ਫਰੀਦਕੋਟ , 30 ਮਈ ( ਪੰਜਾਬ ਡਾਇਰੀ ) ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਵੱਲੋਂ ਮੋਗਾ ਵਿਖੇ ਸੂਬਾਈ ਕਨਵੈਨਸ਼ਨ ਵਿੱਚ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੰਮ੍ਰਿਤਸਰ , ਸੰਗਰੂਰ ਤੇ ਜਲੰਧਰ ਵਿਖੇ ਜ਼ੋਨਲ ਕਨਵੈਨਸ਼ਨਾ ਕਰਨ ਤੋਂ ਬਾਅਦ ਚੌਥੀ ਜ਼ੋਨਲ ਕਨਵੈਨਸ਼ਨ 3 ਜੂਨ ਨੂੰ ਸਵੇਰੇ 11 ਵਜੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੇੜੇ ਬੱਸ ਸਟੈਡ ਫ਼ਰੀਦਕੋਟ ਵਿਖੇ ਕੀਤੀ ਜਾ ਰਹੀ ਹੈ । ਇਹ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ ,ਕੋ ਕਨਵੀਨਰ ਟਹਿਲ ਸਿੰਘ ਸਰਾਭਾ ਤੇ ਰਣਦੀਪ ਸਿੰਘ ਫਤਹਿਗੜ੍ਹ ਸਾਹਿਬ ,ਮੀਡੀਆ ਇੰਚਾਰਜ ਜਸਵਿੰਦਰ ਸਿੰਘ ਨਿਹਾਲ ਸਿੰਘ ਵਾਲਾ ,ਫ਼ਰੀਦਕੋਟ ਜ਼ਿਲ੍ਹੇ ਦੇ ਆਗੂ ਕੁਲਦੀਪ ਸਿੰਘ ਸਹਿਦੇਵ ,ਧਰਮਿੰਦਰ ਸਿੰਘ ਲੈਕਚਰਾਰ , ,ਬੇਅੰਤ ਸਿੰਘ ਮੌੜ , ਨਿਰਮਲ ਸਿੰਘ , ਚਰਨਜੀਤ ਸਿੰਘ ਚੱਕ ਕਲਿਆਣ , ਜਸਕਰਨ ਸਿੰਘ ਫਿੱਡੇ ਕਲਾਂ , ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਤੇ ਜਨਰਲ ਸਕੱਤਰ ਸੁਖਚੈਨ ਸਿੰਘ ਰਾਮਸਰ , ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਤੇ ਜਨਰਲ ਸਕੱਤਰ ਹਰਵਿੰਦਰ ਸ਼ਰਮਾ , ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਕੁਲਵੰਤ ਸਿੰਘ ਚਾਨੀ ਤੇ ਅਸ਼ੋਕ ਕੌਸ਼ਲ ਅਤੇ ਪੀਆਰਟੀਸੀ ਵਰਕਰਜ਼ ਯੂਨੀਅਨ ਫ਼ਰੀਦਕੋਟ ਦੇ ਪ੍ਰਧਾਨ ਚਮਕੌਰ ਸਿੰਘ ਨੇ ਦੱਸਿਆ ਹੈ ਕਿ ਇਸ ਕਨਵੈਨਸ਼ਨ ਵਿੱਚ ਫਿਰੋਜ਼ਪੁਰ ,ਫਾਜ਼ਿਲਕਾ , ਫਰੀਦਕੋਟ , ਮੋਗਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮ ਇਕੱਠੇ ਹੋ ਕੇ ਪੰਜਾਬ ਸਰਕਾਰ ਤੋਂ ਮੰਗ ਕਰਨਗੇ ਕਿ ਆਪਣੇ ਚੋਣ ਵਾਅਦੇ ਮੁਤਾਬਿਕ, ਰਾਜਸਥਾਨ ਅਤੇ ਛੱਤੀਸਗੜ੍ਹ ਰਾਜ ਸਰਕਾਰਾਂ ਦੇ ਪੈਟਰਨ ਤੇ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਕੇ ਲਾਗੂ ਕੀਤੀ ਜਾਵੇ ।