ਪਿੰਡ ਘਣੀਏ ਵਾਲਾ ਵਿਖੇ ਕੇਅਰ ਕਪੈਂਨੀਅਨ ਪ਼੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ
ਫਰੀਦਕੋਟ, 19 ਜੂਨ (ਪੰਜਾਬ ਡਾਇਰੀ)- ਸਿਵਲ ਸਰਜਨ,ਫਰੀਦਕੋਟ ਡਾ.ਅਨਿਲ ਗੋਇਲ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਬਾਜਾਖਾਨਾ, ਡਾ.ਹਰਿੰਦਰ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਘਣੀਏ ਵਾਲਾ ਵਿਖੇ ਕੇਅਰ ਕਪੈਂਨੀਅਨ ਪ਼੍ਰੋਗਰਾਮ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਬੀ ਈ ਈ ਫਲੈਗ ਚਾਵਲਾ ਨੇ ਗਰਭਵਤੀ ਔਰਤਾਂ ਦੀ ਰਜਿਸਟ਼੍ਰੇਸ਼ਨ ਤੋਂ ਸੰਸਥਾਗਤ ਜਨੇਪੇ ਦੌਰਾਨ ਨਿਯਮਿਤ ਜਾਂਚ,ਟੀਕਾਕਰਨ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਸਬਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਨਾਂ ਨੇ ਗਰਭਵਤੀ ਔਰਤਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ। ਉਨਾਂ ਕੇਅਰ ਕਪੈਂਨੀਅਨ ਪ਼੍ਰੋਗਰਾਮ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਯਮਿਤ ਜਾਂਚ,ਸਤੁਲਿਤ ਖੁਰਾਕ ਤੇ ਸੁਰੱਖਿਅਤ ਜਣੇਪੇ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਪ਼੍ਰੇਰਿਤ ਵੀ ਕੀਤਾ।ਇਸ ਮੌਕੇ ਸੀ ਐਚ ਓ ਪ੍ਰਿਸਪ੍ਰੀਤ, ਸਿਹਤ ਵਰਕਰ ਅਮਰਜੀਤ ਕੌਰ ਤੇ ਜਸਵੀਰ ਕੌਰ ਨੇ ਮਾਂ ਦੇ ਦੁੱਧ ਦੀ ਮਹੱਤਤਾ,ਬੱਚਿਆਂ ਦਾ ਸਹੀ ਵਾਧਾ ਤੇ ਵਿਕਾਸ,ਪਰਿਵਾਰ ਨਿਯੋਜਨ ਅਤੇ ਬੇਟੀ ਬਚਾਓ-ਬੇਟੀ ਪੜਾਓ ਸਬਧੀ ਵੀ ਵਿਸਥਾਰ ਜਾਣਕਾਰੀ ਸਾਂਝੀ ਕੀਤੀ।ਉਨਾਂ ਵੱਲੋਂ ਹਾਈ ਰਿਸਕ ਗਰਭਵਤੀ ਔਰਤਾਂ ਦੀ ਨਿਗਰਾਨੀ ਅਤੇ ਖਤਰੇ ਦੇ ਚਿਨਾਂ ਨੂੰ ਪਹਿਚਾਨਣ,ਜੱਚਾ-ਬੱਚਾ ਭਲਾਈ ਸਕੀਮਾਂ ਸਬਧੀ ਜਾਗਰੂਕਤਾ ਸਮੱਗਰੀ ਦਾਪ੍ਰਦਰਸ਼ਨ ਵੀ ਕੀਤਾ ਗਿਆ ।ਉਨਾਂ ਹਰ ਬੁੱਧਵਾਰ ਮਨਾਏ ਜਾਂਦੇ ਵਿਸ਼ੇਸ਼ ਮਮਤਾ ਦਿਵਸ ਅਤੇ ਗੈਰ-ਸੰਚਾਰੀ ਰੋਗਾਂ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਲੋਕਾਂ ਨੂੰ ਸੁਚੇਤ ਕੀਤਾ। ਇਸ ਮੌਕੇ ਸਮੂਹ ਆਸ਼ਾ ਤੇ ਲੋਕ ਹਾਜਰ ਸਨ।