Image default
About us

ਪੰਜਾਬੀਆਂ ਨੂੰ ਬਿਜਲੀ ਮਿਲੇਗੀ ਸਸਤੀ ? ਸਰਕਾਰ ਖ਼ਰੀਦ ਰਹੀ ਹੈ ਪ੍ਰਾਈਵੇਟ ਥਰਮਲ ਪਲਾਂਟ

ਪੰਜਾਬੀਆਂ ਨੂੰ ਬਿਜਲੀ ਮਿਲੇਗੀ ਸਸਤੀ ? ਸਰਕਾਰ ਖ਼ਰੀਦ ਰਹੀ ਹੈ ਪ੍ਰਾਈਵੇਟ ਥਰਮਲ ਪਲਾਂਟ

 

 

ਚੰਡੀਗੜ੍ਹ, 1 ਜੁਲਾਈ (ਏਬੀਪੀ ਸਾਂਝਾ)- ਪੰਜਾਬ ਦੇ ਲੋਕਾਂ ਨੂੰ ਹੁਣ ਬਿਜਲੀ ਸਸਤੇ ਭਾਅ ਉੱਤੇ ਮਿਲਣ ਦੀ ਆਸ ਜਾਗੀ ਹੈ ਕਿਉਂਕਿ ਪੰਜਾਬ ਸਰਕਾਰ ਹੁਣ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦਣ ਜਾ ਰਹੀ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਹਾਲਾਂਕਿ ਮੁੱਖ ਮੰਤਰੀ ਵੱਲੋਂ ਇਸ ਬਾਰੇ ਸੰਕੇਤ ਪਹਿਲਾਂ ਹੀ ਦੇ ਦਿੱਤੇ ਗਏ ਸਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, ਪੰਜਾਬੀਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ..ਪੰਜਾਬ ਸਰਕਾਰ ਪੰਜਾਬ ਦਾ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ…ਵੇਰਵੇ ਜਲਦੀ

Advertisement

ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਗੋਇੰਦਵਾਲ ਥਰਮਲ ਪਲਾਂਟ ਖ਼ਰੀਦਣ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਕਿਹਾ ਸੀ ਕੁਝ ਸਰਕਾਰਾਂ ਸਰਕਾਰੀ ਸੰਪਤੀ ਵੇਚਦੀਆਂ ਹਨ, ਪਰ ਅਸੀਂ ਪ੍ਰਾਈਵੇਟ ਖਰੀਦ ਰਹੇ ਹਾਂ।ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਸੈਕਟਰ ਦੇ ਜੀਵੀਕੇ ਗੋਇੰਦਵਾਲ ਤਾਪ ਬਿਜਲੀ ਘਰ ਨੂੰ ਖ਼ਰੀਦਣ ਲਈ ਮੈਦਾਨ ’ਚ ਉੱਤਰਨ ਦਾ ਫ਼ੈਸਲਾ ਕੀਤਾ ਹੈ।
ਇਸ ਬਾਬਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ-ਕਮੇਟੀ ਨੇ ਇਸ ਪ੍ਰਾਈਵੇਟ ਥਰਮਲ ਨੂੰ ਖ਼ਰੀਦਣ ਲਈ ਪੰਜਾਬ ਦੇ ਹਿੱਤਾਂ ਦੇ ਪੱਖ ਤੋਂ ਨਫ਼ੇ-ਨੁਕਸਾਨ ਦੇਖਣ ਲਈ 2 ਜੂਨ ਨੂੰ ਇੱਕ ਮੀਟਿੰਗ ਵੀ ਕੀਤੀ ਸੀ। ਇਸ ਤੋਂ ਬਾਅਦ ਹੁਣ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਰਹੀ ਹੈ।

Advertisement

Related posts

ਪਿੰਡ ਦੁਸਾਂਝ ਤੋੰ ਮਿਲਿਆ ਸੰਯੁਕਤ ਕਿਸਾਨ ਮੋਰਚੇ ਦੇ ਹਲਕਾ ਧਰਮਕੋਟ ਤੋਂ ਉਮੀਦਵਾਰ ਹਰਪ੍ਰੀਤ ਸਿੰਘ ਹੀਰੋ ਨੂੰ ਭਾਰੀ ਸਮਰਥਨ।

punjabdiary

ਸਪੀਕਰ ਸ. ਸੰਧਵਾਂ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸੰਧਵਾਂ ਦੀ ਸਹਿਕਾਰੀ ਸਭਾ ਦੀ ਹੋਈ ਚੋਣ

punjabdiary

ਨਵੇਂ ਦਿਸ਼ਾ-ਨਿਰਦੇਸ਼: 16 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਦਾਖਲਾ ਨਹੀਂ ਦੇ ਸਕਣਗੇ ਕੋਚਿੰਗ ਸੈਂਟਰ

punjabdiary

Leave a Comment