ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਹਾਈਕੋਰਟ ਤੋਂ ਰਾਹਤ, ਵੀਡੀਓ ਸ਼ੂਟ ਮਾਮਲੇ ‘ਚ ਦਰਜ FIR ਰੱਦ ਕਰਨ ਦੇ ਹੁਕਮ
ਚੰਡੀਗੜ੍ਹ, 8 ਜੁਲਾਈ (ਡੇਲੀ ਪੋਸਟ ਪੰਜਾਬੀ)- ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਖਿਲਾਫ ਕੋਰੋਨਾ ਪ੍ਰੋਟੋਕਾਲ ਦਾ ਉਲੰਘਣ ਕਰਨ ਤੇ ਬਿਨਾਂ ਇਜਾਜ਼ਤ ਦੇ ਇਕ ਸਿਨੇਮਾ ਹਾਲ ਵਿਚ ਵੀਡੀਓ ਸ਼ੂਟ ਕਰਨ ਦੇ ਮਾਮਲੇ ਵਿਚ ਦਰਜ ਐੱਫਆਈਆਰ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ।
ਪਟੀਸ਼ਨ ਦਾਖਲ ਕਰਦੇ ਹੋਏ ਭੁੱਲਰ ਨੇ ਕਿਹਾ ਸੀ ਕਿ ਉਨ੍ਹਾਂ ਖਿਲਾਫ ਇਕ ਵੀਡੀਓ ਸ਼ੂਟ ਨੂੰ ਲੈ ਕੇ ਐੱਫਆਈਆਰ ਦਰਜ ਕੀਤੀ ਗਈ ਸੀ। ਇਹ ਵੀਡੀਓ ਸ਼ੂਟ ਕੋਰੋਨਾ ਨਿਯਮਾਂ ਖਿਲਾਫ ਜਾ ਕੇ ਕੀਤਾ ਗਿਆ ਹੈ। ਪੁਲਿਸ ਦੀ ਸ਼ਿਕਾਇਤ ਦੇ ਆਧਾਰ ‘ਤੇ ਇਹ ਮਾਮਲਾ ਦਰਜ ਕੀਤਾ ਗਿਆ ਜੋ ਵਿਵਸਥਾਵਾਂ ਦੇ ਖਿਲਾਫ ਹੈ।
ਪਟੀਸ਼ਨਰ ਦੀਆਂ ਦਲੀਲਾਂ ਸੁਣਨ ਦੇ ਬਾਅਦ ਹਾਈਕੋਰਟ ਨੇ ਉਨ੍ਹਾਂ ਦੀ ਮੰਗ ਨੂੰ ਸਹੀ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਮਾਮਲਾ ਪੁਲਿਸ ਦੀ ਸ਼ਿਕਾਇਤ ‘ਤੇ ਦਰਜ ਕਰ ਲਿਆ ਜਦੋਂ ਕਿ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਸਬੰਧਤ ਸਰਕਾਰੀ ਅਧਿਕਾਰੀ ਦੀ ਸ਼ਿਕਾਇਤ ‘ਤੇ ਹੀ ਮਾਮਲਾ ਦਰਜ ਕੀਤਾ ਜਾ ਸਕਦਾ ਸੀ।
ਇਹ FIR ਨਿਯਮਾਂ ਦੇ ਉਲੰਘਣ ਖਿਲਾਫ ਦਰਜ ਕੀਤਾ ਗਿਆ ਹੈ। ਪਟਿਆਲਾ ਪੁਲਿਸ ਵੱਲੋਂ ਜੁਲਾਈ 2020 ਵਿਚ ਉਨ੍ਹਾਂ ਖਿਲਾਫ ਦਰਜ ਕੀਤੀ ਗਈ FIR ਨੂੰ ਗਲਤ ਕਰਾਰ ਦਿੰਦੇ ਹੋਏ ਹਾਈਕੋਰਟ ਨੇ ਇਸ ਨੂੰ ਤੇ ਇਸ ਨਾਲ ਜੁੜੀਆਂ ਸਾਰੀਆਂ ਐੱਫਆਈਆਰ ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ।