Friday, October 30, 2026
Google search engine
Homeਤਾਜ਼ਾ ਖਬਰਪਰਵਿੰਦਰ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਲਈ ਤਾਇਨਾਤ ਹੋਏ CRPF ਜਵਾਨ, ਇਨਸਾਫ਼...

ਪਰਵਿੰਦਰ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਲਈ ਤਾਇਨਾਤ ਹੋਏ CRPF ਜਵਾਨ, ਇਨਸਾਫ਼ ਦੀ ਉਡੀਕ ’ਚ 18 ਦਿਨਾਂ ਤੋਂ ਮੋਰਚਰੀ ’ਚ ਪਈ ਦੇਹ

ਪਰਵਿੰਦਰ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਲਈ ਤਾਇਨਾਤ ਹੋਏ CRPF ਜਵਾਨ, ਇਨਸਾਫ਼ ਦੀ ਉਡੀਕ ’ਚ 18 ਦਿਨਾਂ ਤੋਂ ਮੋਰਚਰੀ ’ਚ ਪਈ ਦੇਹ

PGI ’ਚ ਪੋਸਟਮਾਰਟਮ ਕਰਵਾਉਣ ਦੇ ਸੁਝਾਅ ’ਤੇ ਪਰਿਵਾਰ ਸਹਿਮਤ ਨਹੀਂ; ਮੁੱਖ ਮੰਤਰੀ ਅਤੇ ਪੰਜਾਬ ਪੁਲਿਸ ਮੁਖੀ ਦੇ ਅਸਤੀਫ਼ੇ ਦੀ ਮੰਗ ’ਤੇ ਅੜੀ ਐਕਸ਼ਨ ਕਮੇਟੀ

ਮਾਨਸਾ: ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਲਈ ਸੀਆਰਪੀਐੱਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਪਰਿਵਾਰ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ। ਉੱਧਰ, ਝੋਟਾ ਦੇ ਕਤਲ ਨੂੰ 18 ਦਿਨ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਦੇਹ ਦਾ ਪੋਸਟਮਾਰਟਮ ਨਹੀਂ ਹੋ ਸਕਿਆ। ਮ੍ਰਿਤਕ ਦੇਹ ਅਜੇ ਵੀ ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਹੋਈ ਹੈ ਅਤੇ ਅੰਤਿਮ ਸਸਕਾਰ ਵੀ ਨਹੀਂ ਕੀਤਾ ਗਿਆ।

ਸੀਬੀਆਈ ਨੇ ਪਰਿਵਾਰ ਨੂੰ ਪੋਸਟਮਾਰਟਮ ਲਈ ਦੇਹ ਪੀਜੀਆਈ ਚੰਡੀਗੜ੍ਹ ਲਿਜਾਣ ਦਾ ਸੁਝਾਅ ਦਿੱਤਾ ਸੀ, ਪਰ ਪਰਿਵਾਰ ਅਤੇ ਇਨਸਾਫ਼ ਲਈ ਗਠਿਤ ਐਕਸ਼ਨ ਕਮੇਟੀ ਇਸ ਗੱਲ ਲਈ ਰਾਜ਼ੀ ਨਹੀਂ ਹੋਏ। ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ।

ਮੈਡੀਕਲ ਸਟੋਰ ’ਤੇ ਹੋਏ ਵਿਵਾਦ ਨੇ ਧਾਰਿਆ ਸੀ ਖ਼ੂਨੀ ਰੂਪ

ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ 2026 ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। 42 ਸਾਲਾ ਝੋਟਾ ਨਸ਼ਾ ਤਸਕਰੀ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਵਿਰੁੱਧ ਸਰਗਰਮ ਸਨ। ਮੁੱਢਲੀ ਜਾਣਕਾਰੀ ਮੁਤਾਬਕ, ਮਾਨਸਾ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਨਾਲ ਹੋਈ ਤਕਰਾਰ ਦੌਰਾਨ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਵੇਲੇ ਝੋਟਾ ਸੋਸ਼ਲ ਮੀਡੀਆ ’ਤੇ ਲਾਈਵ ਵੀ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪਰਿਵਾਰ ਦੀ ਮੰਗ ਤੋਂ ਬਾਅਦ ਪੰਜਾਬ ਸਰਕਾਰ ਨੇ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ।

ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਵੀ ਵੱਖ-ਵੱਖ ਥਾਵਾਂ ’ਤੇ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀਬੀਆਈ ਦੀਆਂ ਟੀਮਾਂ ਵੱਲੋਂ ਮਾਮਲੇ ਨਾਲ ਜੁੜੇ ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ।

ਅੰਤਿਮ ਸਸਕਾਰ ਨੂੰ ਲੈ ਕੇ ਬਣੀ ਖਿੱਚੋਤਾਣ ਬਰਕਰਾਰ

ਝੋਟਾ ਦੇ ਪਰਿਵਾਰ ਅਤੇ ਇਨਸਾਫ਼ ਲਈ ਬਣਾਈ ਗਈ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੂਜੇ ਪਾਸੇ, ਸਰਕਾਰ ਦਾ ਪੱਖ ਹੈ ਕਿ ਕਮੇਟੀ ਵੱਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਸਰਕਾਰ ਮੁਤਾਬਕ ਹੁਣ ਅਗਲਾ ਫੈਸਲਾ ਸੰਘਰਸ਼ ਕਮੇਟੀ ਨੇ ਕਰਨਾ ਹੈ। ਫਿਲਹਾਲ ਦੋਵਾਂ ਧਿਰਾਂ ਵਿਚਾਲੇ ਸਹਿਮਤੀ ਨਾ ਬਣਨ ਕਾਰਨ ਮ੍ਰਿਤਕ ਦੇਹ ਦਾ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਲਟਕਿਆ ਹੋਇਆ ਹੈ।

-(ਟੀਵੀ 9 ਪੰਜਾਬੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments