Image default
About us

ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ – ਸਪੀਕਰ ਸੰਧਵਾ

ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ – ਸਪੀਕਰ ਸੰਧਵਾ

 

 

* ਸਪੀਕਰ ਸੰਧਵਾਂ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਹੋਏ ਰੂਬਰੂ
ਫਰੀਦਕੋਟ, 24 ਜੁਲਾਈ (ਪੰਜਾਬ ਡਾਇਰੀ)- ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਹੱਲ ਕਰਨ ਲਈ ਵਚਨਬੱਧ ਹੈ ਅਤੇ ਪਿੰਡਾਂ ਵਿੱਚ ਰਹਿੰਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਤੋਂ ਵਿਧਾਇਕ ਸ ਕੁਲਤਾਰ ਸਿੰਘ ਸੰਧਵਾਂ ਨੇ ਅਪਣੇ ਜੱਦੀ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਰੂਬਰੂ ਹੁੰਦਿਆਂ ਕੀਤਾ।
ਸਪੀਕਰ ਪੰਜਾਬ ਸਭਾ ਨੇ ਪਿੰਡ ਸੰਧਵਾਂ ਵਿੱਚ ਪਹੁੰਚ ਕੇ ਹਰ ਆਮ ਅਤੇ ਖਾਸ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸੁਣੇ ਅਤੇ ਉਨ੍ਹਾਂ ਦੇ ਢੁੱਕਵੇਂ ਹੱਲ ਕੱਢਣ ਦਾ ਭਰੋਸਾ ਦਿੱਤਾ। ਇਸ ਮੌਕੇ ਵਿਭਾਗਾਂ ਦੇ ਨੁੰਮਾਇੰਦੇ ਵੀ ਹਾਜ਼ਰ ਸਨ, ਤਾਂ ਜੋ ਇਨ੍ਹਾਂ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕੀਤਾ ਜਾ ਸਕੇ। ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣ ਕੇ ਸਪੀਕਰ ਸੰਧਵਾਂ ਨੇ ਸਬੰਧਤ ਵਿਭਾਗ ਨੂੰ ਸਮਾਂਬੱਧ ਤਰੀਕੇ ਨਾਲ ਇਸ ਦਾ ਹੱਲ ਕਰਨ ਦੇ ਹੁਕਮ ਜਾਰੀ ਕੀਤੇ।
ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਵਿਕਾਸ ਦੇ ਨਾਲ-ਨਾਲ ਚੰਗੀ ਸਿਹਤ, ਬੱਚਿਆਂ ਤੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਉੱਦਮ ਅੱਗੇ ਵੀ ਜਾਰੀ ਰਹਿਣਗੇ।
ਇਸ ਮੌਕੇ ਪੀ.ਆਰ.ਓ ਮਨਪ੍ਰੀਤ ਸਿੰਘ ਧਾਲੀਵਾਲ,ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਸਿਆਸੀ ਨੁੰਮਾਇੰਦੇ ਅਤੇ ਮੁਹੱਤਬਰ ਹਾਜ਼ਰ ਸੀ।

Advertisement

Related posts

Breaking- ਪੰਜਾਬ ਦੇ ਪਾਣੀਆਂ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਨਵੈਨਸ਼ਨ

punjabdiary

‘ਹੜ੍ਹਾਂ ਕਾਰਨ ਲੋਕਾਂ ਦੇ ਹੋਏ ਹਰ ਨੁਕਸਾਨ ਦੀ ਕਰਾਂਗੇ ਭਰਪਾਈ, ਜਲਦੀ ਹਾਲਾਤ ਆਮ ਵਾਂਗ ਹੋਣਗੇ’ : CM ਮਾਨ

punjabdiary

Breaking- ਧਰਨਾਕਾਰੀਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਹਲਕੇ ਮਲੋਟ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ

punjabdiary

Leave a Comment