Image default
ਤਾਜਾ ਖਬਰਾਂ

ਪਲੇਸਮੈਂਟ ਕੈਂਪ ਦੌਰਾਨ 9 ਪ੍ਰਾਰਥੀਆਂ ਦੀ ਚੋਣ

ਪਲੇਸਮੈਂਟ ਕੈਂਪ ਦੌਰਾਨ 9 ਪ੍ਰਾਰਥੀਆਂ ਦੀ ਚੋਣ

ਫ਼ਰੀਦਕੋਟ, 18 ਅਪ੍ਰੈਲ (ਗੁਰਮੀਤ ਸਿੰਘ ਬਰਾੜ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੈੱਡ ਕਰਾਸ ਭਵਨ ਫਰੀਦਕੋਟ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਸ ਪਲੇਸਮੈਂਟ ਕੈਂਪ ਵਿੱਚ ਫਾਰਐਵਰ ਲਿਵਿੰਗ ਕੰਪਨੀ ਦੇ ਨੁਮਾਇੰਦਿਆਂ ਵਲੋਂ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ ਜਿਸ ਵਿੱਚ ਉਹਨਾਂ ਵੱਲੋਂ ਪੰਜਾਬ ਵਿੱਚ ਫਾਰਐਵਰ ਲਿਵਿੰਗ ਕੰਪਨੀ ਲਈ ਮਾਰਕੀਟਿੰਗ ਲੜਕੇ/ਲੜਕੀਆਂ ਚਾਹੀਦੇ ਸਨ। ਇਸ ਪਲੇਸਮੈਂਟ ਕੈਂਪ ਵਿੱਚ 22 ਪ੍ਰਾਰਥੀ ਸ਼ਾਮਿਲ ਹੋਏ ਅਤੇ ਹਾਜ਼ਰ ਪ੍ਰਾਰਥੀਆਂ ਵਿੱਚੋਂ 09 ਪ੍ਰਾਰਥੀਆਂ ਨੂੰ ਮੌਕੇ ਤੇ ਹੀ ਸਲੈਕਟ ਕਰ ਲਿਆ ਗਿਆ।
ਇਸ ਤੋਂ ਇਲਾਵਾ ਸ੍ਰੀ ਹਰਮੇਸ਼ ਕੁਮਾਰ ਜ਼ਿਲ੍ਹਾ ਰੋਜ਼ਗਾਰ ਅਫਸਰ ਫਰੀਦਕੋਟ ਵੱਲੋ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਜ਼ਿਲ੍ਹਾ ਫਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ ਆਪ ਨੂੰ ਰਜਿਸਟਰ ਕਰਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ ਰੋਜਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ।ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 9988351093 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related posts

ਪੰਜਾਬ ‘ਚ ਹਥਿਆਰਾਂ ਨਾਲ ਲੈਸ ਸ਼ੱਕੀ ਵਿਅਕਤੀਆਂ ਦੇ ਦਾਖਲ ਹੋਣ ਦਾ ਸ਼ੱਕ, 2 ਜ਼ਿਲ੍ਹਿਆਂ ‘ਚ ਹਾਈ ਅਲਰਟ ਜਾਰੀ

punjabdiary

Breaking- ਮੁੰਬਈ ਪੁਲੀਸ ਨੂੰ ਹਮਲੇ ਦੀ ਮਿਲੀ ਧਮਕੀ, ਪੁਲਿਸ ਮਾਮਲੇ ਦੀ ਪੜਤਾਲ ਕਰਨ ‘ਚ ਲੱਗੀ

punjabdiary

ਬਾਬਾ ਫਰੀਦ ਆਗਮਨ ਪੁਰਬ, 19 ਤੋਂ 23 ਸਤੰਬਰ ਤੱਕ ਮਨਾਇਆ ਜਾਵੇਗਾ- ਡਾ. ਰੂਹੀ ਦੁੱਗ

punjabdiary

Leave a Comment