Image default
About us

ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਦੀ ਪੈਨਸ਼ਨਰਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਕੀਤੀ ਨਿੰਦਾ

ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਦੀ ਪੈਨਸ਼ਨਰਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਕੀਤੀ ਨਿੰਦਾ

 

 

 

Advertisement

ਚੰਡੀਗੜ੍ਹ, 23 ਜੂਨ (ਨਿਊਜ 18)- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਦੇ ਪੈਨਸ਼ਨਰਾਂ ‘ਤੇ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਲਾਉਣ ਲਈ ਸਖ਼ਤ ਨਿਖੇਧੀ ਕੀਤੀ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਦੂਜੀ ਵਾਰ ਪੈਟਰੋਲ ਤੇ ਡੀਜ਼ਲ ‘ਤੇ ਵੈਟ ਵਧਾਉਣ ਅਤੇ ਬਿਜਲੀ ਦੇ ਰੇਟਾਂ ‘ਚ ਵਾਧਾ ਕਰਨ ਤੋਂ ਬਾਅਦ ਪੰਜਾਬ ਦੇ ਕੋਹ-ਏ-ਨੂਰ (ਪੰਜਾਬ ਦੇ ਸੀ.ਐੱਮ. ਭਗਵੰਤ ਮਾਨ) ਨੇ ਹੁਣ ਪੰਜਾਬ ਦੇ ਪੈਨਸ਼ਨਰਾਂ ਨੂੰ ਨਵਾਂ ਤੋਹਫ਼ਾ ਦਿੱਤਾ ਹੈ।
ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਗੇ ਕਿਹਾ, “‘ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਾਅਦੇ ਅਨੁਸਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ ਰੇਤ ਦੀ ਖ਼ੁਦਾਈ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰ ਕੇ 34,000 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਵਿੱਚ ਅਸਫਲ ਰਹਿਣ ਤੋਂ ਬਾਅਦ, ਪੰਜਾਬ ਦੀ ‘ਆਪ’ ਸਰਕਾਰ ਸੂਬੇ ਦੇ ਪੁਰਾਣੇ ਪੈਨਸ਼ਨਰਾਂ ਦੀ ਛਿੱਲ ਲਾਹ ਕੇ ਮਾਲੀਆ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।”
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸੂਬੇ ਵਿੱਚ ਲੱਖਾਂ ਪੈਨਸ਼ਨਰ ਹਨ, ਜੋ ‘ਆਪ’ ਸਰਕਾਰ ਦੇ ਅਜਿਹੇ ਸਖ਼ਤ ਆਦੇਸ਼ ਤੋਂ ਪ੍ਰਭਾਵਿਤ ਹੋਣਗੇ। ਬਾਜਵਾ ਨੇ ਅੱਗੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੇ ਪੰਜਾਬ ਦੀ ਵਿਗੜੀ ਵਿੱਤੀ ਸਿਹਤ ਨੂੰ ਸੁਚਾਰੂ ਬਣਾਉਣ ਲਈ ਕੁਝ ਨਹੀਂ ਕੀਤਾ, ਜਿਸ ਦੇ ਨਤੀਜੇ ਵਜੋਂ, ਸੂਬਾ ਆਰਥਿਕ ਮੰਦੀ ਦੇ ਕੰਢੇ ‘ਤੇ ਪਹੁੰਚ ਗਿਆ ਹੈ”।
ਇੱਕ ਬਿਆਨ ਵਿਚ ਬਾਜਵਾ ਨੇ ਕਿਹਾ ਕਿ ਸੂਬੇ ਦੀਆਂ ਰੁਟੀਨ ਗਤੀਵਿਧੀਆਂ ਉਧਾਰ ਲਏ ਪੈਸੇ ‘ਤੇ ਚਲਾਈਆਂ ਜਾ ਰਹੀਆਂ ਹਨ। ਕੁਝ ਹਫ਼ਤੇ ਪਹਿਲਾਂ ‘ਆਪ’ ਸਰਕਾਰ ਨੇ ਵਿੱਤੀ ਤਣਾਅ ਨੂੰ ਘੱਟ ਕਰਨ ਲਈ ਪੰਜਾਬ ਰਾਜ ਖੇਤੀਬਾੜੀ ਮਾਰਕੀਟਿੰਗ ਬੋਰਡ, ਜਿਸ ਨੂੰ ਪੰਜਾਬ ਮੰਡੀ ਬੋਰਡ ਵਜੋਂ ਵੀ ਜਾਣਿਆ ਜਾਂਦਾ ਹੈ, ਦੀ ਮਲਕੀਅਤ ਵਾਲੀਆਂ ਘੱਟੋ-ਘੱਟ 175 ਜਾਇਦਾਦਾਂ ਦੀ ਨਿਲਾਮੀ ਕਰਨ ਦਾ ਫ਼ੈਸਲਾ ਕੀਤਾ ਸੀ। “ਸਪਸ਼ਟ ਹੈ ਕਿ ‘ਆਪ’ ਕੋਲ ਪੰਜਾਬ ਦੀ ਆਰਥਿਕ ਸਥਿਤੀ ਨੂੰ ਮੁੜ ਸੁਰਜੀਤ ਕਰਨ ਲਈ ਕੋਈ ਟਿਕਾਊ ਰੋਡਮੈਪ ਨਹੀਂ ਹੈਅਤੇ ਹੁਣ ਇਹ ਸੀਨੀਅਰ ਨਾਗਰਿਕਾਂ ‘ਤੇ ਵਾਧੂ ਬੋਝ ਪਾ ਰਿਹਾ ਹੈ,”।

Related posts

ਪੰਜਾਬ-ਹਰਿਆਣਾ ‘ਚ ਮੀਂਹ ਦਾ ਅਲਰਟ, ਛਾਈ ਰਹੇਗੀ ਧੁੰਦ, ਸੀਤ ਲਹਿਰ ਕਾਰਨ ਤਾਪਮਾਨ ‘ਚ ਗਿਰਾਵਟ

punjabdiary

ਦਿੱਲੀ ਸ਼ਰਾਬ ਘੁਟਾਲਾ: ਈ.ਡੀ ਵਲੋਂ ਦਾਇਰ ਚਾਰਜਸ਼ੀਟ ‘ਚ ਰਾਘਵ ਚੱਢਾ ਦਾ ਵੀ ਨਾਮ

punjabdiary

ਬਾਬਾ ਫਰੀਦ ਪਬਲਿਕ ਸਕੂਲ ਨੇ ਫੈਪ ਨੈਸ਼ਨਲ ਅਵਾਰਡ 2023 ਵਿੱਚ ਹਾਸਲ ਕੀਤੇ 9 ਅਵਾਰਡ

punjabdiary

Leave a Comment