Image default
About us

ਪਰਾਲੀ ਦੀ ਸੰਭਾਲ ਲਈ ਸਬਸਿਡੀ ਵਾਲਾ “ਸਰਫੇਸ ਸੀਡਰ” 10 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ –ਡਿਪਟੀ ਕਮਿਸ਼ਨਰ

ਪਰਾਲੀ ਦੀ ਸੰਭਾਲ ਲਈ ਸਬਸਿਡੀ ਵਾਲਾ “ਸਰਫੇਸ ਸੀਡਰ” 10 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ –ਡਿਪਟੀ ਕਮਿਸ਼ਨਰ

 

 

 

Advertisement

ਫਰੀਦਕੋਟ, 7 ਸਤੰਬਰ (ਪੰਜਾਬ ਡਾਇਰੀ)- ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ, ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ ‘ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ਉਤੇ ਸਰਫੇਸ ਸੀਡਰ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸੂਬੇ ਦੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ 10 ਸਤੰਬਰ 2023 ਤੱਕ ਅਪਲਾਈ ਕਰ ਸਕਦੇ ਹਨ I ਵਿਅਕਤੀਗਤ 40,000 ਰੁਪਏ ਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ, ਜਦੋਂਕਿ ਕਸਟਮਰ ਹਾਇਰਿੰਗ ਸੈਂਟਰ ਸਰਫੇਸ ਸੀਡਰ ਦੀ ਖਰੀਦ ‘ਤੇ 64,000 ਰੁਪਏ ਦੀ ਸਬਸਿਡੀ ਪ੍ਰਾਪਤ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਨ ਨੂੰ ਬਚਾਉਣ ਲਈ ਸੂਬੇ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਸਬੰਧੀ ਮਾਮਲਿਆਂ ਨੂੰ ਜ਼ੀਰੋ ‘ਤੇ ਲਿਆਉਣ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐਮ) ਸਬੰਧੀ ਹੋਰ ਮਸ਼ੀਨਰੀ ਦੀ ਖਰੀਦ ‘ਤੇ ਵੀ ਸਬਸਿਡੀਆਂ ਪ੍ਰਦਾਨ ਕਰ ਰਹੀ ਹੈ। ਮਿਤੀ 10.9.2023 ਤੱਕ ਸ਼ਾਮ 5 ਵਜੇ ਤੱਕ ਵਿਭਾਗ ਦੇ ਪੋਰਟਲ agrimachinarypb.com ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਫਤਰ ਚ ਸੰਪਰਕ ਕੀਤਾ ਜਾ ਸਕਦਾ ਹੈ I

Advertisement

Related posts

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 3 ਅਹਿਮ ਬਿੱਲ ਵਿਚਾਰ ਲਈ ਰਾਸ਼ਟਰਪਤੀ ਕੋਲ ਭੇਜੇ

punjabdiary

ਪੰਜਾਬ ‘ਚ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ, ਕੇਜਰੀਵਾਲ ਬੋਲੇ- ‘ਪ੍ਰਾਈਵੇਟ ਸਕੂਲਾਂ ‘ਚ ਵੀ ਇਹ ਸਹੂਲਤ ਨਹੀਂ’

punjabdiary

Breaking- ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਇਸ ਵਾਰ ਬਿਜਲੀ ਦਾ ਬਿਲ ‘ਜ਼ੀਰੋ’ ਆਇਆ

punjabdiary

Leave a Comment