ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ-ਹਰਬੀਰ ਸਿੰਘ
ਜਿਲਾ ਪੱਧਰੀ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ
ਫਰੀਦਕੋਟ, 16 ਮਾਰਚ (ਗੁਰਮੀਤ ਸਿੰਘ ਬਰਾੜ) ਰਾਸ਼ਟਰੀ ਗਰੀਨ ਟ੍ਰਿਬਿਊਨਲ ਦੇ ਵਾਤਾਵਰਨ ਸੁਧਾਰ ਸਬੰਧੀ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਜਿ਼ਲ੍ਹਾ ਵਾਤਾਵਰਨ ਯੋਜਨਾ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਵੇਸਟ ਮੈਨੇਜਮੈਂਟ, ਕਨੰਸਟਰਕਸ਼ਨ ਐਂਡ ਡੈਮੋਲਿਊਸ਼ਨ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਸੀਵਰੇਜ ਟਰੀਟਮੈਂਟ ਪਲਾਂਟ ਆਦਿ ਪ੍ਰੋਜੈਕਟਾਂ ਦਾ ਰੀਵਿਊ ਕੀਤਾ ਗਿਆ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਯੂ.ਡੀ ਸ੍ਰੀ ਪਰਮਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਾਤਾਵਰਨ ਦੀ ਸੰਭਾਲ ਲਈ ਹਰ ਪੁਖਤਾ ਪ੍ਰਬੰਧ ਕੀਤਾ ਜਾਣ। ਉਨ੍ਹਾਂ ਕਿਹਾ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਇਸ ਕੰਮ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਫਰੀਦਕੋਟ ਵਿਖੇ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਬਾਰੇ ਵੀ ਵਿਸਥਾਰਿਤ ਜਾਣਕਾਰੀ ਲਈ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ, ਪ੍ਰਦੂਸ਼ਣ ਰੋਕਥਾਮ ਬੋਰਡ, ਵਾਟਰ ਸਪਲਾਈ ਤੇ ਸੈਨੀਟੇਸ਼ਨ ਅਤੇ ਸੀਵਰੇਜ਼ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਉਹ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਦਿੱਤੇ ਟੀਚੇ ਨੂੰ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਸਮੇਂ ਸਿਰ ਪੂਰਾ ਕਰਵਾਉਣ। ਇਸ ਮੌਕੇ ਉਨ੍ਹਾਂ ਸ਼ਹਿਰ ਦੀ ਸਫਾਈ, ਸ਼ੋਰ ਪ੍ਰਦੂਸ਼ਣ ਆਦਿ ਕੰਮਾਂ ਬਾਰੇ ਵੀ ਜਾਣਕਾਰੀ ਲਈ। ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕਿਰਨਜੀਤ ਸਿੰਘ, ਐਕਸੀਅਨ ਸੀਵਰੇਜ ਬੋਰਡ ਪਾਰੁਲ ਗੋਇਲ, ਐਸ.ਡੀ.ਓ. ਪ੍ਰਦੂਸ਼ਣ ਰੋਕਥਾਮ ਬੋਰਡ ਸ੍ਰੀ ਹਰਸਿਮਰਨ ਸਿੰਘ, ਕਾਰਜ ਸਾਧਕ ਅਫਸਰ ਸ੍ਰੀ ਅਮ੍ਰਿੰਤ ਲਾਲ, ਐਕਸੀਅਨ ਨਗਰ ਕੌਸਲ ਸ੍ਰੀ ਰਾਕੇਸ਼ ਕੰਬੋਜ, ਡੀ.ਡੀ.ਪੀ.ਓ ਸ੍ਰੀ ਬਲਜੀਤ ਕੈਂਥ, ਬੀ.ਡੀ.ਪੀ.ਓ ਸ੍ਰੀ ਅਭਿਨਵ ਗੋਇਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।