ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫਤਾਰ, ਗੁੱਸੇ ‘ਚ ਆਏ ਸਮਰਥਕਾਂ ਦਾ ਪ੍ਰਦਰਸ਼ਨ ਦਾ ਐਲਾਨ
ਪਾਕਿਸਤਾਨ, 9 ਮਈ (ਟੀਵੀ 9 ਪੰਜਾਬੀ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਜਧਾਨੀ ਇਸਲਾਮਾਬਾਦ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਵਕੀਲ ਫੈਜ਼ਲ ਚੌਧਰੀ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ। ਪਾਕਿਸਤਾਨ ਰੇਂਜਰਾਂ ਨੇ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫਤਾਰ ਕੀਤਾ ਹੈ।
ਇਮਰਾਨ ਨੂੰ ‘ਅਲਕਾਦਿਰ ਟਰੱਸਟ ਕੇਸ’ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਪੀਟੀਆਈ ਨੇਤਾ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਗੁੱਸੇ ‘ਚ ਆ ਗਏ ਹਨ। ਪੀਟੀਆਈ ਨੇ ਇਮਰਾਨ ਦੀ ਗ੍ਰਿਫਤਾਰੀ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।