਹਰਜੋਤ ਸਿੰਘ ਬੈਂਸ ਨੇ ਦੱਸਿਆ ਸੀ ਕਿ ਮਾਈਨਿੰਗ ਸਾਈਟਾਂ ਦੀ ਰੋਜ਼ਾਨਾ ਆਧਾਰ ‘ਤੇ ਚੈਕਿੰਗ ਕੀਤੀ ਜਾਵੇਗੀ ਅਤੇ ਸਬੰਧਤ ਜ਼ਿਲ੍ਹਿਆਂ ਤੋਂ ਬਕਾਇਦਾ ਤੌਰ ‘ਤੇ ਰਿਪੋਰਟ ਲਈ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਜੇਕਰ ਨਾਜਾਇਜ਼ ਮਾਈਨਿੰਗ ਸਬੰਧੀ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮਾਮਲੇ ਵਿੱਚ ਢਿੱਲ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Related posts

Breaking News-ਦਿੱਲੀ ਪੁਲਿਸ ਕਾਂਗਰਸ ਹੈੱਡਕੁਆਰਟਰ ‘ਚ ਹੋਈ ਦਾਖਲ, ਜਾਣੋ ਵਜ੍ਹਾ

punjabdiary

ਅਹਿਮ ਖ਼ਬਰ – ਆਮ ਆਦਮੀ ਪਾਰਟੀ ਨੂੰ ਮਿਲਿਆ ਕੌਮੀ ਪਾਰਟੀ ਦਾ ਦਰਜਾ, ਭਗਵੰਤ ਮਾਨ ਅਤੇ ਕੇਜਰੀਵਾਲ ਨੇ ਦਿੱਤੀ ਸਭ ਨੂੰ ਵਧਾਈ

punjabdiary

Breaking- ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ ਤੇ ਕੋਈ ਪੰਜਾਬੀ ਖਾਲਿਸਤਾਨ ਨਹੀਂ ਚਾਹੁੰਦਾ ਇਸ ਕਰਕੇ ਸਰਕਾਰ ਇਸ ਤੇ ਕਾਰਵਾਈ ਕਰੇ:-ਮਜੀਠੀਆ

punjabdiary

Leave a Comment