Image default
ਅਪਰਾਧ

ਪਾਕਿਸਤਾਨੀ ਸਾਬਕਾ PM ਇਮਰਾਨ ਖਾਨ ਨੂੰ 10 ਸਾਲ ਦੀ ਜੇਲ੍ਹ, Cipher ਮਾਮਲੇ ‘ਚ ਕੋਰਟ ਦਾ ਫੈਸਲਾ

ਪਾਕਿਸਤਾਨੀ ਸਾਬਕਾ PM ਇਮਰਾਨ ਖਾਨ ਨੂੰ 10 ਸਾਲ ਦੀ ਜੇਲ੍ਹ, Cipher ਮਾਮਲੇ ‘ਚ ਕੋਰਟ ਦਾ ਫੈਸਲਾ

 

 

ਨਵੀਂ ਦਿੱਲੀ, 31 ਜਨਵਰੀ (ਡੇਲੀ ਪੋਸਟ ਪੰਜਾਬੀ)- ਅਦਾਲਤ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖ਼ਾਨ ਨੂੰ ਸਿਫਰ ਕੇਸ ਵਿੱਚ 10 ਸਾਲ ਦੀ ਸਜ਼ਾ ਸੁਣਾਈ ਹੈ। ਇਮਰਾਨ ਦੇ ਨਾਲ-ਨਾਲ ਉਨ੍ਹਾਂ ਦੇ ਸਹਿਯੋਗੀ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀ 10 ਸਾਲ ਦੀ ਸਜ਼ਾ ਸੁਣਾਈ ਗਈ ਹੈ।

Advertisement

ਇਮਰਾਨ ਖਾਨ ਇਸ ਸਮੇਂ ਰਾਵਲਪਿੰਡੀ ਦੀ ਅਦਿਆਲਾ ਜੇਲ ‘ਚ ਬੰਦ ਹਨ ਅਤੇ ਉਥੇ ਹੀ ਇਸ ਮਾਮਲੇ ਦਾ ਫੈਸਲਾ ਸੁਣਾਇਆ ਗਿਆ। ਵਿਸ਼ੇਸ਼ ਅਦਾਲਤ ਦੇ ਇਸ ਫੈਸਲੇ ਨੂੰ ਇਮਰਾਨ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਉਹ ਪਾਕਿਸਤਾਨ ਵਿੱਚ ਆਮ ਚੋਣਾਂ ਲੜਨਾ ਚਾਹੁੰਦੇ ਸਨ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਨੂੰ 10-10 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਚੋਣ ਲੜਨ ਦਾ ਰਸਤਾ ਬੰਦ ਹੋ ਗਿਆ ਹੈ।

ਹਾਲਾਂਕਿ ਉਨ੍ਹਾਂ ਕੋਲ ਅਜੇ ਵੀ ਉੱਚ ਅਦਾਲਤ ਵਿਚ ਅਪੀਲ ਕਰਨ ਦੇ ਰਾਹ ਹਨ, ਪਰ ਜਿਸ ਤਰ੍ਹਾਂ ਉਨ੍ਹਾਂ ਦਾ ਫੌਜ ਨਾਲ ਝਗੜਾ ਚੱਲ ਰਿਹਾ ਹੈ, ਉਸ ਨੂੰ ਦੇਖਦੇ ਹੋਏ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਦਾਲਤਾਂ ਤੋਂ ਬਹੁਤੀ ਰਾਹਤ ਨਹੀਂ ਮਿਲੇਗੀ। ਤੁਹਾਨੂੰ ਦੱਸ ਦੇਈਏ ਕਿ ਚੋਣਾਂ ਤੋਂ ਠੀਕ ਪਹਿਲਾਂ ਇਮਰਾਨ ਖਾਨ ਦਾ ਚੋਣ ਨਿਸ਼ਾਨ ਬੱਲਾ ਵੀ ਉਨ੍ਹਾਂ ਦੀ ਪਾਰਟੀ ਤੋਂ ਖੋਹ ਲਿਆ ਗਿਆ ਸੀ।

ਕੀ ਹੈ ਸਿਫਰ ਕੇਸ?
ਇਮਰਾਨ ਅਤੇ ਸ਼ਾਹ ਮਹਿਮੂਦ ਕੁਰੈਸ਼ੀ ਦੇ ਖਿਲਾਫ ਸਿਫਰ ਦਾ ਇਹ ਮਾਮਲਾ ਰਾਸ਼ਟਰੀ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਇਮਰਾਨ ਖਾਨ ‘ਤੇ ਟੌਪ ਸੀਕ੍ਰੇਟ ਜਾਣਕਾਰੀ ਦੀ ਨਿੱਜੀ ਵਰਤੋਂ ਕਰਨ ਦਾ ਦੋਸ਼ ਹੈ। ਸੱਤਾ ਤੋਂ ਬੇਦਖਲ ਹੋਣ ਤੋਂ ਬਾਅਦ ਇਮਰਾਨ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੀ ਬੇਦਖਲੀ ਪਿੱਛੇ ਅਮਰੀਕਾ ਦਾ ਹੱਥ ਹੈ।

ਇਸ ਦੇ ਲਈ ਇਮਰਾਨ ਨੇ ਕਿਹਾ ਕਿ ਵਾਸ਼ਿੰਗਟਨ ਸਥਿਤ ਪਾਕਿਸਤਾਨ ਦੂਤਾਵਾਸ ਨੇ ਉਨ੍ਹਾਂ ਨੂੰ ਇੱਕ ਕੇਬਲ (ਟੇਪ ਜਾਂ ਗੁਪਤ ਸੂਚਨਾ) ਭੇਜੀ ਸੀ। ਇਮਰਾਨ ਖਾਨ ਨੇ ਆਪਣੇ ਸਿਆਸੀ ਫਾਇਦੇ ਲਈ ਵਿਵਾਦਤ ਕੂਟਨੀਤਕ ਗੱਲਬਾਤ ਨੂੰ ਜਨਤਕ ਕੀਤਾ ਸੀ। ਇਸ ਨੂੰ ‘ਸਿਫਰ’ ਕਿਹਾ ਜਾਂਦਾ ਸੀ।

Advertisement

ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਵਿੱਚ 8 ਫਰਵਰੀ ਨੂੰ ਆਮ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਤਨ ਪਰਤ ਆਏ ਹਨ। ਉਹ ਸਾਲ 2019 ਵਿੱਚ ਪਾਕਿਸਤਾਨ ਛੱਡ ਕੇ ਬਰਤਾਨੀਆ ਵਿੱਚ ਰਹਿਣ ਲੱਗ ਪਏ ਸੀ। ਹਾਲ ਹੀ ‘ਚ ਹਾਈ ਕੋਰਟ ਨੇ ਨਵਾਜ਼ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਉਹ ਵਾਪਸ ਪਰਤ ਆਏ ਸਨ।

Related posts

ਦਿੱਲੀ ਦੇ ਸੁਲਤਾਨਪੁਰੀ ‘ਚ 6 ਲੋਕਾਂ ਦੇ ਕਤਲ ਦੇ ਮਾਮਲੇ ਵਿਚ ਸੱਜਣ ਕੁਮਾਰ ‘ਤੇ ਫ਼ੈਸਲਾ ਟਲਿਆ

punjabdiary

AGTF ਦੀ ਕਾਰਵਾਈ, ਲਾਰੈਂਸ ਤੇ ਗੋਲਡੀ ਬਰਾੜ ਦਾ ਗੁਰਗਾ ਫੜਿਆ, 4 ਪਿਸਤੌਲ ਤੇ ਕਾਰਤੂਸ ਬਰਾਮਦ

punjabdiary

ਬਠਿੰਡਾ ‘ਚ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ‘ਤੇ ਵਿਜੀਲੈਂਸ ਨੇ ਮਾਰਿਆ ਛਾਪਾ

punjabdiary

Leave a Comment