Image default
ਤਾਜਾ ਖਬਰਾਂ

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ ਸਬੰਧੀ ਐਡਵਾਈਜ਼ਰੀ ਜਾਰੀ

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ ਸਬੰਧੀ ਐਡਵਾਈਜ਼ਰੀ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਨੂੰ ਹੀਟ ਵੇਵ ਤੋਂ ਬਚਾਅ ਲਈ ਐਕਸ਼ਨ ਪਲਾਨ ਤਿਆਰ ਕਰਨ ਦੀ ਹਦਾਇਤ

ਫਰੀਦਕੋਟ 11 ਮਈ – ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2022 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਵੱਲੋਂ ਸਬੰਧਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਤੁਰੰਤ ਹੀਟ ਵੇਵ ਐਕਸ਼ਨ ਪਲਾਨ ਤਿਆਰ ਕਰਨ ਤੇ ਇਸ ਦੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮਾਂ ਕਰਵਾਉਣ।

ਡਿਪਟੀ ਕਮਿਸ਼ਨਰ ਨੇ ਭਾਰਤੀ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਜਾਰੀ ਐਡਵਾਈਜ਼ਰੀ ਦਾ ਹਵਾਲਾ ਦਿੰਦਿਆ ਕਿਹਾ ਕਿ 2022 ਵਿੱਚ ਹੀਟ ਵੇਵ ਦੇ ਅਸਰ ਨੂੰ ਘਟਾਉਣ ਤੇ ਪ੍ਰਬੰਧਨ ਲਈ ਢੁਕਵੀਂ ਤਿਆਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹੇ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਅਸਥਾਈ ਪਨਾਹਗਾਹਾਂ ਤੇ ਸ਼ੈੱਡਾਂ, ਬਾਹਰੀ ਲੇਬਰ ਲਈ ਕੰਮ ਕਰਨ ਦੇ ਸਮੇਂ ਦਾ ਸਮਾਂ ਨਿਰਧਾਰਤ ਕਰਨਾ ਤੇ ਪਾਰਕਾਂ ਦੀ ਵਰਤੋਂ, ਬਿਹਤਰ ਐਮਰਜੈਂਸੀ ਡਾਕਟਰੀ ਸੇਵਾਵਾਂ, ਜਨਤਕ ਸਿਹਤ, ਬਿਜਲੀ ਦਾ ਢੁਕਵਾਂ ਪ੍ਰਬੰਧ ਮੁਹੱਈਆ ਕਰਵਾਉਣ ਵਰਗੀਆਂ ਗਤੀਵਿਧੀਆਂ ਸ਼ਾਮਲ ਹਨ।

Advertisement

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਦੀ ਸੰਭਾਵਤ ਲਹਿਰ ਦੇ ਮਾੜੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਸ਼ੁਰੂਆਤੀ ਯੋਜਨਾਬੰਦੀ ਢੁਕਵੇਂ ਉਪਾਅ ਕਰਨ ਵਿਚ ਸਹਿਯੋਗ ਕਰ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਨੂੰ ਗਰਮੀ ਦੀ ਲਹਿਰ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਖੁਦ ਨੂੰ ਤਿਆਰ ਕਰਨ ਦੇ ਯੋਗ ਬਣਾਉਣ ਲਈ ਐਕਸ਼ਨ ਪਲਾਨ ਤੁਰੰਤ ਤਿਆਰ ਕਰਨਾ ਜ਼ਰੂਰੀ ਹੈ।

Related posts

ਬੱਗਾ ਕੇਸ ਤਿੰਨ ਸਟੇਟਾਂ ਦੀ ਪੁਲਿਸ ਆਹਮੋ ਸਾਹਮਣੇ,ਦਿੱਲੀ ਪੁਲਿਸ ਨੇ ਬੱਗਾ ਨੂੰ ਖੋਹਿਆ ਪੰਜਾਬ ਪੁਲਿਸ ਤੋਂ

punjabdiary

ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਹਾਈਕੋਰਟ ਨੇ ਡੇਰਾ ਮੁਖੀ ਦੀ ਪਟੀਸ਼ਨ ਦਾ ਕੀਤਾ ਨਿਪਟਾਰਾ

Balwinder hali

ਪੰਜਾਬ ਐਂਡ ਸਿੰਧ ਬੈਂਕ ਆਫੀਸਰਜ਼ ਫੈਡਰੇਸ਼ਨ (ਬਠਿੰਡਾ ਜ਼ੋਨ) ਦੇ ਅਹੁਦੇਦਾਰ ਚੁਣੇ ਗਏ,

punjabdiary

Leave a Comment