Image default
ਤਾਜਾ ਖਬਰਾਂ

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਰਕਾਰ ਦੀ ਵੱਡੀ ਚੇਤਾਵਨੀ, ਜ਼ਮੀਨੀ ਰਿਕਾਰਡ ‘ਚ ਹੋਵੇਗੀ ‘ਲਾਲ ਐਂਟਰੀ’

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਰਕਾਰ ਦੀ ਵੱਡੀ ਚੇਤਾਵਨੀ, ਜ਼ਮੀਨੀ ਰਿਕਾਰਡ ‘ਚ ਹੋਵੇਗੀ ‘ਲਾਲ ਐਂਟਰੀ’

 

 

ਚੰਡੀਗੜ੍ਹ, 23 ਸਤੰਬਰ (ਰੋਜਾਨਾ ਸਪੋਕਸਮੈਨ)- ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਜਾਰੀ ਨਹੀਂ ਕੀਤੇ ਜਾਣਗੇ ਅਤੇ ਪੁਰਾਣੇ ਦਾ ਨਵੀਨੀਕਰਨ ਨਹੀਂ ਕੀਤਾ ਜਾਵੇਗਾ। ਅਸਲਾ ਲਾਇਸੈਂਸ ਪਿੰਡਾਂ ਵਿੱਚ ਵੱਕਾਰ ਦਾ ਸਵਾਲ ਮੰਨਿਆ ਜਾਂਦਾ ਹੈ। ਆਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਲਿਆ ਗਿਆ ਇਹ ਫੈਸਲਾ ਸਿਆਸੀ ਵਿਵਾਦ ਪੈਦਾ ਕਰ ਸਕਦਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਸੂਬਾ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰ ਰਹੀਆਂ ਹਨ।

Advertisement

ਇਹ ਵੀ ਪੜ੍ਹੋ- ਪੰਜਾਬ ਵਿੱਚ ਬਾਦਲ ਪਰਿਵਾਰ ਦੀਆਂ 122 ਬੱਸਾਂ ਸਮੇਤ 600 ਬੱਸਾਂ ਦੇ ਪਰਮਿਟ ਰੱਦ

ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਇੱਕ ਹਫ਼ਤੇ ਵਿੱਚ ਪਰਾਲੀ ਸਾੜਨ ਦੇ ਪੰਜ ਦਰਜਨ ਤੋਂ ਵੱਧ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਚੇਤਾਵਨੀ ਦਿੱਤੀ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ‘ਰੈੱਡ ਐਂਟਰੀਆਂ’ ਦਰਜ ਕੀਤੀਆਂ ਜਾਣਗੀਆਂ। ਇੰਨਾ ਹੀ ਨਹੀਂ, ਜਿਨ੍ਹਾਂ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ‘ਰੈੱਡ ਐਂਟਰੀ’ ਹੈ, ਉਹ ਨਾ ਤਾਂ ਨਵੇਂ ਅਸਲਾ ਲਾਇਸੈਂਸ ਲਈ ਅਪਲਾਈ ਕਰ ਸਕਣਗੇ ਅਤੇ ਨਾ ਹੀ ਉਨ੍ਹਾਂ ਦੇ ਪੁਰਾਣੇ ਲਾਇਸੈਂਸਾਂ ਦਾ ਨਵੀਨੀਕਰਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਅਮਰੀਕਾ ਦਾ ਵੀਜ਼ਾ ਨਾ ਮਿਲਣ ਤੋਂ ਨਾਰਾਜ਼ ਨੌਜਵਾਨਾਂ ਨੇ ਮਸ਼ਹੂਰ ਟਰੈਵਲ ਏਜੰਸੀ ‘ਤੇ ਕੀਤਾ ਹਮਲਾ

ਸੂਤਰਾਂ ਦੇ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਅਗਲੇ ਕੁਝ ਹੀ ਦਿਨਾਂ ਚ ਇਸ ਸਬੰਧੀ ਰਸਮੀ ਤੌਰ ਤੇ ਹੁਕਮ ਜਾਰੀ ਕਰ ਦਿੱਤੇ ਜਾਣਗੇ, ਹਾਲਾਂਕਿ ਕੁਝ ਜ਼ਿਲ੍ਹਿਆਂ ਚ ਤਾਂ ਇਹ ਹੁਕਮ ਪਹਿਲਾਂ ਹੀ ਜਾਰੀ ਕਰ ਦਿੱਤੇ ਹਨ। ਪੰਜਾਬ ਚ 15 ਸਤੰਬਰ ਤੋਂ ਸ਼ੁਰੂ ਹੋ ਚੁੱਕੇ ਪਰਾਲੀ ਸਾੜਨ ਦੇ 11 ਮਾਮਲੇ ਸਾਹਮਣੇ ਆ ਚੁੱਕੇ ਹਨ। ਇਹ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ ਸਾਹਮਣੇ ਆਏ ਸਭ ਤੋਂ ਵੱਧ ਕੇਸ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 6 ਕੇਸ ਅੰਮ੍ਰਿਤਸਰ ਵਿੱਚ, ਚਾਰ ਕੇਸ ਗੁਰਦਾਸਪੁਰ ਵਿੱਚ ਅਤੇ ਇੱਕ ਕੇਸ ਪਟਿਆਲਾ ਵਿੱਚ ਸਾਹਮਣੇ ਆਇਆ ਹੈ। ਸੈਟੇਲਾਈਟ ਤਸਵੀਰਾਂ ਤੋਂ ਸੂਬੇ ਚ ਪਰਾਲੀ ਸਾੜਨ ਦੇ 11 ਮਾਮਲੇ ਹੀ ਸਾਹਮਣੇ ਆਏ ਹਨ, ਜਦਕਿ ਇਸ ਦਿਨ 2022 ਚ ਅਜਿਹੇ ਮਾਮਲਿਆਂ ਦੀ ਗਿਣਤੀ 30 ਸੀ ਅਤੇ 2023 ਚ ਇਸ ਦਿਨ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਸੀ।

Advertisement

ਇਹ ਵੀ ਪੜ੍ਹੋ- ਐਮ. ਐੱਲ. ਏ. ਗੁਰਦਿੱਤ ਸਿੰਘ ਸੇਖੋਂ ਵੱਲੋਂ ਤਿੰਨ ਰੋਜ਼ਾ ਰਾਸ਼ਟਰੀ ਪੱਧਰੀ ਵਰਕਸ਼ਾਪ ਅਤੇ ਪੈਂਟਿੰਗ ਪ੍ਰਦਰਸ਼ਨੀ ਦਾ ਕੀਤਾ ਗਿਆ ਉਦਘਾਟਨ

ਦੂਜੇ ਪਾਸੇ ਕਿਸਾਨ ਯੂਨੀਅਨਾਂ ਮੰਗ ਕਰ ਰਹੀਆਂ ਹਨ ਕਿ ਉਨ੍ਹਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਯੋਗ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਨਿਪਟਾਰੇ ਵਿੱਚ ਸਹਿਯੋਗ ਨਾ ਦੇਣ ਕਾਰਨ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹਨ।

ਇਹ ਵੀ ਪੜ੍ਹੋ- ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਵਿਖੇ ਕਰਵਾਇਆ ਗਿਆ ਡਰਾਮਾ ਫੈਸਟੀਵਲ

ਪਟਿਆਲਾ ਦੇ ਏ.ਡੀ.ਸੀ.-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਕੰਚਨ ਨੇ ਹੁਕਮ ਜਾਰੀ ਕੀਤੇ ਹਨ ਕਿ ਨਵੇਂ ਅਸਲਾ ਲਾਇਸੈਂਸ ਜਾਂ ਮੌਜੂਦਾ ਲਾਇਸੈਂਸ ਦੇ ਨਵੀਨੀਕਰਨ ਲਈ ਅਪਲਾਈ ਕਰਨ ਵਾਲਿਆਂ ਦੀਆਂ ਅਰਜ਼ੀਆਂ ਜ਼ਮੀਨੀ ਰਿਕਾਰਡ ਦੀ ਪੜਤਾਲ ਉਪਰੰਤ ਹੀ ਮਨਜ਼ੂਰ ਕੀਤੀਆਂ ਜਾਣਗੀਆਂ। ਅਸਲਾ ਲਾਇਸੈਂਸ ਲਈ ਕਿਸੇ ਵੀ ਬਿਨੈਕਾਰ ਦੇ ਜ਼ਮੀਨੀ ਰਿਕਾਰਡ ਵਿੱਚ ‘ਲਾਲ ਐਂਟਰੀ’ ਦੀ ਰੈਵੇਨਿਊ ਵਿਭਾਗ ਵੱਲੋਂ ਜਾਂਚ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਜੇਕਰ ਕੋਈ ਬਿਨੈਕਾਰ ਪਰਾਲੀ ਸਾੜਨ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਧਾਰਾ 14(1)(ਬੀ)(1)(3) ਤਹਿਤ ਨਾ ਤਾਂ ਨਵਾਂ ਅਸਲਾ ਲਾਇਸੈਂਸ ਜਾਰੀ ਕੀਤਾ ਜਾਵੇਗਾ ਅਤੇ ਨਾ ਹੀ ਉਸਦਾ ਪੁਰਾਣਾ ਲਾਇਸੈਂਸ ਰੱਦ ਕੀਤਾ ਜਾਵੇਗਾ।

Advertisement

 

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breking News-ਗੁੰਡਿਆ ਵਲੋਂ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਮਿਲੀ ਧਮਕੀ, ਮਾਮਲਾ ਦਰਜ

punjabdiary

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਖਿਲਾਫ NSA ਇੱਕ ਸਾਲ ਹੋਰ ਵਧਾਈ

punjabdiary

Breaking- ਪੰਜਾਬ ਸਰਕਾਰ ਵਲੋਂ 25,000 ਠੇਕਾ ਮੁਲਾਜ਼ਮਾ ਨੂੰ ਰੈਗੂਲਰ ਕਰਨ ਦਾ ਐਲਾਨ

punjabdiary

Leave a Comment