Tuesday, September 1, 2026
Google search engine
Homeਤਾਜ਼ਾ ਖਬਰਪਟਿਆਲਾ ਦੇ ਸਕੂਲ ’ਚ ਕਈ ਵਿਦਿਆਰਥੀਆਂ ਦੀ ਵਿਗੜੀ ਸਿਹਤ, 5 ਬੱਚੇ ਹਸਪਤਾਲ...

ਪਟਿਆਲਾ ਦੇ ਸਕੂਲ ’ਚ ਕਈ ਵਿਦਿਆਰਥੀਆਂ ਦੀ ਵਿਗੜੀ ਸਿਹਤ, 5 ਬੱਚੇ ਹਸਪਤਾਲ ਦਾਖਲ; ਜਾਂਚ ਦੇ ਹੁਕਮ

ਪਟਿਆਲਾ ਦੇ ਸਕੂਲ ’ਚ ਕਈ ਵਿਦਿਆਰਥੀਆਂ ਦੀ ਵਿਗੜੀ ਸਿਹਤ, 5 ਬੱਚੇ ਹਸਪਤਾਲ ਦਾਖਲ; ਜਾਂਚ ਦੇ ਹੁਕਮ

ਡਾ. ਬਲਵੀਰ ਸਿੰਘ ਅਨੁਸਾਰ ਮੁੱਢਲੀ ਜਾਣਕਾਰੀ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਬੱਚੇ ਸਕੂਲ ਤੋਂ ਬਾਹਰ ਗਏ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਬਾਹਰੋਂ ਖਾਣਾ ਖਾਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਰਿਹਾ।

ਪਟਿਆਲਾ

ਸ਼ਹਿਰ ਦੇ ਇੱਕ ਨਾਮੀ ਸਕੂਲ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੁਝ ਵਿਦਿਆਰਥੀਆਂ ਦੀ ਅਚਾਨਕ ਸਿਹਤ ਖਰਾਬ ਹੋ ਗਈ। ਵਿਦਿਆਰਥੀਆਂ ਦੀ ਤਬੀਅਤ ਵਿਗੜਨ ਤੋਂ ਬਾਅਦ ਫੂਡ ਪੋਇਜ਼ਨਿੰਗ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਹਤ ਵਿਭਾਗ ਨੇ ਜਾਂਚ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।

5 ਵਿਦਿਆਰਥੀ ਹਸਪਤਾਲ ’ਚ ਦਾਖਲ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਬੱਚਿਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਮੁਤਾਬਕ ਕੁਝ ਹੋਰ ਬੱਚਿਆਂ ਦੀ ਸਿਹਤ ਵੀ ਪ੍ਰਭਾਵਿਤ ਹੋਈ ਸੀ, ਪਰ ਉਨ੍ਹਾਂ ਨੂੰ ਮੁੱਢਲੀ ਡਾਕਟਰੀ ਸਹਾਇਤਾ ਦੇਣ ਤੋਂ ਬਾਅਦ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਮਾਮਲੇ ਦੀ ਤੁਰੰਤ ਜਾਂਚ ਕਰਕੇ ਕੁਝ ਘੰਟਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਵਿਦਿਆਰਥੀਆਂ ਦੀ ਸਿਹਤ ਖਰਾਬ ਹੋਣ ਪਿੱਛੇ ਅਸਲ ਕਾਰਨ ਕੀ ਸੀ।

ਸਕੂਲ ਤੋਂ ਬਾਹਰ ਜਾਣ ਦੀ ਵੀ ਮਿਲੀ ਜਾਣਕਾਰੀ

ਡਾ. ਬਲਵੀਰ ਸਿੰਘ ਅਨੁਸਾਰ ਮੁੱਢਲੀ ਜਾਣਕਾਰੀ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਬੱਚੇ ਸਕੂਲ ਤੋਂ ਬਾਹਰ ਗਏ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਬਾਹਰੋਂ ਖਾਣਾ ਖਾਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਰਿਹਾ। ਹਾਲਾਂਕਿ ਇਸ ਸਬੰਧੀ ਅਜੇ ਕੋਈ ਅੰਤਿਮ ਨਤੀਜਾ ਨਹੀਂ ਕੱਢਿਆ ਗਿਆ ਹੈ।

ਮੰਤਰੀ ਨੇ ਕਿਹਾ ਕਿ ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਬੱਚਿਆਂ ਨੇ ਕੀ ਖਾਧਾ ਸੀ ਅਤੇ ਖਾਣਾ ਕਿੱਥੋਂ ਲਿਆ ਗਿਆ ਸੀ। ਜੇਕਰ ਕਿਸੇ ਬਾਹਰੀ ਥਾਂ ਤੋਂ ਭੋਜਨ ਖਾਣ ਦੀ ਗੱਲ ਸਾਹਮਣੇ ਆਉਂਦੀ ਹੈ ਤਾਂ ਸਿਹਤ ਵਿਭਾਗ ਵੱਲੋਂ ਉਸ ਥਾਂ ਦੀ ਵੀ ਜਾਂਚ ਕੀਤੀ ਜਾਵੇਗੀ।

ਖਾਣੇ ਅਤੇ ਸਫਾਈ ਪ੍ਰਬੰਧਾਂ ਦੀ ਹੋਵੇਗੀ ਜਾਂਚ

ਸਿਹਤ ਵਿਭਾਗ ਵੱਲੋਂ ਬੱਚਿਆਂ ਵੱਲੋਂ ਖਾਧੇ ਗਏ ਭੋਜਨ ਤੋਂ ਇਲਾਵਾ ਉਸ ਥਾਂ ਦੇ ਸਫਾਈ ਪ੍ਰਬੰਧ, ਵਾਤਾਵਰਨ ਅਤੇ ਖਾਣਾ ਤਿਆਰ ਕਰਨ ਦੀ ਪ੍ਰਕਿਰਿਆ ਦੀ ਵੀ ਜਾਂਚ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਬੱਚਿਆਂ ਲਈ ਖਾਣਾ ਤਿਆਰ ਕਰਨ ਵਾਲੀਆਂ ਥਾਵਾਂ ’ਤੇ ਸਫਾਈ ਦੇ ਮਾਪਦੰਡਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਖਾਣਾ ਬਣਾਉਣ ਵਾਲੀ ਜਗ੍ਹਾ ਤੋਂ ਲੈ ਕੇ ਬਰਤਨਾਂ ਅਤੇ ਖਾਣਾ ਤਿਆਰ ਕਰਨ ਵਾਲੇ ਵਿਅਕਤੀਆਂ ਦੀ ਸਫਾਈ ਤੱਕ ਹਰ ਪੱਖ ਦਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ।

ਬੱਚਿਆਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ’ਤੇ ਜ਼ੋਰ

ਡਾ. ਬਲਵੀਰ ਸਿੰਘ ਨੇ ਬੱਚਿਆਂ ਨੂੰ ਖਾਣਾ ਖਾਣ ਤੋਂ ਪਹਿਲਾਂ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣ ਦੀ ਆਦਤ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੱਥਾਂ ਦੀ ਸਫਾਈ ਕਰਦੇ ਸਮੇਂ ਉਂਗਲਾਂ ਦੇ ਵਿਚਕਾਰ ਵਾਲੇ ਹਿੱਸੇ ਨੂੰ ਵੀ ਚੰਗੀ ਤਰ੍ਹਾਂ ਸਾਫ਼ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਬਚਪਨ ਤੋਂ ਹੀ ਸਫਾਈ ਦੀਆਂ ਆਦਤਾਂ ਵਿਕਸਿਤ ਕਰਨ ਨਾਲ ਬੱਚਿਆਂ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਤੋਂ ਬਚਾਇਆ ਜਾ ਸਕਦਾ ਹੈ। ਇਸ ਲਈ ਸਕੂਲਾਂ ਅਤੇ ਮਾਪਿਆਂ ਦੋਵਾਂ ਦੀ ਭੂਮਿਕਾ ਅਹਿਮ ਹੈ।

ਮਨੀਪਾਲ ਗਰੁੱਪ ਦੇ ਹਸਪਤਾਲ ’ਚ ਬੱਚਿਆਂ ਦਾ ਇਲਾਜ

ਮੰਤਰੀ ਮੁਤਾਬਕ ਇਸ ਮਾਮਲੇ ਵਿੱਚ 5 ਬੱਚੇ ਮਨੀਪਾਲ ਗਰੁੱਪ ਦੇ ਹਸਪਤਾਲ ਵਿੱਚ ਇਲਾਜ ਅਧੀਨ ਹਨ। ਇਸ ਦੇ ਨਾਲ ਹੀ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਵੀ ਬੱਚਿਆਂ ਦੇ ਇਲਾਜ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਮਾਪਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਇਲਾਜ ਦੀ ਸਹੂਲਤ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਆਪਣੇ ਬੱਚੇ ਦਾ ਇਲਾਜ ਕਿੱਥੇ ਕਰਵਾਉਣਾ ਹੈ, ਇਸ ਦਾ ਫੈਸਲਾ ਮਾਪਿਆਂ ਦੀ ਪਸੰਦ ’ਤੇ ਨਿਰਭਰ ਕਰੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਫਿਲਹਾਲ ਹਸਪਤਾਲ ਵਿੱਚ ਦਾਖਲ ਬੱਚਿਆਂ ਦੀ ਹਾਲਤ ਸਥਿਰ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਪੂਰੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਪੱਧਰ ’ਤੇ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਜਾਂਚ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

-(ਪੀਟੀਸੀ ਨਿਊਜ)

ਨੋਟਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments