Image default
About us

ਪਿੰਡ ਫਿੱਡੇ ਕਲਾਂ ਵਿਖੇ 5 ਮੌਤਾਂ ਤੇ ਸਪੀਕਰ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪਿੰਡ ਫਿੱਡੇ ਕਲਾਂ ਵਿਖੇ 5 ਮੌਤਾਂ ਤੇ ਸਪੀਕਰ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

 

 

 

Advertisement

 

ਫ਼ਰੀਦਕੋਟ 1 ਨਵੰਬਰ (ਪੰਜਾਬ ਡਾਇਰੀ)- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਪਿਛਲੇ ਦਿਨੀਂ ਪਿੰਡ ਫਿੱਡੇ ਕਲਾਂ ਵਿਖੇ 5 ਮੌਤਾਂ ਹੋ ਜਾਣ ਕਾਰਨ ਅਫਸੋਸ ਕਰਨ ਪੁੱਜੇ। ਇਸ ਮੌਕੇ ਹਰ ਉਸ ਪਰਿਵਾਰ ਨਾਲ ਉਨ੍ਹਾਂ ਹਮਦਰਦੀ ਜਾਹਰ ਕੀਤੀ ਜਿਸ ਦਾ ਇੱਕ ਜੀਅ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜਿਆ। ਸਪੀਕਰ ਸੰਧਵਾਂ ਨੇ ਇਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਉਂਦਿਆਂ ਗੁਰੂ ਮਹਾਰਾਜ ਨੂੰ ਪਿਆਰੇ ਹੋ ਗਏ ਪਰਿਵਾਰਕ ਮੈਂਬਰ ਦੀ ਮੌਤ ਦਾ ਕਾਰਨ ਵੀ ਜਾਣਿਆ। ਉਨ੍ਹਾਂ ਦੱਸਿਆ ਕਿ ਹਰ ਪਰਿਵਾਰ ਨਾਲ ਉਹ ਇਸ ਦੁੱਖ ਦੀ ਘੜੀ ਵਿੱਚ ਨਾਲ ਖੜੇ ਹਨ। ਇਸ ਮੌਕੇ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਲੋੜ ਮੁਤਾਬਿਕ ਹਰ ਸੰਭਵ ਸਹਾਇਤਾ ਕਰਨ ਦਾ ਵੀ ਭਰੋਸਾ ਦਿੱਤਾ।

ਇਸ ਪਿੰਡ ਦੇ ਰਹਿਣ ਵਾਲੇ ਮੇਜਰ ਸਿੰਘ, ਦਰਸ਼ਨ ਸਿੰਘ, ਸੁਰਿੰਦਰ ਸਿੰਘ,ਰਾਮ ਸਿੰਘ ਅਤੇ ਤੇਜ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਦੁੱਖ ਜਾਹਿਰ ਕਰਦਿਆਂ ਉਨਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਹਰੇਕ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਪਰਿਵਾਰਿਕ ਜੀਆਂ ਦਾ ਬੇਵਕਤੀ ਚੱਲੇ ਜਾਣਾ ਦੁੱਖਦਾਇਕ ਹੈ।

Advertisement

Related posts

ਕੰਬਾਇਨ ਮਾਲਕ ਐਸ.ਐਮ.ਐਸ ਲਗਵਾ ਕੇ ਬਲਾਕ ਦਫਤਰ ਵਿਖੇ ਕਰਨ ਰਿਪੋਰਟ- ਡੀਸੀ

punjabdiary

ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ…’ ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋ ਮਾਰਨ ਦੀ ਧਮਕੀ

Balwinder hali

Breaking- ਮੁੱਖ ਮੰਤਰੀ ਭਗਵੰਤ ਮਾਨ ਨੇ ਰਾਹੁਲ ਗਾਂਧੀ ਤੇ ਦਿੱਤੇ ਬਿਆਨ ਤੇ ਜਵਾਬ ਦਿੰਦੇ ਹੋਏ ਕਿਹਾ ਕਿ ਰਾਹੁਲ ਗਾਂਧੀ ਆਪਣੇ ਮੰਤਰੀਆਂ ਤੇ ਵਿਧਾਇਕਾਂ ਨੂੰ ਕਠਪੁਤਲੀ ਵਾਂਗ ਨਚਾ ਰਹੇ ਹਨ

punjabdiary

Leave a Comment