Image default
About us

ਪੁਲਿਸ ਲਾਈਨ ਫਰੀਦਕੋਟ ਦੇ ਰਿਹਾਇਸ਼ੀ ਕੁਆਟਰਾਂ ਦੀ ਰਿਪੇਅਰ ਲਈ 1.20 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ- ਵਿਧਾਇਕ ਸੇਖੋਂ

ਪੁਲਿਸ ਲਾਈਨ ਫਰੀਦਕੋਟ ਦੇ ਰਿਹਾਇਸ਼ੀ ਕੁਆਟਰਾਂ ਦੀ ਰਿਪੇਅਰ ਲਈ 1.20 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ- ਵਿਧਾਇਕ ਸੇਖੋਂ

 

 

 

Advertisement

 

ਫਰੀਦਕੋਟ 9 ਅਕਤੂਬਰ (ਪੰਜਾਬ ਡਾਇਰੀ)- ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਧਿਆਨ ਦਵਾਊ ਮਤੇ ਦੇ ਮੱਦੇਨਜਰ ਸਰਕਾਰ ਵੱਲੋਂ ਪੁਲਿਸ ਲਾਈਨ ਫਰੀਦਕੋਟ ਦੇ ਰਿਹਾਇਸ਼ੀ ਕੁਆਟਰਾਂ ਦੀ ਰਿਪੇਅਰ ਲਈ 1.20 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ।

ਵਿਧਾਇਕ ਸੇਖੋਂ ਨੇ ਦੱਸਿਆ ਕਿ ਹੁਣ ਤੱਕ ਜਿੰਨੀਆਂ ਵੀ ਸਰਕਾਰਾਂ ਆਈਆਂ, ਉਨ੍ਹਾਂ ਵੱਲੋਂ ਕਦੇ ਵੀ ਪੁਲਿਸ ਕਰਮਚਾਰੀਆਂ ਵੱਲ ਧਿਆਨ ਨਹੀਂ ਦਿੱਤਾ ਗਿਆ। ਪੁਲਿਸ ਦੇ ਰਿਹਾਇਸ਼ੀ ਕੁਆਟਰਾਂ ਦੀ ਹਾਲਤ ਬਹੁਤ ਜਿਆਦਾ ਖਰਾਬ ਹੋ ਚੁੱਕੀ ਹੈ।ਜਿਸ ਨੂੰ ਵੇਖਦੇ ਹੋਏ ਉਨ੍ਹਾਂ ਵੱਲੋਂ ਇਸ ਮਸਲੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਰੱਖਿਆ ਗਿਆ। ਮਸਲਾ ਸਰਕਾਰ ਦੇ ਧਿਆਨ ਵਿੱਚ ਆਉਂਦਿਆਂ ਹੀ ਸਰਕਾਰ ਵੱਲੋਂ ਕੁਆਟਰਾਂ ਦੀ ਰਿਪੇਅਰ ਲਈ 1.20 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਇਹਨਾਂ ਕੰਮਾਂ ਦੇ ਟੈਂਡਰ ਲਗਾ ਦਿੱਤੇ ਜਾਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਲਗਭਗ 42 ਸਾਲ ਬਾਅਦ ਪੁਲਿਸ ਲਾਈਨ ਦੇ ਕੁਆਟਰਾਂ ਦੀ ਸੁਣੀ ਗਈ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਪੁਲਿਸ ਲਾਈਨ ਕੁਆਟਰਾਂ ਦੀ ਸੁਣਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਅੱਗੇ ਵੀ ਪੁਲਿਸ ਦੇ ਮਨੋਬਲ ਨੂੰ ਉੱਚਾ ਕਰਨ ਲਈ ਕੰਮ ਕਰਦੇ ਰਹਿਣਗੇ ਤਾਂ ਜੋ ਪੁਲਿਸ ਦੇ ਸਹਿਯੋਗ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ।

Advertisement

Related posts

Breaking- ਹਥਿਆਰਬੰਦ ਸੈਨਾ ਝੰਡਾ ਦਿਵਸ 2022 ਮਨਾਇਆ ਗਿਆ

punjabdiary

ਸ਼ਹਿਰ ਦੇ ਅਤਿ ਸੰਵੇਦਨਸ਼ੀਲ ਇਲਾਕਿਆਂ ਦੇ ਸੀਵਰੇਜ ਸਿਸਟਮ ਦੇ ਸੁਧਾਰ ਲਈ 43 ਲੱਖ ਰੁਪਏ ਜਾਰੀ : ਢਿੱਲਵਾਂ!

punjabdiary

ਪੰਜਾਬ ‘ਚ ਝੋਨਾ ਖਰੀਦਣ ਦਾ ਵਧਿਆ ਸਮਾਂ, ਹੁਣ 7 ਦਸੰਬਰ ਤੱਕ ਮੰਡੀਆਂ ‘ਚ ਫਸਲ ਵੇਚ ਸਕਣਗੇ ਕਿਸਾਨ

punjabdiary

Leave a Comment