ਪਰਾਲੀ ਸਾੜਨ ‘ਤੇ DGP ਦਾ ਵੱਡਾ ਐਕਸ਼ਨ, 11 ਜਿਲ੍ਹਿਆਂ ਦੇ ਐਸਐਸਪੀ ਨੂੰ ਨੋਟਿਸ ਕੀਤੇ ਜਾਰੀ
Advertisement
ਚੰਡੀਗੜ੍ਹ, 18 ਨਵੰਬਰ (ਡੇਲੀ ਪੋਸਟ ਪੰਜਾਬੀ)- ਪੁਲਿਸ ਤੇ ਪ੍ਰਸ਼ਾਸਨ ਦੇ ਸਖਤ ਹੁਕਮਾਂ ਦੇ ਬਾਵਜੂਦ ਕਿਸਾਨ ਪਰਾਲੀ ਸਾੜਨ ਤੋਂ ਬਾਜ਼ ਨਹੀਂ ਆ ਰਹੇ ਹਨ। ਇਸ ਲਈ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਪੁਲਿਸ ਵੱਲੋਂ ਸਖਤ ਐਕਸ਼ਨ ਲਿਆ ਗਿਆ ਹੈ। ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ 11 ਜ਼ਿਲ੍ਹਿਆਂ ਦੇ ਐੱਸਐੱਸਪੀ਼ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਸਕੱਤਰ ਨੇ ਵੀ 9 ਜਿਲਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕੀਤੇ ਹਨ। ਡੀਜੀਪੀ ਪੰਜਾਬ ਵੱਲੋਂ ਬਰਨਾਲਾ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਮੁਕਤਸਰ, ਸੰਗਰੂਰ, ਜਗਰਾਓਂ ਅਤੇ ਖੰਨਾ ਦੇ ਐਸਐਸਪੀਜ਼ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।