Image default
About us

ਨੰਗਲ ਦੀ ਫੈਕਟਰੀ ‘ਚ ਗੈਸ ਲੀਕ, ਬੱਚੇ ਸਣੇ ਕਈ ਲੋਕ ਜ਼ਖਮੀ, ਪ੍ਰਸ਼ਾਸਨ ਨੇ ਇਲਾਕਾ ਕੀਤਾ ਸੀਲ

ਨੰਗਲ ਦੀ ਫੈਕਟਰੀ ‘ਚ ਗੈਸ ਲੀਕ, ਬੱਚੇ ਸਣੇ ਕਈ ਲੋਕ ਜ਼ਖਮੀ, ਪ੍ਰਸ਼ਾਸਨ ਨੇ ਇਲਾਕਾ ਕੀਤਾ ਸੀਲ

Advertisement

ਨੰਗਲ, 11 ਮਈ (ਡੇਲੀ ਪੋਸਟ ਪੰਜਾਬੀ)- ਪੰਜਾਬ ਅਤੇ ਹਿਮਾਚਲ ਦੀ ਸਰਹੱਦ ‘ਤੇ ਸਥਿਤ ਨੰਗਲ ਸ਼ਹਿਰ ‘ਚ ਅੱਜ ਵੀਰਵਾਰ ਨੂੰ ਇਕ ਫੈਕਟਰੀ ਤੋਂ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੇੜਲੇ ਸਕੂਲ ਦੇ 7 ਬੱਚੇ ਅਤੇ ਕੁਝ ਲੋਕਾਂ ਨੂੰ ਗਲੇ ‘ਚ ਦਰਦ ਅਤੇ ਸਿਰ ਦਰਦ ਹੋਣ ਲੱਗਾ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਸਾਵਧਾਨੀ ਦੇ ਤੌਰ ‘ਤੇ ਬਾਕੀ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਥਾਂ ‘ਤੇ ਭੇਜਿਆ ਜਾ ਰਿਹਾ ਹੈ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਇਹ ਹਾਦਸਾ ਰੋਪੜ ਜ਼ਿਲ੍ਹਾ ਹੈੱਡਕੁਆਰਟਰ ਤੋਂ 25 ਕਿਲੋਮੀਟਰ ਦੂਰ ਨੰਗਲ ਵਿਖੇ ਵਾਪਰਿਆ। ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੰਗਲ ਪਹੁੰਚ ਰਹੇ ਹਨ। ਹੋਰ ਵਿਭਾਗਾਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਵੀ ਬੁਲਾਇਆ ਗਿਆ ਹੈ। ਜਿਸ ਥਾਂ ‘ਤੇ ਗੈਸ ਲੀਕ ਹੋਈ, ਉੱਥੇ ਹਰ ਸਮੇਂ 300 ਤੋਂ 400 ਲੋਕ ਮੌਜੂਦ ਰਹਿੰਦੇ ਹਨ। ਫਿਲਹਾਲ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਗੈਸ ਕਿੱਥੋਂ ਲੀਕ ਹੋਈ। ਫਿਲਹਾਲ ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ। ਇਸ ਤੋਂ ਪਹਿਲਾਂ ਇਸ ਹਾਦਸੇ ਦੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਸੀ।
ਹਰਜੋਤ ਸਿੰਘ ਬੈਂਸ ਨੇ ਲਿਖਿਆ ਕਿ ਸਥਿਤੀ ਨੂੰ ਦੇਖਦੇ ਹੋਏ ਇਲਾਕੇ ਦੀਆਂ ਸਾਰੀਆਂ ਐਂਬੂਲੈਂਸਾਂ ਨੂੰ ਮੌਕੇ ‘ਤੇ ਰਵਾਨਾ ਕਰ ਦਿੱਤਾ ਗਿਆ ਹੈ। ਉਹ ਖੁਦ ਵੀ ਉਥੇ ਪਹੁੰਚ ਰਹੇ ਹਨ। ਮੁੱਢਲੀ ਜਾਣਕਾਰੀ ਅਨੁਸਾਰ ਗੈਸ ਲੀਕ ਹੋਣ ਕਾਰਨ ਛੋਟੇ ਬੱਚਿਆਂ ਅਤੇ ਕੁਝ ਵਿਅਕਤੀਆਂ ਨੂੰ ਗਲੇ ‘ਚ ਦਰਦ, ਸਿਰ ਦਰਦ ਆਦਿ ਦੀ ਸ਼ਿਕਾਇਤ ਹੋਈ ਹੈ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ।

Related posts

Chandrayaan-3 ਮਿਸ਼ਨ ‘ਤੇ ਵਿਵਾਦਿਤ ਟਿੱਪਣੀ ਕਰਕੇ ਫਸੇ ਅਦਾਕਾਰ ਪ੍ਰਕਾਸ਼ ਰਾਜ, ਹਿੰਦੂ ਸੰਗਠਨਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

punjabdiary

ਪੇਡਾ ਵੱਲੋਂ ਪੰਜਾਬ ਵਿੱਚ 10 ਸੀ.ਬੀ.ਜੀ. ਪਲਾਂਟ ਸਥਾਪਤ ਕਰਨ ਲਈ ਗੇਲ (ਇੰਡੀਆ) ਨਾਲ ਸਮਝੌਤਾ

punjabdiary

Breaking- ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ 10 ਸਤੰਬਰ ਨੂੰ ਕੀਤੀ ਜਾ ਰਹੀ ਮਹਾਂ ਰੈਲੀ ਵਿੱਚ ਪੈਨਸ਼ਨਰਾਂ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ

punjabdiary

Leave a Comment