Wednesday, October 14, 2026
Google search engine
Homeਤਾਜ਼ਾ ਖਬਰਪਰਵਿੰਦਰ ਝੋਟਾ ਕਤਲ ਕਾਂਡ ’ਤੇ CM ਮਾਨ ਸਖ਼ਤ, ਪੁਲਿਸ ਨੂੰ ਜਾਂਚ ਤੇਜ਼...

ਪਰਵਿੰਦਰ ਝੋਟਾ ਕਤਲ ਕਾਂਡ ’ਤੇ CM ਮਾਨ ਸਖ਼ਤ, ਪੁਲਿਸ ਨੂੰ ਜਾਂਚ ਤੇਜ਼ ਕਰਨ ਦੇ ਹੁਕਮ; ਸਾਜ਼ਿਸ਼ ਕਰਨ ਵਾਲੇ ਵੀ ਨਹੀਂ ਬਖ਼ਸ਼ੇ ਜਾਣਗੇ

ਪਰਵਿੰਦਰ ਝੋਟਾ ਕਤਲ ਕਾਂਡ ’ਤੇ CM ਮਾਨ ਸਖ਼ਤ, ਪੁਲਿਸ ਨੂੰ ਜਾਂਚ ਤੇਜ਼ ਕਰਨ ਦੇ ਹੁਕਮ; ਸਾਜ਼ਿਸ਼ ਕਰਨ ਵਾਲੇ ਵੀ ਨਹੀਂ ਬਖ਼ਸ਼ੇ ਜਾਣਗੇ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚਾਹੇ ਮੈਡੀਕਲ ਨਸ਼ਿਆਂ ਦਾ ਮਾਮਲਾ ਹੋਵੇ ਜਾਂ ਕਿਸੇ ਹੋਰ ਤਰ੍ਹਾਂ ਦੇ ਨਸ਼ੇ ਦੀ ਤਸਕਰੀ ਦਾ, ਕਿਸੇ ਵੀ ਦੋਸ਼ੀ ਨਾਲ ਨਰਮੀ ਨਹੀਂ ਵਰਤੀ ਜਾਵੇਗੀ।


ਚੰਡੀਗੜ੍ਹ

ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਪੰਜਾਬ ਦੀ ਸਿਆਸਤ ਅਤੇ ਪ੍ਰਸ਼ਾਸਨ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਚਾਹੇ ਮੈਡੀਕਲ ਨਸ਼ਿਆਂ ਦਾ ਮਾਮਲਾ ਹੋਵੇ ਜਾਂ ਕਿਸੇ ਹੋਰ ਤਰ੍ਹਾਂ ਦੇ ਨਸ਼ੇ ਦੀ ਤਸਕਰੀ ਦਾ, ਕਿਸੇ ਵੀ ਦੋਸ਼ੀ ਨਾਲ ਨਰਮੀ ਨਹੀਂ ਵਰਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਮੰਨਿਆ ਜਾਵੇਗਾ।

ਮੁੱਖ ਮੰਤਰੀ ਨੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜੇਕਰ ਕਿਸੇ ਵੀ ਪੱਧਰ ’ਤੇ ਕੋਈ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਵੀ ਜਾਂਚ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਘਟਨਾ ਨਾਲ ਜੁੜੇ ਸਾਰੇ ਤੱਥ ਸਾਹਮਣੇ ਆ ਸਕਣ ਅਤੇ ਅਸਲ ਦੋਸ਼ੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ।

ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਾਂਚ ’ਤੇ ਨਜ਼ਰ
ਮੁੱਖ ਮੰਤਰੀ ਦੇ ਬਿਆਨ ਮੁਤਾਬਕ, ਇਸ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਜਾਂਚ ਸਿਰਫ਼ ਮੁੱਖ ਮੁਲਜ਼ਮ ਤੱਕ ਸੀਮਤ ਨਹੀਂ ਰਹੇਗੀ।

ਜੇਕਰ ਇਸ ਘਟਨਾ ਪਿੱਛੇ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਜਾਂ ਕਿਸੇ ਤਰ੍ਹਾਂ ਦੀ ਸਾਜ਼ਿਸ਼ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ।

ਸੋਸ਼ਲ ਮੀਡੀਆ ’ਤੇ ਵੀ ਮੁੱਖ ਮੰਤਰੀ ਨੇ ਦਿੱਤਾ ਸਖ਼ਤ ਸੰਦੇਸ਼
ਭਗਵੰਤ ਮਾਨ ਨੇ ਆਪਣੇ ਐਕਸ (X) ਹੈਂਡਲ ਰਾਹੀਂ ਵੀ ਇਸ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਵਾਪਰੀ ਇਹ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਪੰਜਾਬ ਦੀ ਜਵਾਨੀ ਸੂਬੇ ਦੀ ਸਭ ਤੋਂ ਵੱਡੀ ਪੂੰਜੀ ਹੈ।

ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮਾਮਲੇ ਵਿੱਚ ਪੁਲਿਸ ਨੂੰ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਂਦੇ ਹਨ, ਉਨ੍ਹਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸਰਕਾਰ ਦੇ ਇਸ ਬਿਆਨ ਤੋਂ ਬਾਅਦ ਹੁਣ ਸਾਰਿਆਂ ਦੀ ਨਜ਼ਰ ਪੁਲਿਸ ਜਾਂਚ ’ਤੇ ਟਿਕੀ ਹੋਈ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥ ਹੀ ਇਹ ਸਪੱਸ਼ਟ ਕਰਨਗੇ ਕਿ ਇਸ ਵਾਰਦਾਤ ਵਿੱਚ ਕੌਣ-ਕੌਣ ਸ਼ਾਮਲ ਸੀ ਅਤੇ ਕੀ ਇਸ ਪਿੱਛੇ ਕੋਈ ਹੋਰ ਸਾਜ਼ਿਸ਼ ਵੀ ਸੀ।

(ਪੰਜਾਬੀ ਜਾਗਰਨ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments