Monday, October 19, 2026
Google search engine
Homeਤਾਜ਼ਾ ਖਬਰਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਨਿੱਤਰੇ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ ’ਤੇ...

ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਨਿੱਤਰੇ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਪਰਿਵਾਰ ਲਈ ਮੰਗਿਆ ਇਨਸਾਫ਼

ਪਰਵਿੰਦਰ ਸਿੰਘ ਝੋਟਾ ਦੇ ਹੱਕ ’ਚ ਨਿੱਤਰੇ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਪਰਿਵਾਰ ਲਈ ਮੰਗਿਆ ਇਨਸਾਫ਼

ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪ੍ਰਤੀਕਿਰਿਆ ਦਿੱਤੀ ਹੈ।

ਚੰਡੀਗੜ੍ਹ

ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਨੂੰ ‘ਸ਼ਹੀਦ’ ਕਰਾਰ ਦਿੰਦਿਆਂ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।

ਦਿਲਜੀਤ ਦੋਸਾਂਝ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਖਾਤੇ ’ਤੇ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸਾਂਝੀ ਕੀਤੀ। ਇਸ ਦੇ ਨਾਲ ਉਨ੍ਹਾਂ ਲਿਖਿਆ ਕਿ ਦੁੱਖ ਦੀ ਇਸ ਘੜੀ ਵਿੱਚ ਪੂਰਾ ਪੰਜਾਬ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਦੀ ਇਸ ਪੋਸਟ ਤੋਂ ਬਾਅਦ ਇਹ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ।

ਨਸ਼ੀਲੀਆਂ ਦਵਾਈਆਂ ਦੀ ਵਿਕਰੀ ਖ਼ਿਲਾਫ਼ ਆਵਾਜ਼ ਉਠਾਉਂਦੇ ਸਨ ਝੋਟਾ

ਪਰਵਿੰਦਰ ਸਿੰਘ ਝੋਟਾ ਨੂੰ ਨਸ਼ਿਆਂ ਅਤੇ ਕੈਮਿਸਟਾਂ ਦੀਆਂ ਦੁਕਾਨਾਂ ’ਤੇ ਕਥਿਤ ਤੌਰ ’ਤੇ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਉਠਾਉਣ ਲਈ ਜਾਣਿਆ ਜਾਂਦਾ ਸੀ। ਮਿਲੀ ਜਾਣਕਾਰੀ ਅਨੁਸਾਰ, 13 ਅਕਤੂਬਰ ਨੂੰ ਮਾਨਸਾ ਦੇ ਇੱਕ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਸਥਿਤ ਮੈਡੀਕਲ ਸਟੋਰ ਦੇ ਅੰਦਰ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਦੱਸਿਆ ਜਾਂਦਾ ਹੈ ਕਿ ਇੱਕ ਬਜ਼ੁਰਗ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਵੇਚਣ ਦੇ ਮਾਮਲੇ ਨੂੰ ਲੈ ਕੇ ਝੋਟਾ ਅਤੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵਿਚਕਾਰ ਬਹਿਸ ਹੋਈ ਸੀ। ਇਸੇ ਦੌਰਾਨ ਗੋਲੀ ਚੱਲਣ ਦੀ ਘਟਨਾ ਵਾਪਰੀ। ਘਟਨਾ ਸਮੇਂ ਪਰਵਿੰਦਰ ਸਿੰਘ ਝੋਟਾ ਫੇਸਬੁੱਕ ’ਤੇ ਲਾਈਵ ਵੀ ਸਨ।

ਕਤਲ ਮਾਮਲੇ ’ਚ ਗ੍ਰਿਫ਼ਤਾਰੀ, ਇਨਸਾਫ਼ ਲਈ ਪਰਿਵਾਰ ਦਾ ਸੰਘਰਸ਼ ਜਾਰੀ

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਹਾਲਾਂਕਿ, ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੀ ਪਰਿਵਾਰ ਅਤੇ ਸਮਰਥਕਾਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਘਰਸ਼ ਜਾਰੀ ਹੈ।

ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਮਾਨਸਾ ਵਿੱਚ ਧਰਨਾ ਲਾਇਆ ਹੋਇਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਘਟਨਾ ਤੋਂ ਬਾਅਦ ਕਈ ਦਿਨ ਬੀਤ ਜਾਣ ਦੇ ਬਾਵਜੂਦ ਪਰਿਵਾਰ ਵੱਲੋਂ ਆਪਣੀਆਂ ਮੰਗਾਂ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਸੀਬੀਆਈ ਜਾਂਚ ਸਮੇਤ ਕਈ ਮੰਗਾਂ ਨੂੰ ਲੈ ਕੇ ਧਰਨਾ

ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਵੱਖ-ਵੱਖ ਸੰਗਠਨਾਂ ਅਤੇ ਸਮਾਜਿਕ ਕਾਰਕੁਨਾਂ ਵੱਲੋਂ ਸਾਂਝੀ ਐਕਸ਼ਨ ਕਮੇਟੀ ਬਣਾਈ ਗਈ ਹੈ। ਕਮੇਟੀ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਪੁਲਿਸ ਮੁਖੀ ਗੌਰਵ ਯਾਦਵ ਦੇ ਅਸਤੀਫ਼ਿਆਂ ਸਮੇਤ ਹੋਰ ਮੰਗਾਂ ਵੀ ਰੱਖੀਆਂ ਗਈਆਂ ਹਨ।

ਦਿਲਜੀਤ ਦੋਸਾਂਝ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੇ ਜਾਣ ਨਾਲ ਇਹ ਮਾਮਲਾ ਮੁੜ ਸੁਰਖ਼ੀਆਂ ਵਿੱਚ ਆ ਗਿਆ ਹੈ। ਪਰਿਵਾਰ ਅਤੇ ਸਮਰਥਕਾਂ ਦੀ ਮੰਗ ਹੈ ਕਿ ਘਟਨਾ ਦੀ ਨਿਰਪੱਖ ਜਾਂਚ ਹੋਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

-(ਪੰਜਾਬੀ ਜਾਗਰਣ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments