ਪਠਾਨਕੋਟ ‘ਚ ਬਣੇਗਾ NSG ਸੈਂਟਰ, ਪੰਜਾਬ ਕੇਂਦਰ ਨੂੰ 103 ਏਕੜ ਜ਼ਮੀਨ ਦੇਵੇਗਾ ਮੁਫਤ
ਚੰਡੀਗੜ੍ਹ, 17 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਨੇ ਪਠਾਨਕੋਟ ਨੇੜੇ ਸਥਿਤ ਪਿੰਡ ਸਕੋਲ ਵਿਖੇ 103 ਏਕੜ ਜ਼ਮੀਨ ਕੇਂਦਰ ਸਰਕਾਰ ਨੂੰ NSG ਸੈਂਟਰ ਬਣਾਉਣ ਲਈ ਮੁਫਤ ਦੇਣ ਦਾ ਫੈਸਲਾ ਕੀਤਾ ਹੈ। ਦਰਅਸਲ ਪਾਕਿਸਤਾਨ ਵੱਲੋਂ ਲਗਾਤਾਰ ਹੋ ਰਹੀਆਂ ਘੁਸਪੈਠ ਦੀਆਂ ਕੋਸ਼ਿਸ਼ ਨੂੰ ਰੋਕਣ ਦੇ ਲਈ ਕੇਂਦਰ ਸਰਕਾਰ ਸਰਹੱਦੀ ਖੇਤਰਾਂ ਨੂੰ ਸੁਰੱਖਿਆ ਵਜੋਂ ਮਜ਼ਬੂਤ ਕਰਨਾ ਚਾਹੁੰਦੀ ਹੈ। ਜਿਸ ਦੇ ਲਈ ਪਠਾਨਕੋਟ ਵਿੱਚ NSG ਨੈਸ਼ਨਲ ਸਕਿਉਰਟੀ ਗਾਰਡ ਦਾ ਸੈਂਟਰ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਪਿਛਲੇ ਲਗਭਗ 3 ਸਾਲਾਂ ਤੋਂ ਇਸ ਪ੍ਰਾਜੈਕਟ ‘ਤੇ ਗੱਲਬਾਤ ਚੱਲ ਰਹੀ ਸੀ ਪਰ ਇਹ ਪ੍ਰਾਜੈਕਟ ਸਿਰੇ ਨਹੀਂ ਚੜ੍ਹ ਸਕਿਆ ਸੀ। ਕਿਉਂਕਿ ਸੂਬਾ ਸਰਕਾਰ ਜ਼ਮੀਨ ਦੀ ਅਦਾਇਗੀ ਕੇਂਦਰ ਤੋਂ ਕਰਨਾ ਚਾਹੁੰਦੀ ਸੀ। ਦੂਜੇ ਪਾਸੇ, ਕੇਂਦਰ ਸਰਕਾਰ ਵਾਰ-ਵਾਰ ਜ਼ੋਰ ਦੇ ਰਹੀ ਹੈ ਕਿ ਉਹ ਇਹ ਮੁਫਤ ਚਾਹੁੰਦੀ ਹੈ ਕਿਉਂਕਿ ਇਹ ਪ੍ਰੋਜੈਕਟ “ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ” ਸਥਾਪਤ ਕੀਤਾ ਜਾ ਰਿਹਾ ਸੀ। ਆਖਿਰਕਾਰ ਦੋਵਾਂ ਸਰਕਾਰਾਂ ਵਿਚਾਲੇ ਤਾਲਮੇਲ ਬਣਿਆ ਤੇ ਹੁਣ ਪਠਾਨਕੋਟ ਵਿਚ NSG ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ।
ਸੂਬਾ ਸਰਕਾਰ ਨੇ ਹੁਣ ਕੇਂਦਰ ਨੂੰ ਇਸ ਪ੍ਰਾਜੈਕਟ ਨੂੰ ਜਲਦੀ ਸ਼ੁਰੂ ਕਰਨ ਲਈ ਕਿਹਾ ਹੈ। ਇਸ ਪ੍ਰਾਜੈਕਟ ਨੂੰ ਸਥਾਪਤ ਕਰਨ ਦੀ ਮੰਗ ਪਹਿਲੀ ਵਾਰ 2 ਜਨਵਰੀ, 2016 ਨੂੰ ਪਠਾਨਕੋਟ ਏਅਰਬੇਸ ਸਟੇਸ਼ਨ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਜਿਸ ਤੋਂ ਬਾਅਦ ਕੇਂਦਰ ਵੱਲੋਂ ਪਠਾਨਕੋਟ ਵਿਚ ਨੈਸ਼ਨਲ ਸਕਿਓਰਿਟੀ ਗਾਰਡ ਸੈਂਟਰ ਖੋਲ੍ਹਣ ਦਾ ਵਿਚਾਰ ਕੀਤਾ ਗਿਆ।