ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਅਯੁੱਧਿਆ ਦੇ ਗੁਰੂ ਘਰ ‘ਚ ਸਿੱਖਾਂ ਵੱਲੋਂ ਕਰਵਾਇਆ ਜਾਵੇਗਾ ‘ਸ੍ਰੀ ਅਖੰਡ ਪਾਠ’ ਸਾਹਿਬ
ਅਯੁੱਧਿਆ, 18 ਜਨਵਰੀ (ਡੇਲੀ ਪੋਸਟ ਪੰਜਾਬੀ)- ਅਯੁੱਧਿਆ ਵਿੱਚ 22 ਜਨਵਰੀ ਨੂੰ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ। ਉਸਦੇ ਪਹਿਲਾਂ ਸਿੱਖ ਭਾਈਚਾਰੇ ਵੱਲੋਂ ਇੱਥੇ ਤਿੰਨ ਦਿਨਾਂ ਤੱਕ ਸ੍ਰੀ ਅਖੰਡ ਪਾਠ ਕਰਵਾਇਆ ਜਾ ਰਿਹਾ ਹੈ। 19 ਜਨਵਰੀ ਤੋਂ 21 ਜਨਵਰੀ ਤੱਕ ਅਯੁੱਧਿਆ ਵਿੱਚ ਗੁਰਦੁਆਰਾ ਬ੍ਰਹਮ ਕੁੰਡ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਤੋਂ ਸਿੱਖ ਸ੍ਰੀ ਅਖੰਡ ਪਾਠ ਵਿੱਚ ਸ਼ਾਮਿਲ ਹੋਣਗੇ। ਸ੍ਰੀ ਅਖੰਡ ਪਾਠ ਨੂੰ ਪ੍ਰਾਣ ਪ੍ਰਤਿਸ਼ਠਾ ਦੇ ਨਿਰਵਿਘਨ ਸੰਪੂਰਨ ਹੋਣ ਦੀ ਅਰਦਾਸ ਦੇ ਨਾਲ ਆਯੋਜਿਤ ਕੀਤਾ ਜਾਵੇਗਾ।
ਇੱਕ ਰਿਪੋਰਟ ਅਨੁਸਾਰ ਆਰਪੀ ਸਿੰਘ ਨੇ ਕਿਹਾ ਕਿ ਸਿੱਖਾਂ ਦਾ ਅਯੁੱਧਿਆ ਤੇ ਭਗਵਾਨ ਰਾਮ ਨਾਲ ਪਿਆਰ ਦਾ ਇੱਕ ਮਹਾਨ ਇਤਿਹਾਸ ਹੈ। 1510 ਵਿੱਚ ਗੁਰੂ ਨਾਨਕ ਦੇਵ ਜੀ ਦੀ ਰਾਮ ਮੰਦਿਰ ਦੀ ਯਾਤਰਾ ਦਾ ਜ਼ਿਕਰ ਹੈ, ਜੋ ਸ਼੍ਰੀ ਰਾਮ ਮੰਦਿਰ ਦੇ ਪੱਖ ਵਿੱਚ ਫੈਸਲੇ ਦਾ ਇੱਕ ਆਧਾਰ ਬਣਿਆ ਸੀ।