Image default
About us

ਪੰਜਾਬੀ ਅਦਾਕਾਰ ਯੋਗਰਾਜ ਸਿੰਘ ਦੀ ਸਿਆਸਤ ’ਚ ਐਂਟਰੀ

ਪੰਜਾਬੀ ਅਦਾਕਾਰ ਯੋਗਰਾਜ ਸਿੰਘ ਦੀ ਸਿਆਸਤ ’ਚ ਐਂਟਰੀ

 

 

 

Advertisement

 

* ਸ੍ਰੀ ਅਨੰਦਪੁਰ ਸਾਹਿਬ ਤੋਂ ਲੜਨਗੇ ਮੈਂਬਰ ਪਾਰਲੀਮੈਂਟ ਦੀਆਂ ਚੋਣਾਂ
ਸੁਲਤਾਨਪੁਰ ਲੋਧੀ, 5 ਜੂਨ (ਬਾਬੂਸ਼ਾਹੀ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੰਜਾਬ ਦੇ ਮਸ਼ਹੂਰ ਅਦਾਕਾਰ ਤੇ ਸਾਬਕਾ ਕ੍ਰਿਕਟਰ ਯੋਗਰਾਜ ਸਿੰਘ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਪਵਿੱਤਰ ਕਾਲੀ ਵੇਈਂ ਨਦੀ ਦੇ ਵੀ ਦਰਸ਼ਨ ਕੀਤੇ ਅਤੇ ਦਰਬਾਰ ਸਾਹਿਬ ਵਿੱਚ ਬੈਠ ਕੇ ਕੀਰਤਨ ਸਰਵਣ ਕੀਤਾ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਜਰਨੈਲ ਸਿੰਘ ਬੂਲੇ ਵੱਲੋਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਿਆਸਤ ਨਾਲ ਜੁੜਿਆ ਉਹਨਾਂ ਨੇ ਇਕ ਵੱਡਾ ਐਲਾਨ ਵੀ ਕੀਤਾ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਗੁਰੂ ਸਾਹਿਬ ਦੇ ਹੁਕਮ ’ਤੇ ਚੱਲਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੇ ਗੁਰੂ ਸਾਹਿਬ ਦਾ ਹੁਕਮ ਇਹ ਹੈ ਕਿ ਉਹ ਇਸ ਵਾਰ ਅਗਾਮੀ ਲੋਕ ਸਭਾ ਚੋਣਾਂ ਦੇ ਲਈ ਅਨੰਦਪੁਰ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਰਨ ਅਤੇ ਲੋਕ ਭਲਾਈ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ।

Related posts

ਵਿਕਰਮ ਲੈਂਡਰ ਤੋਂ ਬਾਹਰ ਆਉਂਦੇ ਚੰਦਰਯਾਨ-3 ਦੀ ISRO ਨੇ ਸ਼ੇਅਰ ਕੀਤੀ ਵੀਡੀਉ

punjabdiary

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਜ਼ਿਲ੍ਹਾ ਉਦਯੋਗ ਕੇਂਦਰ, ਫਰੀਦਕੋਟ ਵੱਲੋਂ ਪੀ.ਐਮ.ਐਫ.ਐਮ.ਈ. ਸਬੰਧੀ ਅਵੇਅਰਨੈਸ ਸੈਮੀਨਾਰ ਲਗਾਇਆ

punjabdiary

ਟੀ.ਵੀ. ਨਿਊਜ਼ ਚੈਨਲਾਂ ਦਾ ਸਵੈ-ਰੈਗੂਲੇਸ਼ਨ ਤੰਤਰ ਹੋਰ ‘ਸਖ਼ਤ’ ਹੋਵੇ : ਸੁਪਰੀਮ ਕੋਰਟ

punjabdiary

Leave a Comment