ਪੀਐੱਮ ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਪਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 26 ਅਪ੍ਰੈਲ (ਪੰਜਾਬ ਡਾਇਰੀ) -ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ । ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਪਹੁੰਚੇ । ਪੀਐਮ ਮੋਦੀ ਨੇ ਅਕਾਲੀ ਦਲ ਦੇ ਪਾਰਟੀ ਦਫ਼ਤਰ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਮ ਸ਼ਰਧਾਂਜਲੀ ਦਿੱਤੀ । ਪ੍ਰਧਾਨ ਮੰਤਰੀ , ਪ੍ਰਕਾਸ਼ ਸਿੰਘ ਬਾਦਲ ਦਾ ਬੜਾ ਸਤਿਕਾਰ ਕਰਦੇ ਸਨ । ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨੂੰ ‘ ਨਿੱਜੀ ਘਾਟਾ ‘ ਦੱਸਿਆ ਸੀ । ਸ੍ਰੀ ਮੋਦੀ ਨੇ ਕਿਹਾ ਉਹ ਭਾਰਤੀ ਰਾਜਨੀਤੀ ਦੀ ਆਦਮ ਕੱਦ ਸ਼ਖ਼ਸੀਅਤ ਸਨ , ਜਿਨ੍ਹਾਂ ਰਾਸ਼ਟਰ ਲਈ ਵੱਡਾ ਯੋਗਦਾਨ ਪਾਇਆ ।