Image default
About us

ਪੀ.ਏ.ਯੂ਼ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 19 ਸਤੰਬਰ ਨੂੰ ਲੱਗੇਗਾ

ਪੀ.ਏ.ਯੂ਼ ਵੱਲੋਂ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ 19 ਸਤੰਬਰ ਨੂੰ ਲੱਗੇਗਾ

 

 

 

Advertisement

ਫ਼ਰੀਦਕੋਟ, 29 ਅਗਸਤ (ਪੰਜਾਬ ਡਾਇਰੀ)- ਡਾ: ਕੁਲਦੀਪ ਸਿੰਘ, ਨਿਰਦੇਸ਼ਕ, ਪੀ.ਏ.ਯੂ਼ ਖੇਤਰੀ ਖੋਜ ਕੇਂਦਰ, ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 19 ਸਤੰਬਰ 2023 ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ ।

ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ । ਇਸ ਕਿਸਾਨ ਮੇਲੇ ਵਿੱਚ ਖੇਤੀ ਸੰਬੰਧੀ ਪੁਸਤਕਾਂ ਅਤੇ ਖੇਤੀ ਸੰਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ । ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ਤੇ ਹੱਲ ਦੱਸੇ ਜਾਣਗੇ ।

ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ । ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ: ਕੁਲਵੀਰ ਸਿੰਘ, ਫੋਨ ਨੰਬਰ 94177-83052,01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

Advertisement

Related posts

ਸੜਕਾਂ ਦੇ ਦੋਨਾਂ ਪਾਸਿਆਂ ਦੇ ਬਰਮ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਕਿਸਾਨ -ਸਪੀਕਰ ਸੰਧਵਾਂ

punjabdiary

05 ਦਿਨਾਂ ਵਾਲੀਬਾਲ ਸਮੈਸਿੰਗ ਰਾਜ ਪੱਧਰੀ ਖੇਡ ਸਮਾਰੋਹ 17 ਅਕਤੂਬਰ ਤੋਂ

punjabdiary

ਕੱਲ੍ਹ ਤੋਂ ਬਿਪਰਜੋਏ ਪੰਜਾਬ ‘ਚ ਦਿਖਾਏਗਾ ਅਸਰ, 40 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਪਏਗਾ ਮੀਂਹ

punjabdiary

Leave a Comment