Image default
About us

ਪਟਵਾਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ; 586 ਨਵੀਆਂ ਪੋਸਟਾਂ ’ਤੇ ਹੋਵੇਗੀ ਭਰਤੀ

ਪਟਵਾਰੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ; 586 ਨਵੀਆਂ ਪੋਸਟਾਂ ’ਤੇ ਹੋਵੇਗੀ ਭਰਤੀ

 

 

 

Advertisement

ਚੰਡੀਗੜ੍ਹ, 2 ਸਤੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਦਰਅਸਲ ਪਟਵਾਰੀਆਂ ਦੀ ਹੜਤਾਲ ‘ਤੇ ਸਖ਼ਤ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਨੇ ਪਟਵਾਰੀਆਂ ਦੀਆਂ 586 ਨਵੀਆਂ ਭਰਤੀਆਂ ਨੂੰ ਮਨਜ਼ੂਰੀ ਦਿਤੀ ਹੈ, ਇਹ ਨਿਯੁਕਤੀ ਮੈਰਿਟ ਦੇ ਆਧਾਰ ’ਤੇ ਹੋਵੇਗੀ।

ਇਹ ਵੀ ਐਲਾਨ ਕੀਤਾ ਗਿਆ ਹੈ ਕਿ ਨਵ-ਨਿਯੁਕਤ 710 ਪਟਵਾਰੀਆਂ ਨੂੰ ਜਲਦੀ ਹੀ ਨਿਯੁਕਤੀ ਪੱਤਰ ਦਿਤੇ ਜਾਣਗੇ। ਇਸ ਤੋਂ ਇਲਾਵਾ ਅੰਡਰ ਟਰੇਨਿੰਗ 741 ਪਟਵਾਰੀਆਂ ਨੂੰ ਫੀਲਡ ਵਿਚ ਉਤਾਰਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਹੁਣ ਪਟਵਾਰੀਆਂ ਦੀ ਹਾਜ਼ਰੀ ਬਾਇਓਮੀਟ੍ਰਿਕ ਵਿਧੀ ਰਾਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਟਵਾਰੀਆਂ ਦੀ 100 ਫ਼ੀ ਸਦੀ ਹਾਜ਼ਰੀ ਯਕੀਨੀ ਬਣਾਉਣ ਲਈ ਲਿਆ ਹੈ।

ਉਨ੍ਹਾਂ ਕਿਹਾ ਕਿ ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਤਹਿਸੀਲਾਂ ਅਤੇ ਪਟਵਾਰਖਾਨਿਆਂ ‘ਚ ਖੱਜਲ-ਖੁਆਰੀ ਨਹੀਂ ਹੋਣ ਦਿਤੀ ਜਾਵੇਗੀ।

Advertisement

Related posts

ਸੇਵੀ ਡਾਕਟਰ ਅੰਮ੍ਰਿਤਪਾਲ ਸਿੰਘ ਨੇ ਸਰਕਾਰੀ ਸਕੂਲ ਵਿਖੇ ਸਟੇਸ਼ਨਰੀ ਵੰਡੀ

punjabdiary

ਆਸ਼ੀਰਵਾਦ ਸਕੀਮ ਤਹਿਤ ਯੋਗ ਲਾਭਪਤਾਰੀਆਂ ਨੂੰ 1.92 ਕਰੋੜ ਰੁਪਏ ਦੀ ਰਾਸ਼ੀ ਜਾਰੀ- ਡਿਪਟੀ ਕਮਿਸ਼ਨਰ

punjabdiary

ਪੰਜਾਬ ‘ਚ 1200MW ਦਾ ਸੋਲਰ ਪਾਵਰ ਐਗਰੀਮੈਂਟ: CM ਮਾਨ ਬੋਲੇ- ਇਹ ਸਭ ਤੋਂ ਵੱਡਾ ਸਮਝੌਤਾ, 431 ਕਰੋੜ ਦੀ ਹੋਵੇਗੀ ਬੱਚਤ

punjabdiary

Leave a Comment